- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਘਟਨਾ ਸਬੰਧੀ ਪੀੜਤ ਧਿਰ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਕਥਿਤ ਤੌਰ ’ਤੇ ਕਾਂਗਰਸ ਨਾਲ ਸਬੰਧਤ ਇੱਕ ਆਗੂ ਵੱਲੋਂ ਇਹ ਹਮਲਾ ਕੀਤਾ ਗਿਆ। ਪੀੜਤਾਂ ਦਾ ਦੋਸ਼ ਹੈ ਕਿ ਉਹ ਗੁਰਪ੍ਰੀਤ ਸੇਖੋਂ ਦੀ ਰੈਲੀ ’ਚ ਸ਼ਾਮਲ ਹੋਏ ਸਨ, ਜਿਸ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ। ਕਥਿਤ ਕਾਂਗਰਸ ਆਗੂ ਦੀ ਵੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਜੀ ਜੀ ਐੱਸ ਮੈਡੀਕਲ ਕਾਲਜ ਫਰੀਦਕੋਟ ਰੈਫਰ ਕੀਤੇ ਜਾਣ ਦੀ ਖ਼ਬਰ ਹੈ ।

ਗੌਰਵ ਗੌੜ, ਪੰਜਾਬੀ ਜਾਗਰਣ, ਜ਼ੀਰਾ। ਜ਼ੀਰਾ ਹਲਕੇ ਦੇ ਪਿੰਡ ਮੱਲੇ ਸ਼ਾਹ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਧਿਰ ਵੱਲੋਂ ਕੀਤੀ ਗਈ ਕਥਿਤ ਫਾਇਰਿੰਗ ’ਚ ਚਾਰ ਵਿਅਕਤੀ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਪਿੰਡ ’ਚ ਤਣਾਅ ਪੈਦਾ ਹੋ ਗਿਆ, ਜਦਕਿ ਸੂਚਨਾ ਮਿਲਦੇ ਹੀ ਜ਼ੀਰਾ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਮੁੱਢਲੀ ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਅਗਲੇ ਇਲਾਜ ਲਈ ਰੈਫਰ ਕੀਤੇ ਜਾਣ ਦੀ ਜਾਣਕਾਰੀ ਹੈ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮੌਕੇ ਦੀ ਜਾਂਚ ਕਰਨ ਦੇ ਨਾਲ-ਨਾਲ ਗਵਾਹਾਂ ਤੋਂ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਘਟਨਾ ਸਬੰਧੀ ਪੀੜਤ ਧਿਰ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਕਥਿਤ ਤੌਰ ’ਤੇ ਕਾਂਗਰਸ ਨਾਲ ਸਬੰਧਤ ਇੱਕ ਆਗੂ ਵੱਲੋਂ ਇਹ ਹਮਲਾ ਕੀਤਾ ਗਿਆ। ਪੀੜਤਾਂ ਦਾ ਦੋਸ਼ ਹੈ ਕਿ ਉਹ ਗੁਰਪ੍ਰੀਤ ਸੇਖੋਂ ਦੀ ਰੈਲੀ ’ਚ ਸ਼ਾਮਲ ਹੋਏ ਸਨ, ਜਿਸ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ। ਕਥਿਤ ਕਾਂਗਰਸ ਆਗੂ ਦੀ ਵੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਜੀ ਜੀ ਐੱਸ ਮੈਡੀਕਲ ਕਾਲਜ ਫਰੀਦਕੋਟ ਰੈਫਰ ਕੀਤੇ ਜਾਣ ਦੀ ਖ਼ਬਰ ਹੈ ।
ਉਕਤ ਵਿਅਕਤੀ ਨੇ ਦੋਸ਼ ਲਗਾਇਆ ਕਿ ਦੂਜੀ ਧਿਰ ਇਕੱਠੀ ਹੋ ਕੇ ਉਸ ਦਾ ਟ੍ਰੈਕਟਰ ਖੋਹਣ ਆਏ ਸਨ। ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਅਜੇ ਪੁਲਿਸ ਵੱਲੋਂ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਕੀਤੀ ਗਈ।
ਪੁਲਿਸ ਜਾਂਚ ਦਾ ਮੁੱਖ ਕੇਂਦਰ ਹੁਣ ਇਹ ਪਤਾ ਲਗਾਉਣਾ ਹੈ ਕਿ ਫਾਇਰਿੰਗ ਦਾ ਅਸਲ ਕਾਰਨ ਕੀ ਸੀ। ਕੀ ਇਹ ਮਾਮਲਾ ਸਿਆਸੀ ਰੰਜਿਸ਼ ਨਾਲ ਜੁੜਿਆ ਹੋਇਆ ਹੈ ਜਾਂ ਇਸ ਪਿੱਛੇ ਕੋਈ ਪੁਰਾਣੀ ਨਿੱਜੀ ਰੰਜਿਸ਼, ਜ਼ਮੀਨੀ ਵਿਵਾਦ ਜਾਂ ਹੋਰ ਕਾਰਨ ਹੈ, ਇਹ ਜਾਂਚ ਦਾ ਵਿਸ਼ਾ ਹੈ।
ਪੁਲਿਸ ਵੱਲੋਂ ਘਟਨਾ ’ਚ ਵਰਤੇ ਹਥਿਆਰ, ਫਾਇਰਿੰਗ ਕਰਨ ਵਾਲੇ ਵਿਅਕਤੀਆਂ ਅਤੇ ਪੂਰੇ ਘਟਨਾਕ੍ਰਮ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਫਾਇਰਿੰਗ ਦੇ ਅਸਲ ਕਾਰਨਾਂ ਅਤੇ ਜ਼ਿੰਮੇਵਾਰ ਵਿਅਕਤੀਆਂ ਬਾਰੇ ਸਪੱਸ਼ਟ ਤਸਵੀਰ ਸਾਹਮਣੇ ਆਵੇਗੀ।