- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਮੱਛੀ ਕਾਸ਼ਤਕਾਰ ਕਿਸਾਨਾਂ ਵੱਲੋਂ ਪਿੰਡ ਕਾਹਨ ਸਿੰਘ ਵਾਲਾ ਵਿਖ਼ੇ ਬਣੇ ਮੱਛੀ ਫਾਰਮ ਦਾ ਕੀਤਾ ਗਿਆ ਦੌਰਾ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਜ਼ਿਲ੍ਹਾ ਅੰਮ੍ਰਿਤਸਰ, ਤਰਨਤਾਰਨ, ਮੋਗਾ, ਲੁਧਿਆਣਾ, ਫਰੀਦਕੋਟ, ਜਲੰਧਰ ਤੇ ਕਪੂਰਥਲਾ ਦੇ ਮੱਛੀ ਕਾਸ਼ਤਕਾਰ ਕਿਸਾਨਾਂ ਨੂੰ ਪਿੰਡ ਕਾਹਨ ਸਿੰਘ ਵਾਲਾ ਬਲਾਕ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਬਣੇ ਮੱਛੀ ਫਾਰਮ ਦਾ ਦੌਰਾ ਕਰਵਾਇਆ ਗਿਆ। ਦੌਰੇ ਵਿੱਚ ਵੱਖ-ਵੱਖ ਜ਼ਿਲਿਆ ਦੇ ਲਗਭਗ 100 ਕਿਸਾਨਾਂ ਵੱਲੋਂ ਭਾਗ ਲਿਆ ਗਿਆ। ਇਸ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਹਰਦੇਵ ਸਿੰਘ ਗਿੱਲ ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਵਿਭਾਗ, ਪੰਜਾਬ ਵੱਲੋ ਸਿਰਕਤ ਕੀਤੀ ਗਈ। ਮੱਛੀ ਕਾਸਤਕਾਰ ਗੁਰਮੀਤ ਸਿੰਘ ਕਾਹਨ ਸਿੰਘ ਵਾਲਾ ਅਤੇ ਗੁਰਿੰਦਰ ਸਿੰਘ ਬਾਵਾ ਦੇ ਮੱਛੀ ਫਾਰਮ ਤੇ ਰੱਖਿਆ ਗਿਆ ਸੀ ਜੋ ਪਿਛਲੇ 20-25 ਸਾਲਾ ਤੋਂ ਆਪਣੀ ਜ਼ਮੀਨ ਵਿਚ ਮੱਛੀ ਪਾਲਣ ਦਾ ਕਿੱਤਾ ਕਰੇ ਰਹੇ ਹਨ। ਗੁਰਮੀਤ ਸਿੰਘ ਕਾਹਨ ਸਿੰਘ ਵਾਲਾ ਤੇ ਗੁਰਿੰਦਰ ਸਿੰਘ ਬਾਵਾ ਵੱਲੋਂ ਕਿਸਾਨਾਂ ਤੇ ਅਧਿਕਾਰੀਆਂ ਨੂੰ ਮੱਛੀ ਪਾਲਣ ਦੇ ਕਿੱਤੇ ਸਬੰਧੀ ਲੰਬੇ ਤਜਰਬੇ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋ ਬਾਅਦ ਵਿੱਚ ਗੁਲਬਾਗ ਸਿੰਘ ਸੀਨੀਅਰ ਮੱਛੀ ਪਾਲਣ ਅਫਸਰ (ਫਾਰਮ) ਫਿਰੋਜਪੁਰ ਵੱਲੋ ਵੱਖ-ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਵਿਭਾਗੀ ਅਧਿਕਾਰੀਆਂ ਅਤੇ ਮੱਛੀ ਪਾਲਕ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ ਕਿ ਪਿੰਡ ਕਾਹਨ ਸਿੰਘ ਵਾਲਾ ਬਲਾਕ ਗੁਰੂਹਰਸਹਾਏ ਵਿੱਚ ਪਿਛਲੇ ਲੰਬੇ ਸਮੇਂ ਤੋ 200 ਏਕੜ ਤੋਂ ਉੱਪਰ ਰਕਬੇ ਵਿੱਚ ਮੱਛੀ ਪਾਲਣ ਦਾ ਕਿੱਤਾ ਕੀਤਾ ਜਾ ਰਿਹਾ ਹੈ। ਗੁਰਬੀਰ ਸਿੰਘ ਸਹਾਇਕ ਡਾਇਰੈਕਟਰ ਮੱਛੀ ਪਾਲਣ ਤਰਨਤਾਰਨ ਵੱਲੋ ਸਮੂਹ ਮੱਛੀ ਕਿਸਾਨਾਂ ਨੂੰ ਐੱਨ.ਐੱਫ.ਡੀ.ਪੀ. ਰਜਿਸਟਰੇਸਨ ਸਬੰਧੀ ਅਤੇ ਮੱਛੀ ਪਾਲਣ ਸਬੰਧੀ ਬਣਾਈਆ ਗਈਆਂ ਕੋਆਪਰੇਟਿਵ ਸੋਸਾਇਟੀਆ ਦੀ ਰਜਿਸਟਰੇਸ਼ਨ ਕਰਵਾਉਣ ਅਤੇ ਰਜਿਸਟਰੇਸ਼ਨ ਕਰਵਾਉਣ ਉਪਰੰਤ ਮਿਲਣ ਵਾਲੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ। ਜਗਮਿੰਦਰ ਸਿੰਘ ਸਹਾਇਕ ਡਾਇਰੈਕਟਰ ਮੱਛੀ ਪਾਲਣ ਸ੍ਰੀ ਮੁਕਤਸਰ ਸਾਹਿਬ ਵੱਲੋ ਬਤੌਰ ਸੀਨੀਅਰ ਮੱਛੀ ਪਾਲਣ ਅਫਸਰ (ਪ੍ਰਸਾਰ) ਫਿਰੋਜ਼ਪੁਰ ਹੁੰਦਿਆ ਪਿੰਡ ਕਾਹਨ ਸਿੰਘ ਵਾਲਾ ਵਿਖੇ ਮੱਛੀ ਪਾਲਣ ਦੇ ਵਿਕਾਸ ਸਬੰਧੀ ਕੀਤੇ ਗਏ ਕੰਮਾਂ ਅਤੇ ਕਿਸਾਨਾਂ ਨੂੰ ਮੱਛੀ ਪਾਲਣ ਸਬੰਧੀ ਪ੍ਰੇਰਿਤ ਕਰਨ ਬਾਰੇ ਆਪਣੇ ਤਜਰਬੇ ਨੂੰ ਸਾਝਾਂ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਅਗਾਂਹਵਧੂ ਮੱਛੀ ਕਾਸ਼ਤਕਾਰ ਜਸਵੰਤ ਸਿੰਘ ਵੱਲੋਂ ਆਪਣੀਆਂ ਮੁੱਖ ਮੰਗਾਂ ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ, ਪੰਜਾਬ ਅੱਗੇ ਰੱਖੀਆ ਗਈਆ। ਇਸ ਮੌਕੇ ਸਤਨਾਮ ਸਿੰਘ ਸਹਾਇਕ ਡਾਇਰੈਕਟਰ ਮੱਛੀ ਪਾਲਣ ਲੁਧਿਆਣਾ, ਮਨਜੀਤ ਸਿੰਘ ਸਹਾਇਕ ਡਾਇਰੈਕਟਰ ਮੱਛੀ ਪਾਲਣ ਫਰੀਦਕੋਟ ਅਤੇ ਪਿੰਡ ਕਾਹਨ ਸਿੰਘ ਵਾਲਾ ਦੇ ਮੋਹਤਬਾਰ ਸਤਪਾਲ ਚੰਦ, ਸਤਨਾਮ ਸਿੰਘ ਨੰਬਰਦਾਰ, ਬਲਜਿੰਦਰ ਸਿੰਘ ਆਦਿ ਮੌਜ਼ੂਦ ਰਹੇ।