ਪੱਤਰਕਾਰਾਂ ਤੇ ਆਰਟੀਆਈ ਕਾਰਕੁਨ ਤੇ ਪਰਚਾ ਨੂੰ ਲੈ ਕੇ ਸੌੰਪਿਆ ਮੰਗ ਪੱਤਰ
ਪੱਤਰਕਾਰਾਂ ਅਤੇ ਆਰਟੀਆਈ ਕਾਰਕੁਨ ਤੇ ਪਰਚਾ ਦਰਜ ਕਰਨਾ ਪ੍ਰੈਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ :ਸ਼ਰਮਾ
Publish Date: Fri, 02 Jan 2026 05:03 PM (IST)
Updated Date: Fri, 02 Jan 2026 05:05 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਮਦੋਟ : ਬਠਿੰਡਾ ਜ਼ਿਲ੍ਹਾ ਯੂਨਿਟ ਦੇ ਪ੍ਰੈਸ ਸਕੱਤਰ ਸਾਥੀ ਮਨਦੀਪ ਸਿੰਘ ਮੱਕੜ, ਮਨਿੰਦਰ ਸਿੰਘ ਸਿੱਧੂ, ਮਿੰਟੂ ਗੁਰੂਸਰੀਆ, ਮਾਨਕ ਗੋਇਲ ਆਰਟੀਆਈ ਕਾਰਕੂਨਾਂ ਸਮੇਤ ਜੋ ਲੁਧਿਆਣਾ ਸ਼ਹਿਰੀ ਸਾਈਬਰ ਕ੍ਰਾਈਮ ਪੁਲਿਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਇਸ ਦਾ ਵਿਰੋਧ ਕਰਦਿਆਂ ਪੰਜਾਬ ਐਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸਟੇਟ ਕਮੇਟੀ ਮੈਂਬਰ ਬਲਦੇਵ ਰਾਜ ਸ਼ਰਮਾ ਨੇ ਕਿਹਾ ਕਿ 2022 ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਆਪਣੇ ਸੰਬੋਧਨ ਦੌਰਾਨ ਕਿਹਾ ਕਰਦੇ ਸਨ ਕਿ ਜਦ ਵੀ ਸਿਆਸੀ ਆਗੂ ਤੁਹਾਡੇ ਪਿੰਡਾਂ ਵਿਚ ਦੌਰੇ ਜਾਂ ਤੁਹਾਡੇ ਕੋਲ ਵੋਟਾਂ ਮੰਗਣ ਆਉਣ ’ਤੇ ਉਨ੍ਹਾਂ ਨੂੰ ਸਵਾਲ ਪੁੱਛੋ, ਮੋਬਾਇਲ ਤੇ ਵੀਡੀਓ ਬਣਾ ਕੇ ਆਪਣੇ ਹਲਕੇ ਸਬੰਧੀ ਸਵਾਲ ਪੁੱਛਣਾ ਤੁਹਾਡਾ ਬੁਨਿਆਦੀ ਹੱਕ ਹੈ, ਪਰ ਹੁਣ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਵੱਲੋਂ ਸਵਾਲ ਕਰਨ ਦੇ ਅਧਿਕਾਰ ਨੂੰ ਖਤਮ ਕਰਨ ਦੇ ਰਾਹ ਪੈ ਗਈ ਹੈ ਜੋ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਯੋਗ ਨਹੀਂ ਹੈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਅਤੇ ਆਰਟੀਆਈ ਕਾਰਕੁਨ ਤੇ ਹੋਏ ਇਸ ਧੱਕੇ ਦੇ ਖਿਲਾਫ ਪੰਜਾਬ ਐਂਡ ਚੰਡੀਗੜ੍ਹ ਜਨਰਲ ਯੂਨੀਅਨ ਦੇ ਸੱਦੇ ’ਤੇ ਨਾਇਬ ਤਹਿਸੀਲਦਾਰ ਮਮਦੋਟ ਅਵਿਨਾਸ਼ ਚੰਦਰ ਨੂੰ ਮੰਗ ਪੱਤਰ ਸੌਂਪਿਆ ਗਿਆ ਗਿਆ। ਇਸ ਮੌਕੇ ਸਟੇਟ ਕਮੇਟੀ ਮੈਂਬਰ ਬਲਦੇਵ ਰਾਜ ਸ਼ਰਮਾ, ਜਸਬੀਰ ਸਿੰਘ ਕੰਬੋਜ਼ ਚੇਅਰਮੈਨ ਪ੍ਰੈਸ ਕਲੱਬ ਫਿਰੋਜ਼ਪੁਰ ਦਿਹਾਤੀ, ਤਜਿੰਦਰ ਢੀਂਗੜਾ ਪ੍ਰਧਾਨ ਪ੍ਰੈਸ ਕਲੱਬ ਮਮਦੋਟ, ਬਲਜੀਤ ਸਿੰਘ ਕਚੂਰਾ, ਜਸਵੰਤ ਸਿੰਘ ਥਿੰਦ ਪ੍ਰਧਾਨ ਪ੍ਰੈਸ ਕਲੱਬ ਦਿਹਾਤੀ, ਹਰਪਾਲ ਸੋਢੀ ਚੇਅਰਮੈਨ ਪ੍ਰੈੱਸ ਕਲੱਬ ਮਮਦੋਟ, ਜੋਗਿੰਦਰ ਸਿੰਘ ਭੋਲਾ ਸਾਬਕਾ ਪ੍ਰਧਾਨ ਪ੍ਰੈੱਸ ਕਲੱਬ ਮਮਦੋਟ, ਗੁਰਪ੍ਰੀਤ ਸਿੰਘ ਸੰਧੂ, ਰਜਿੰਦਰ ਸਿੰਘ ਹਾਂਡਾ, ਰਵਿੰਦਰ ਸਿੰਘ ਕਾਲਾ, ਸੰਜੀਵ ਮੈਦਾਨ, ਨਿਸ਼ਾਨ ਸਿੰਘ ਖਾਲਸਾ, ਭੁਪਿੰਦਰ ਨਰੂਲਾ, ਹਰਪ੍ਰੀਤ ਸਿੰਘ ਹੈਪੀ ਅਤੇ ਸੰਦੀਪ ਸੋਨੀ ਵੀ ਹਾਜ਼ਰ ਸਨ।