ਹੈਪੀ ਕਾਠਪਾਲ, ਜਲਾਲਾਬਾਦ : ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਬ੍ਾਂਚ ਜਲਾਲਾਬਾਦ ਦੀ ਮੀਟਿੰਗ ਬ੍ਾਂਚ ਪ੍ਰਧਾਨ ਗੁਰਮੀਤ ਸਿੰਘ ਆਲਮਕੇ ਦੀ ਪ੍ਰਧਾਨਗੀ ਹੇਠ ਹੋਈ। ਜਿਸ 'ਚ ਸੂਬਾ ਪ੍ਰਰੈੱਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ, ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਚੱਕ ਜਾਨੀਸਰ, ਦਫਤਰੀ ਸਟਾਫ ਪ੍ਰਧਾਨ ਸੁਖਚੈਨ ਸਿੰਘ ਸੋਢੀ ਸਮੇਤ ਵੱਡੀ ਗਿਣਤੀ ਵਿਚ ਕੰਟਰੈਕਟ ਵਰਕਰਾਂ ਨੇ ਹਿੱਸਾ ਲਿਆ। ਇਸ ਮੀਟਿੰਗ ਦੌਰਾਨ ਜਥੇਬੰਦੀ ਦੀ ਇਕਾਈ ਜ਼ਿਲ੍ਹਾ ਫਾਜ਼ਿਲਕਾ ਵੱਲੋਂ 16 ਅਕਤੂਬਰ ਨੂੰ ਜਲਾਲਾਬਾਦ ਹਲਕੇ ਦੀ ਜਿਮਨੀ ਚੋਣ ਦੇ ਦੌਰਾਨ ਪੰਜਾਬ ਸਰਕਾਰ ਦੇ ਵਿਰੋਧ ਕੀਤੇ ਜਾ ਰਹੇ ਐਕਸ਼ਨ ਦੀ ਤਿਆਰੀ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ 16 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਮੌਜੂਦਾ ਕਾਂਗਰਸ ਸਰਕਾਰ ਦੇ ਵਿਰੁੱਧ ਝੰਡਾ ਮਾਰਚ ਕਰਕੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਬੀਤੇ ਕਾਫੀ ਸਾਲਾਂ ਤੋਂ ਜਲ ਸਪਲਾਈ ਵਿਭਾਗ 'ਚ ਸੇਵਾਵਾਂ ਦੇ ਰਹੇ ਕੰਟਰੈਕਟ ਵਰਕਰਾਂ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਸ਼ਾਮਲ ਕਰਕੇ ਰੈਗੂਲਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮੌਕੇ ਗੁਰਪ੍ਰਰੀਤ ਸਿੰਘ ਕਾਠਗੜ, ਕੁੰਦਨ ਸਿੰਘ, ਨਾਨਕ ਸਿੰਘ, ਸੁਰਿੰਦਰ ਸਿੰਘ, ਰਮੇਸ਼ ਸਿੰਘ, ਕਸ਼ਮੀਰ ਸਿੰਘ, ਕਰਤਾਰ ਸਿੰਘ, ਸਤਪਾਲ ਸਿੰਘ, ਬਲਦੇਵ ਰਾਜ, ਗੁਰਮੀਤ ਸਿੰਘ ਤੋਤਿਆਵਾਲਾ ਆਦਿ ਮੌਜੂਦ ਸਨ।