ਰਾਜੇੇਸ਼ ਢੰਡ, ਜ਼ੀਰਾ : ਗੁਰੂ ਕਿ੍ਪਾ ਅੱਖਾਂ ਦਾ ਹਸਪਤਾਲ ਜ਼ੀਰਾ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਮਹੀਆਂਵਾਲਾ ਕਲਾਂ ਵਿਖੇ ਅੱਖਾਂ ਦਾ ਇਕ ਮੁਫ਼ਤ ਜਾਂਚ ਕੈਂਪ ਲਾਇਆ ਗਿਆ। ਇਸ ਮੌਕੇ ਅੱਖਾਂ ਦੇ ਮਾਹਿਰ ਡਾਕਟਰ ਅਤੇ ਹਸਪਤਾਲ ਦੇ ਸਮੂਹ ਸਟਾਫ ਵੱਲੋਂ 346 ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਸਕੂਲ ਪਿ੍ਰੰਸੀਪਲ ਕੇਕੇ ਗੌਤਮ, ਸੰਦੀਪ ਰਾਣੀ, ਡਾ. ਕੁਲਵਿੰਦਰ ਸਿੰਘ, ਡਾ. ਪਰਮਪ੍ਰਰੀਤ ਸਿੰਘ ਅਤੇ ਡਾ. ਹਰਮਨਦੀਪ ਸਿੰਘ ਆਦਿ ਵਿਸ਼ੇਸ਼ ਤੌਰ ਹਾਜ਼ਰ ਸਨ।