ਪੀਐੱਚਸੀ ਨੂਰਪੁਰ ਸੇਠਾਂ ਵਿਖੇ ਅੱਖਾਂ ਦਾ ਜਾਂਚ ਦਾ ਕੈਂਪ ਲਗਾਇਆ
ਪੀਐੱਚਸੀ ਨੂਰਪੁਰ ਸੇਠਾਂ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ
Publish Date: Wed, 01 Apr 2026 04:23 PM (IST)
Updated Date: Wed, 01 Apr 2026 04:25 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਰੋਜ਼ਪੁਰ : ਲੋਕਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਨੂੰ ਵਧਾਉਣ ਅਤੇ ਅੱਖਾਂ ਨਾਲ ਸਬੰਧਤ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਲਈ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਮਮਦੋਟ ਡਾ. ਰੇਖਾ ਭੱਟੀ ਦੀ ਦੇਖ ਰੇਖ ਹੇਠ ਪੀਐੱਚਸੀ ਨੂਰਪੁਰ ਸੇਠਾਂ ਵਿਖੇ ਅੱਖਾਂ ਦੀ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਆਪਥਾਲਮਿਕ ਅਫ਼ਸਰ ਆਸ਼ੂ ਸ਼ਰਮਾ ਵੱਲੋਂ ਆਏ ਹੋਏ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਲੋੜੀਂਦੇ ਸਲਾਹ-ਮਸ਼ਵਰੇ ਦਿੱਤੇ। ਇਸ ਕੈਂਪ ਵਿਚ ਕੁੱਲ 200 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ ਕਈ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਅਤੇ 150 ਮਰੀਜ਼ਾਂ ਨੂੰ ਮੁਫ਼ਤ ਐਨਕਾਂ ਵੰਡੀਆਂ ਗਈਆਂ। ਇਸ ਮੌਕੇ ਪਰਵੀਰ ਸਿੰਘ ਮਲਟੀਪਰਪਜ਼ ਹੈੱਲਥ ਵਰਕਰ ਨੇ ਕਿਹਾ ਕਿ ਅਜਿਹੇ ਕੈਂਪ ਲੋਕਾਂ ਦੀ ਸਿਹਤ ਸੰਭਾਲ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਹਰ ਕਿਸੇ ਨੂੰ ਆਪਣੀਆਂ ਅੱਖਾਂ ਦੀ ਸਮੇਂ-ਸਮੇਂ ਤੇ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਕਰਮਜੀਤ ਕੌਰ ਸੀਐੱਚਓ, ਮਨਪ੍ਰੀਤ ਸਿੰਘ ਸੀਨੀਅਰ ਹੈੱਲਥ ਇੰਸਪੈਕਟਰ, ਪਰਵੀਰ ਸਿੰਘ ਮ.ਪ.ਹ.ਵ, ਕਮਲ ਸੇਠੀ, ਰੋਮਾ ਰਾਣੀ ਅਤੇ ਸਮੂਹ ਆਸ਼ਾ ਵਰਕਰਾਂ ਮੌਜ਼ੂਦ ਸਨ।