ਸ਼ਹੀਦ ਭਗਤ ਸਿੰਘ ਕਾਲਜ ਵਿਖੇ ਫਰੈਸ਼ਰ ਤੇ ਫੇਅਰਵੈੱਲ ਪਾਰਟੀ ਯਾਦਗਾਰੀ ਹੋ ਨਿਬੜੀ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਵਿਖੇ ਫਰੈਸ਼ਰ ਤੇ ਫੇਅਰਵੈੱਲ ਪਾਰਟੀ ਯਾਦਗਾਰੀ ਹੋ ਨਿਬੜੀ
Publish Date: Sun, 29 Nov 2026 04:26 PM (IST)
Updated Date: Sun, 29 Nov 2026 04:28 PM (IST)
ਪਰਮਿੰਦਰ ਸਿੰਘ ਥਿੰਦ,ਪੰਜਾਬੀ ਜਾਗਰਣ, ਫਿਰੋਜ਼ਪੁਰ : ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ, ਸੋਢੇਵਾਲਾ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਅਤੇ ਕੋਰਸ ਪੂਰਾ ਕਰਕੇ ਜਾ ਰਹੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਫਰੈਸ਼ਰ ਅਤੇ ਫੇਅਰਵੈੱਲ ਪਾਰਟੀ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਲੈਂਪ ਲਾਈਟਿੰਗ ਦੀ ਰਸਮ ਅਦਾ ਕਰਕੇ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਮਹਿਮਾਨਾਂ ਵਜੋਂ ਮੈਡਮ ਭਾਵਨਾ ਕਟਾਰੀਆ, ਕਿਰਨ ਬਾਂਸਲ, ਯੋਗੇਸ਼ ਬਾਂਸਲ ਸੀ ਏ ਪ੍ਰਿਯੰਕਾ ਬਾਂਸਲ , ਪ੍ਰਾਸ਼ੀ ਅਗਰਵਾਲ, ਸਰਵਿਕਾ ਅਗਰਵਾਲ ਅਤੇ ਰੂਹਾਨੀ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਕਾਲਜ ਦੇ ਡਾਇਰੈਕਟਰ ਧਰਮਪਾਲ ਬਾਂਸਲ (ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਅਤੇ ਹਾਰਮਨੀ ਆਯੁਰਵੈਦਿਕ ਕਾਲਜ, ਫਿਰੋਜ਼ਪੁਰ) ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਰਸਿੰਗ ਸਿਰਫ਼ ਇੱਕ ਕਿੱਤਾ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਨਾਲ ਜੁੜਿਆ ਹੋਇਆ ਬਹੁਤ ਹੀ ਸਤਿਕਾਰਯੋਗ ਖੇਤਰ ਹੈ। ਇਸ ਖੇਤਰ ਵਿੱਚ ਸਫ਼ਲਤਾ ਹਾਸਲ ਕਰਨ ਲਈ ਮਿਹਨਤ, ਲਗਨ, ਅਨੁਸ਼ਾਸਨ ਅਤੇ ਮਰੀਜ਼ਾਂ ਪ੍ਰਤੀ ਹਮਦਰਦੀ ਤੇ ਸੇਵਾ ਦੀ ਭਾਵਨਾ ਹੋਣੀ ਬੇਹੱਦ ਜ਼ਰੂਰੀ ਹੈ। ਇਸ ਮੌਕੇ ਵਿਦਿਆਰਥੀਆਂ ਲਈ ਮਾਡਲਿੰਗ, ਭਾਸ਼ਣ, ਚਾਰਟ ਮੇਕਿੰਗ ਅਤੇ ਰੰਗੋਲੀ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਨਰਸਿੰਗ ਕਿੱਤੇ ਦੀ ਮਹੱਤਤਾ ਨੂੰ ਦਰਸਾਉਂਦੀਆਂ ਕੋਰੀਓਗ੍ਰਾਫੀਆਂ ਵੀ ਪੇਸ਼ ਕੀਤੀਆਂ ਗਈਆਂ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗਿੱਧੇ ਅਤੇ ਭੰਗੜੇ ਦੀਆਂ ਮਨਮੋਹਕ ਪੇਸ਼ਕਾਰੀਆਂ ਨਾਲ ਖ਼ੂਬ ਰੰਗ ਬੰਨ੍ਹਿਆ। ਧਰਮਪਾਲ ਬਾਂਸਲ ਵੱਲੋਂ ਕੋਰਸ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਲਈ ਪ੍ਰਸ਼ੰਸਾ ਸਰਟੀਫਿਕੇਟ ਵੀ ਵੰਡੇ ਗਏ। ਮਿਸਟਰ ਫਰੈਸ਼ਰ, ਮਿਸ ਫਰੈਸ਼ਰ ਅਤੇ ਮਿਸ ਫੇਅਰਵੈੱਲ, ਮਿਸਟਰ ਫੇਅਰਵੈੱਲ ਚੁਣੇ ਗਏ ਵਿਦਿਆਰਥੀਆ ਨੂੰ ਅਵਾਰਡ ਦਿੱਤੇ ਗਏ। ਇਸ ਮੌਕੇ ਸਮੂਹ ਕਾਲਜ ਸਟਾਫ ਇਸ ਵਧਾਈ ਮੌਕੇ ਸਮੂਹ ਕਾਲਜ ਸਟਾਫ ਪ੍ਰਿੰਸੀਪਲ ਸੁਖਦੀਪ ਕੌਰ,ਡਾਂ ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਅਮਨਦੀਪ ਕੌਰ, ਸੰਗੀਤਾ ਹਾਡਾਂ, ਗੁਰਮੀਤ ਕੌਰ, ਅਮਨਦੀਪ ਕੌਰ, ਖੁਸ਼ਪਾਲ ਕੌਰ , ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਅਮਨਦੀਪ ਕੌਰ, ਕੋਮਲਜੀਤ ਕੌਰ, ਅਮਨਦੀਪ ਕੌਰ, ਬਲਵਿੰਦਰ ਕੌਰ, ਕੋਮਲਪ੍ਰੀਤ ਕੌਰ, ਸੁਖਵੀਰ ਕੌਰ, ਅਮਨਦੀਪ ਕੌਰ, ਸ਼ਿਵੇਨ ਕਮਬੋਜ, ਕਰਮਜੀਤ ਸਿੰਘ, ਜੁਝਾਰ ਸਿੰਘ, ਕਮਲਪ੍ਰੀਤ ਕੌਰ, ਤਾਨੀਆ, ਸੀਰਤ, ਸ਼ਗੁਫਤਾ, ਮਨਪ੍ਰੀਤ ਕੌਰ, ਆਂਚਲ ਆਦਿ ਸ਼ਾਮਿਲ ਸਨ।