ਸਾਬਕਾ ਸਰਪੰਚ ਰਘਬੀਰ ਸਾਥੀਆਂ ਸਮੇਤ ਕਾਂਗਰਸ ’ਚ ਕੀਤੀ ਵਾਪਸੀ
ਸਾਬਕਾ ਸਰਪੰਚ ਰਘਬੀਰ ਵੱਲੋਂ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਘਰ ਵਾਪਸੀ ਕੀਤੀ
Publish Date: Sat, 24 Jan 2026 03:40 PM (IST)
Updated Date: Sat, 24 Jan 2026 03:43 PM (IST)

ਕੇਵਲ ਆਹੂਜਾ, ਪੰਜਾਬੀ ਜਾਗਰਣ ਮਖੂ : ਕਾਂਗਰਸ ਪਾਰਟੀ ਨੂੰ ਉਸ ਵਕਤ ਭਾਰੀ ਬਲ ਮਿਲਿਆ ਜਦ ਬਲਾਕ ਮਖੂ ਦੇ ਪਿੰਡ ਰਸੂਲਪੁਰ ਦੇ ਸਾਬਕਾ ਸਰਪੰਚ ਰਘਬੀਰ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ਕਮੇਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਸਾਬਕਾ ਵਿਧਾਇਕ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਕੇ ਘਰ ਵਾਪਸੀ ਕੀਤੀ। ਇਸ ਮੌਕੇ ਸਾਬਕਾ ਸਰਪੰਚ ਰਘਬੀਰ ਸਿੰਘ ਨਾਲ ਨਵਤੇਜ ਸਿੰਘ, ਯਾਦਵਿੰਦਰ ਸਿੰਘ, ਜਸਪਾਲ ਸਿੰਘ, ਇੰਦਰਜੀਤ ਸਿੰਘ, ਕਰਮਜੀਤ ਸਿੰਘ, ਗੁਰਮੇਲ ਸਿੰਘ, ਮੇਜਰ ਸਿੰਘ, ਬਖਸ਼ੀਸ਼ ਸਿੰਘ, ਕੁਲਵੰਤ ਸਿੰਘ, ਬਲਦੇਵ ਸਿੰਘ, ਨਿੰਦਰ ਸਿੰਘ, ਗੁਰਜੰਟ ਸਿੰਘ, ਜਿੰਦਰ, ਗਗਨਦੀਪ ਸਿੰਘ, ਆਕਾਸ਼, ਬਾਗਾ ਸਿੰਘ, ਬੰਸਾ ਸਿੰਘ, ਸੁਖਦੇਵ ਸਿੰਘ, ਸਾਹਿਬ ਸਿੰਘ, ਗੁਰਪ੍ਰੀਤ ਸਿੰਘ, ਸਾਹਿਲਦੀਪ ਸਿੰਘ, ਜੋਗਿੰਦਰ ਸਿੰਘ, ਸ਼ੇਰਾ, ਭਗਵਾਨ ਸਿੰਘ, ਬਖਸ਼ੀਸ਼ ਸਿੰਘ, ਗੁਰਸਾਹਿਬ ਸਿੰਘ ਆਦਿ ਨੂੰ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਹਰੇਕ ਵਰਕਰ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਂਦਾ ਹੈ। ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ‘ਆਪ’ ਸਰਕਾਰ ’ਤੇ ਵਰਦਿਆਂ ਕਿਹਾ ਕਿ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਦੇ ਰਾਜ ਚ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰ ਰਹੀ ਹੈ, ਨਸ਼ਿਆਂ ਦੇ ਦਲਦਲ ਵਿਚ ਧੱਸੇ ਹੋਏ ਨੌਜਵਾਨ ਸੜਕਾਂ ’ਤੇ ਡਿੱਗਦੇ ਢਹਿੰਦੇ ਹੋਏ ਨਜ਼ਰ ਆ ਰਹੇ ਸਨ ਅਤੇ ਸਰਕਾਰੀ ਦਫਤਰਾਂ ’ਚ ਭ੍ਰਿਸ਼ਟਾਚਾਰ ਅੱਗੇ ਨਾਲੋਂ ਕਈ ਗੁਣਾ ਵੱਧ ਗਿਆ ਹੈ। ਇਸ ਮੌਕੇ ਜਥੇ. ਗੁਰਮੇਜ ਸਿੰਘ ਬਾਹਰਵਾਲੀ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਮਖੂ, ਮਹਿੰਦਰ ਮਦਾਨ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੱਖੂ, ਸ਼ਿਵ ਸਾਗਰ ਸ਼ਰਮਾ ਪ੍ਰਧਾਨ ਕਾਂਗਰਸ ਕਮੇਟੀ ਬਲਾਕ ਮਖੂ ਸ਼ਹਿਰੀ, ਸੁਖਵਿੰਦਰ ਸਿੰਘ ਗੱਟਾ ਪ੍ਰਧਾਨ ਕਾਂਗਰਸ ਕਮੇਟੀ ਬਲਾਕ ਮਖੂ ਦਿਹਾਤੀ, ਸਰਵਨ ਮਸੀਹ ਸੰਮਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੱਖੂ, ਰਵੀ ਚੋਪੜਾ ਸਾਬਕਾ ਐਮਸੀ, ਸੈਮ ਅਟਵਾਲ ਇੰਚਾਰਜ਼ ਸ਼ੋਸ਼ਲ ਮੀਡੀਆ ਬਲਾਕ ਮਖੂ ਆਦਿ ਹਾਜ਼ਰ ਸਨ।