ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਆਹਮੋ-ਸਾਹਮਣੇ ਟਰੱਕਾਂ ਦੀ ਹੋਈ ਟੱਕਰ ਮਗਰੋਂ ਲੱਗੀ ਅੱਗ, ਇਕ ਡਰਾਈਵਰ ਦੀ ਮੌਕੇ 'ਤੇ ਮੌਤ
ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ 'ਤੇ ਪੁੱਜ ਗਈਆਂ , ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾਇਆ ਗਿਆ ਪਰ ਇਸ ਹਾਦਸੇ ਕਾਰਨ ਇੱਕ ਡਰਾਈਵਰ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ । ਮੌਕੇ 'ਤੇ ਪੁੱਜ ਕੇ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Publish Date: Thu, 30 Apr 2026 09:46 AM (IST)
Updated Date: Thu, 30 Apr 2026 09:47 AM (IST)
ਦੀਪਕ ਵਧਾਵਨ, ਪੰਜਾਬੀ ਜਾਗਰਣ, ਫਿਰੋਜ਼ਪੁਰ: ਫਿਰੋਜ਼ਪੁਰ- ਫਾਜ਼ਿਲਕਾ ਜੀਟੀ ਰੋਡ ਖਲਚੀਆਂ ਨਜ਼ਦੀਕ ਤੜਕਸਾਰ ਸਵੇਰੇ ਸਵਾ ਚਾਰ ਵਜੇ ਟਾਇਰਾਂ ਵਾਲੀ ਫੈਕਟਰੀ ਨੇੜੇ ਆਹਮੋ-ਸਾਹਮਣੇ ਆ ਰਹੇ ਦੋ ਟਰੱਕਾਂ ਦੀ ਭਿਆਨਕ ਟੱਕਰ ਹੋ ਗਈ । ਇਹ ਟੱਕਰ ਇੰਨੀ ਭਿਆਨਕ ਸੀ ਕਿ ਟਰੱਕਾਂ ਨੂੰ ਅੱਗ ਲੱਗ ਗਈ, ਜਿਸ ਨਾਲ ਇੱਕ ਟਰੱਕ ਡਰਾਈਵਰ ਦੀ ਮੌਕੇ 'ਤੇ ਮੌਤ ਹੋ ਗਈ । ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ 'ਤੇ ਪੁੱਜ ਗਈਆਂ , ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾਇਆ ਗਿਆ ਪਰ ਇਸ ਹਾਦਸੇ ਕਾਰਨ ਇੱਕ ਡਰਾਈਵਰ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ । ਮੌਕੇ 'ਤੇ ਪੁੱਜ ਕੇ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।