5 ਪਿੰਡਾਂ ਦੇ ਸਾਬਕਾ ਸਰਪੰਚਾਂ ਨੇ ‘ਆਪ’ ਨੂੰ ਛੱਡ ਕਾਂਗਰਸ ਦਾ ਫੜਿਆ ਪੱਲਾ
5 ਪਿੰਡਾਂ ਦੇ ਸਾਬਕਾ ਸਰਪੰਚਾਂ ਨੇ ‘ਆਪ’ ਨੂੰ ਛੱਡ ਕਾਂਗਰਸ ਦਾ ਫੜਿਆ ਪੱਲਾ
Publish Date: Sun, 07 Dec 2025 05:02 PM (IST)
Updated Date: Sun, 07 Dec 2025 05:03 PM (IST)

ਅੰਗਰੇਜ਼ ਭੁੱਲਰ, ਪੰਜਾਬੀ ਜਾਗਰਣ ਫਿਰੋਜ਼ਪੁਰ : ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੂੰ ਪੇਂਡੂ ਖੇਤਰਾਂ ਵਿਚ ਜ਼ੋਰਦਾਰ ਝਟਕਾ ਲੱਗਾ ਹੈ। ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀਆਂ ਗਤੀਵਿਧੀਆਂ ਤੇ ਨਿਰਦੇਸ਼ਾਂ ਸਦਕਾ ਪੰਜ ਵੱਖ-ਵੱਖ ਪਿੰਡਾਂ ਦੇ ਸਾਬਕਾ ਸਰਪੰਚਾਂ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ‘ਆਪ’ ਦੀਆਂ ਕਥਿਤ ਗਲਤ ਨੀਤੀਆਂ ਤੋਂ ਤੰਗ ਆ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ‘ਆਪ’ ਦੀਆਂ ਨੀਤੀਆਂ ਵਿਰੁੱਧ ਰੋਸ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਪਿੰਡਾਂ ਦੇ ਵਿਕਾਸ ਅਤੇ ਆਮ ਲੋਕਾਂ ਦੀਆਂ ਉਮੀਦਾਂ ਦੇ ਉਲਟ ਹਨ। ਪਿੰਡ ਗੁਰਦਿੱਤੀ ਵਾਲੇ ਵਿਖੇ ਹੋਏ ਇਸ ਸਮਾਗਮ ਦੌਰਾਨ ਆਗੂਆਂ ਨੇ ਕਿਹਾ ਕਿ ਉਹ ਮੌਜ਼ੂਦਾ ਸਰਕਾਰ ਦੀ ਕਾਰਜਪ੍ਰਣਾਲੀ ਤੋਂ ਬੇਹੱਦ ਪ੍ਰੇਸ਼ਾਨ ਸਨ, ਜਿਸ ਕਾਰਨ ਉਨ੍ਹਾਂ ਨੇ ਲੋਕ-ਹਿਤੈਸ਼ੀ ਸੋਚ ਰੱਖਣ ਵਾਲੀ ਕਾਂਗਰਸ ਪਾਰਟੀ ਦਾ ਸਾਥ ਦੇਣ ਦਾ ਫੈਸਲਾ ਕੀਤਾ ਹੈ। ਸ਼ਾਮਲ ਹੋਣ ਵਾਲਿਆਂ ਨੂੰ ਸਾਬਕਾ ਵਿਧਾਇਕ ਪਿੰਕੀ ਨੇ ਸਾਰਿਆਂ ਨੂੰ ਸਿਰੋਪਾਓ ਦੇ ਕੇ ਪਾਰਟੀ ਵਿਚ ਸਵਾਗਤ ਕੀਤਾ। ਸ਼ਾਮਲ ਹੋਣ ਵਾਲਿਆਂ ਵਿਚ ਪਿੰਡ ਗੁਰਦਿੱਤੀ ਵਾਲੇ ਦੇ ਸਾਬਕਾ ਸਰਪੰਚ ਹੀਰਾ ਸਿੰਘ, ਬੋਹੜ ਸਿੰਘ, ਬਲੀ ਸਿੰਘ, ਬਲਕਾਰ ਸਿੰਘ, ਗੁਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਜਸਵੰਤ ਸਿੰਘ, ਨਿੰਦਰ ਸਿੰਘ, ਮੇਜਰ ਸਿੰਘ, ਜੱਸਾ ਸਿੰਘ, ਰੇਸ਼ਮ ਸਿੰਘ ਅਤੇ ਦਰਸ਼ਨ ਸਿੰਘ। ਪਿੰਡ ਕਮਾਲਾ ਬੋਦਲਾ ਦੇ ਸਾਬਕਾ ਸਰਪੰਚ ਗੁਰਵਿੰਦਰ ਸਿੰਘ, ਪਿੰਡ ਬਸਤੀ ਕਿਸ਼ਨ ਸਿੰਘ ਦੇ ਜਗੀਰ ਸਿੰਘ, ਹਰਦੀਪ ਸਿੰਘ, ਸੁਖਵਿੰਦਰ ਸਿੰਘ, ਜਗਜੀਤ ਸਿੰਘ, ਪ੍ਰਗਟ ਸਿੰਘ ਅਤੇ ਯੋਧਾ ਸਿੰਘ। ਪਿੰਡ ਫਰੀਦੇਵਾਲਾ ਦੇ ਸਾਬਕਾ ਸਰਪੰਚ ਅਮਨਦੀਪ ਸਿੰਘ, ਪਿੰਡ ਬਸਤੀ ਰੋੜਾਂਵਾਲੀ ਦੇ ਸਾਬਕਾ ਸਰਪੰਚ ਸਾਹਿਬ ਸਿੰਘ ਹਨ। ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਵਰਕਰਾਂ ਦੀ ਪਾਰਟੀ ਰਹੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਸ਼ਾਮਲ ਹੋਏ ਹਰ ਆਗੂ ਅਤੇ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਮੌਜ਼ੂਦਾ ਸਰਕਾਰ ਤੋਂ ਮੋਹ ਭੰਗ ਹੋ ਰਿਹਾ ਹੈ ਅਤੇ ਆਉਣ ਵਾਲਾ ਸਮਾਂ ਫਿਰ ਤੋਂ ਕਾਂਗਰਸ ਦਾ ਹੋਵੇਗਾ।