ਪੰਜਾਬ 'ਚ ਦਿਨ-ਦਿਹਾੜੇ ਦਹਿਸ਼ਤ, ਫਿਰੌਤੀ ਨਾ ਦੇਣ 'ਤੇ ਕੱਪੜਾ ਵਪਾਰੀ ਦੀ ਦੁਕਾਨ 'ਤੇ ਤਾਬੜਤੋੜ ਫਾਇਰਿੰਗ, 26 ਜੂਨ ਨੂੰ ਘਰ 'ਤੇ ਵੀ ਹੋਇਆ ਸੀ ਹਮਲਾ ਜ਼ੀਰਾ ਦੇ ਮੇਨ ਬਾਜ਼ਾਰ ਵਿੱਚ ਉਸ ਸਮੇਂ ਭਾਰੀ ਦਹਿਸ਼ਤ ਫੈਲ ਗਈ, ਜਦੋਂ ਦਿਨ-ਦਿਹਾੜੇ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਨਾਮਵਰ ਕੱਪੜੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਧਾਧੁੰਦ ਗੋਲੀਆਂ ਚਲਾ ਦਿੱਤੀਆਂ ਗਈਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ।
Publish Date: Thu, 16 Jul 2026 03:14 PM (IST)
Updated Date: Thu, 16 Jul 2026 03:15 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਜ਼ੀਰਾ ਦੇ ਮੇਨ ਬਾਜ਼ਾਰ ਵਿੱਚ ਉਸ ਸਮੇਂ ਭਾਰੀ ਦਹਿਸ਼ਤ ਫੈਲ ਗਈ, ਜਦੋਂ ਦਿਨ-ਦਿਹਾੜੇ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਨਾਮਵਰ ਕੱਪੜੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਧਾਧੁੰਦ ਗੋਲੀਆਂ ਚਲਾ ਦਿੱਤੀਆਂ ਗਈਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ।
ਮਿਲੀ ਜਾਣਕਾਰੀ ਮੁਤਾਬਕ, ਉਕਤ ਕੱਪੜਾ ਦੁਕਾਨਦਾਰ ਨੂੰ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਫਿਰੌਤੀ ਲਈ ਧਮਕੀ ਭਰੇ ਫੋਨ ਆ ਰਹੇ ਸਨ। ਫਿਰੌਤੀ ਨਾ ਦੇਣ ਦੇ ਚੱਲਦਿਆਂ ਹੀ ਇਸ ਖ਼ੌਫ਼ਨਾਕ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
26 ਜੂਨ ਨੂੰ ਘਰ 'ਤੇ ਵੀ ਹੋਈ ਸੀ ਫਾਇਰਿੰਗ ਪੀੜਤ ਦੁਕਾਨਦਾਰ ਨੇ ਦੱਸਿਆ ਕਿ ਇਹ ਕੋਈ ਪਹਿਲਾ ਹਮਲਾ ਨਹੀਂ ਹੈ। ਇਸ ਤੋਂ ਪਹਿਲਾਂ ਬੀਤੀ 26 ਜੂਨ ਨੂੰ ਵੀ ਅਣਪਛਾਤੇ ਬਦਮਾਸ਼ਾਂ ਵੱਲੋਂ ਜ਼ੀਰਾ ਵਿਖੇ ਸਥਿਤ ਉਨ੍ਹਾਂ ਦੇ ਘਰ 'ਤੇ ਫਾਇਰਿੰਗ ਕੀਤੀ ਗਈ ਸੀ। ਲਗਾਤਾਰ ਹੋ ਰਹੇ ਇਹਨਾਂ ਹਮਲਿਆਂ ਕਾਰਨ ਇਲਾਕੇ ਦੇ ਵਪਾਰੀਆਂ ਅਤੇ ਆਮ ਲੋਕਾਂ ਵਿੱਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਹੈ। ਪੁਲਿਸ ਵੱਲੋਂ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਵਪਾਰ ਮੰਡਲ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਇਹਨਾਂ ਸ਼ਰਾਰਤੀ ਅੰਸਰਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ।