ਪਿਤਾ ਦੀ ਯਾਦ ’ਚ ਰਮਿੰਦਰ ਆਵਲਾ ਵੱਲੋਂ ਸ਼ਮਸ਼ਾਨਘਾਟ ਨੂੰ ਨਵਾਂ ਸ਼ਵ ਵਾਹਨ ਭੇਟ
ਪਿਤਾ ਦੀ ਯਾਦ ਵਿੱਚ ਸਾਬਕਾ ਵਿਧਾਇਕ ਰਮਿੰਦਰ ਆਵਲਾ ਨੇ ਸ਼ਮਸ਼ਾਨ ਘਾਟ ਨੂੰ ਨਵਾਂ ਸ਼ਵ ਵਾਹਨ ਦਿੱਤਾ
Publish Date: Mon, 23 Mar 2026 07:45 PM (IST)
Updated Date: Mon, 23 Mar 2026 07:49 PM (IST)
ਦੀਪਕ ਵਧਾਵਨ, ਪੰਜਾਬੀ ਜਾਗਰਣ ਗੁਰੂਹਰਸਹਾਏ : ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵੱਲੋਂ ਆਪਣੇ ਪਿਤਾ ਦੀ ਯਾਦ ’ਚ ਮੰਡੀ ਦੇ ਸ਼ਮਸ਼ਾਨਘਾਟ ਲਈ ਨਵਾਂ ਸ਼ਵ ਵਾਹਨ ਟਰਸਟ ਨੂੰ ਭੇਟ ਕੀਤਾ। ਉਨ੍ਹਾਂ ਨੂੰ ਦੱਸਿਆ ਸੀ ਕਿ ਪੁਰਾਣਾ ਸ਼ਵ ਵਾਹਨ ਕਾਫੀ ਸਮੇਂ ਤੋਂ ਖਰਾਬ ਹਾਲਤ ਵਿੱਚ ਹੈ, ਜਿਸ ਕਾਰਨ ਲੋਕਾਂ ਨੂੰ ਅੰਤਿਮ ਸੰਸਕਾਰ ਦੇ ਸਮੇਂ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਜਿਸ ਕਰਕੇ ਲੋਕਾਂ ਦੀ ਇਸ ਜ਼ਰੂਰਤ ਨੂੰ ਸਮਝਦਿਆਂ ਨਵਾਂ ਸ਼ਵ ਵਾਹਨ ਵਾਹਨ ਪ੍ਰਦਾਨ ਕੀਤਾ ਗਿਆ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਰਮਿੰਦਰ ਸਿੰਘ ਆਵਲਾ ਨੇ ਦੱਸਿਆ ਕਿ ਅੱਜ ਉਹਨਾਂ ਦੇ ਪਿਤਾ ਸਵਰਗੀ ਡਾਕਟਰ ਹਰਭਜਨ ਸਿੰਘ ਆਵਲਾ ਜੀ ਦੀ ਬਰਸੀ ਹੈ। ਉਨ੍ਹਾਂ ਨੇ ਕਿਹਾ ਕਿ ਆਪਣੇ ਪਿਤਾ ਦੀ ਯਾਦ ਨੂੰ ਸਮਰਪਿਤ ਕਰਦਿਆਂ ਇਹ ਸੇਵਾ ਕੀਤੀ ਗਈ ਹੈ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਸਮਾਜ ਦੀ ਸੇਵਾ ਕਰਨਾ ਉਹਨਾਂ ਦਾ ਫਰਜ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਉਪਰਾਲੇ ਜਾਰੀ ਰਹਿਣਗੇ।ਇਸ ਉਪਰਾਲੇ ਨਾਲ ਸ਼ਹਿਰ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਲੋਕਾਂ ਨੇ ਰਮਿੰਦਰ ਸਿੰਘ ਆਵਲਾ ਦਾ ਧੰਨਵਾਦ ਕਰਦਿਆਂ ਉਹਨਾਂ ਦੀ ਇਸ ਸੋਚ ਨੂੰ ਸਲਾਮ ਕੀਤਾ ਹੈ।