ਕੈਂਪ ਦੌਰਾਨ 250 ਮਰੀਜ਼ਾਂ ਦੀ ਜਾਂਚ
ਪਿੰਡ ਪੋਜੋ ਕੇ ਉਤਾੜ ਵਿਖੇ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ, 250 ਮਰੀਜ਼ਾਂ ਦੀ ਹੋਈ ਜਾਂਚ
Publish Date: Sat, 21 Mar 2026 06:08 PM (IST)
Updated Date: Sat, 21 Mar 2026 06:10 PM (IST)

ਬਗੀਚਾ ਸਿੰਘ ਪੰਜਾਬੀ ਜਾਗਰਣ, ਮਮਦੋਟ : ਅੱਜ ਪਿੰਡ ਪੋਜੋ ਕੇ ਉਤਾੜ ਵਿਖੇ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਅੱਖਾਂ ਦਾ ਇਕ ਵਿਸ਼ਾਲ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ। ਇਹ ਕੈਂਪ ਹੈੱਲਥ ਡੈਸ਼ ਇੰਡੀਆ ਅਤੇ ਭਾਜਪਾ ਸਰਕਲ ਮੰਡਲ ਸਦਰਦੀਨ ਦੀ ਅਗਵਾਈ ਹੇਠ ਨੇਪਰੇ ਚੜ੍ਹਿਆ। ਕੈਂਪ ਵਿਚ ਲਗਭਗ 250 ਮਰੀਜ਼ਾਂ ਦੀ ਮਾਹਿਰ ਡਾਕਟਰਾਂ ਵੱਲੋਂ ਜਾਂਚ ਕੀਤੀ ਗਈ। ਲੋੜਵੰਦ 180 ਮਰੀਜ਼ਾਂ ਨੂੰ ਮੁਫ਼ਤ ਐਨਕਾਂ ਦਿੱਤੀਆਂ ਗਈਆਂ ਅਤੇ ਸਾਰੇ ਮਰੀਜ਼ਾਂ ਨੂੰ ਲੋੜ ਅਨੁਸਾਰ ਦਵਾਈਆਂ ਵੀ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਭਾਜਪਾ ਸਰਕਲ ਮੰਡਲ ਸਦਰਦੀਨ ਦੇ ਪ੍ਰਧਾਨ ਅਤੇ ਯੁਵਾ ਸਟੇਟ ਅਵਾਰਡੀ ਵਿਕਰਮਜੀਤ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਮੈਡੀਕਲ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪਾਂ ਨਾਲ ਪੇਂਡੂ ਖੇਤਰ ਦੇ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲਦੀ ਹੈ। ਉਨ੍ਹਾਂ ਵੱਲੋਂ ਆਈ ਹੋਈ ਮੈਡੀਕਲ ਟੀਮ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਕੈਂਪ ਦੇ ਪ੍ਰਬੰਧਾਂ ਵਿਚ ਸੈਂਟਰ ਹੈੱਡ ਕਮਲ ਸ਼ਰਮਾ, ਸੁਰਜੀਤ ਸਿੰਘ, ਜਗਜੀਤ ਸਿੰਘ, ਸਿਮਰਨਜੀਤ ਸਿੰਘ, ਗੁਰਮੀਤ ਸਿੰਘ, ਗੁਰਵਿੰਦਰ ਸਿੰਘ, ਗੁਰਜੰਟ ਸਿੰਘ, ਸ਼ਿਵਸੀਲ ਅਤੇ ਵਨੀਮਪਾਲ ਨੇ ਅਹਿਮ ਭੂਮਿਕਾ ਨਿਭਾਈ। ਇਸ ਤੋਂ ਇਲਾਵਾ ਪਿੰਡ ਦੀ ਸਰਪੰਚ ਰਾਣੋ ਦੇ ਪਤੀ ਕਰਨੈਲ ਸਿੰਘ, ਮੰਗਲ ਸਿੰਘ, ਗੁਰਦੇਵ ਸਿੰਘ, ਮਨਜੀਤ ਸਿੰਘ, ਗੁਰਮੇਜ ਸਿੰਘ ਅਤੇ ਨਛੱਤਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। ਪਿੰਡ ਵਾਸੀਆਂ ਨੇ ਇਸ ਉਪਰਾਲੇ ਲਈ ਪ੍ਰਬੰਧਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।