ਹੜ ਪੀੜ੍ਹਤ ਕਿਸਾਨ ਸੰਘਰਸ਼ ਕਮੇਟੀ ਵੱਲੋਂ ਪ੍ਰਸ਼ਾਸ਼ਨ ਨਾਲ ਮੀਟਿੰਗਾਂ ਜਾਰੀ
ਹੜ ਪੀੜ੍ਹਤ ਕਿਸਾਨ ਸੰਘਰਸ਼ ਕਮੇਟੀ ਵੱਲੋਂ ਪ੍ਰਸ਼ਾਸ਼ਨ ਨਾਲ ਮੀਟਿੰਗਾਂ ਜਾਰੀ
Publish Date: Sat, 07 Feb 2026 06:03 PM (IST)
Updated Date: Sat, 07 Feb 2026 06:05 PM (IST)

ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ ਮੱਲਾਂਵਾਲਾ : ਹੜ ਪੀੜ੍ਹਤ ਕਿਸਾਨ ਸੰਘਰਸ਼ ਕਮੇਟੀ ਵੱਲੋਂ ਪਿਛਲੇ ਦਿਨੀ ਕਿਸਾਨੀ ਮੰਗਾਂ ਨੂੰ ਲੈ ਕੇ ਹਰੀਕੇ ਹੈੱਡ ਵਰਕਸ ’ਤੇ ਧਰਨਾ ਦਿੱਤਾ ਗਿਆ ਸੀ ਜੋ ਲਗਭਗ ਇੱਕ ਮਹੀਨਾ ਚੱਲਿਆ ਸੀ। ਸਰਕਾਰ ਵੱਲੋਂ ਹੜ ਪੀੜ੍ਹਤ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦੇਣ ਤੋਂ ਬਾਅਦ ਧਰਨਾ ਸਮਾਪਤ ਕੀਤਾ ਗਿਆ ਸੀ। ਹੁਣ ਹੜ ਪੀੜ੍ਹਤ ਕਿਸਾਨ ਸੰਘਰਸ਼ ਕਮੇਟੀ ਵੱਲੋਂ ਵੱਖ-ਵੱਖ ਜ਼ਿਲ੍ਹੇ ਦੇ ਜਿਲ੍ਹਾ ਪ੍ਰਸ਼ਾਸ਼ਨ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਪਿਛਲੇ ਦਿਨੀ ਜਥੇਬੰਦੀ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਗਿਆ ਸੀ। ਹੁਣ 6 ਫਰਵਰੀ ਨੂੰ ਜਿਲ੍ਹਾ ਪ੍ਰਧਾਨ ਜੱਜਵਿੰਦਰ ਸਿੰਘ ਦੀ ਅਗਵਾਈ ਵਿਚ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਵੀ ਮੰਗ ਪੱਤਰ ਦਿੱਤਾ ਗਿਆ ਅਤੇ ਜਿਹੜੇ ਕਿਸਾਨਾਂ ਦਾ ਹੜ ਦਾ ਮੁਆਵਜ਼ਾ ਅਜੇ ਤੱਕ ਕਿਸੇ ਕਾਰਨ ਕਰਕੇ ਨਹੀਂ ਮਿਲ ਸਕਿਆ। ਜਿਹੜੇ ਘਰ ਹੜਾਂ ਕਾਰਨ ਨੁਕਸਾਨੇ ਗਏ, ਜਿਹੜੇ ਕਿਸਾਨਾਂ ਪਸ਼ੂ ਹੜਾਂ ਵਿਚ ਰੁੜ ਗਏ, ਉਨ੍ਹਾਂ ਸਭ ਦਾ ਬਣਦਾ ਮੁਆਵਜ਼ਾ ਦੇਣ ਬਾਰੇ ਗੱਲ ਕੀਤੀ। ਡਿਪਟੀ ਕਮਿਸ਼ਨਰ ਤਰਨਤਾਰਨ ਵੱਲੋਂ ਵੀ ਇਕ ਹਫਤੇ ਵਿਚ ਸਾਰਾ ਮੁਆਵਜ਼ਾ ਕਿਸਾਨਾਂ ਤੱਕ ਪਹੁੰਚਾਉਣ ਲਈ ਵਿਸ਼ਵਾਸ ਦਿਵਾਇਆ ਗਿਆ ਅਤੇ ਸਬੰਧਤ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਹੁਕਮ ਦਿੱਤੇ ਗਏ। ਇਸ ਮੌਕੇ ਜੋਨ ਪ੍ਰਧਾਨ ਗੁਰਜੀਤ ਸਿੰਘ, ਸ਼ਮਸ਼ੇਰ ਸਿੰਘ ਰਾਮ ਸਿੰਘ ਵਾਲਾ, ਸਕੱਤਰ ਜਸ਼ਨਪ੍ਰੀਤ ਸਿੰਘ, ਦਲੇਰ ਸਿੰਘ, ਮੋਹਣ ਸਿੰਘ, ਅਮਰੀਕ ਸਿੰਘ, ਰਸ਼ਪਾਲ ਸਿੰਘ ਧੁੰਦਾ, ਸਾਬ ਸਿੰਘ ਘੜਕਾ ਆਦਿ ਹਾਜ਼ਰ ਸਨ।