ਸ਼ਹੀਦ ਭਗਤ ਸਿੰਘ ਨਰਸਿੰਗ ਕਾਲਜ ਵਿਖੇ ਫਰੈਸ਼ਰ ਪਾਰਟੀ ਕਰਵਾਈ
ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਢੇਵਾਲਾ ਫਿਰੋਜ਼ਪੁਰ ਵਿਖੇ ਫਰੈਸ਼ਰ ਪਾਰਟੀ ਦਾ ਆਯੋਜਨ
Publish Date: Mon, 02 Mar 2026 03:39 PM (IST)
Updated Date: Mon, 02 Mar 2026 03:40 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਅੱਜ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਢੇਵਾਲਾ ਫਿਰੋਜ਼ਪੁਰ ਵਿਖੇ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਖਾਸ ਮਹਿਮਾਨ ਵਜੋਂ ਕਿਰਨ ਬਾਂਸਲ ਵੱਲੋਂ ਸ਼ਿਰਕਤ ਕੀਤੀ ਗਈ। ਧਰਮਪਾਲ ਬਾਂਸਲ (ਸੰਸਥਾਪਕ ਭਗਤੀ ਭਜਨ ਗਰੁੱਪ, ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਫਿਰੋਜਪੁਰ ਅਤੇ ਹਾਰਮਨੀ ਵਨਿਅਮ, ਹਾਰਮਨੀ ਆਯੂਰਵੈਦਿਕ ਕਾਲਜ) ਵੱਲੋਂ ਸਾਰੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ । ਸਾਰੇ ਹੀ ਵਿਦਿਆਰਥੀਆਂ ਨੂੰ ਸਮਾਜਿਕ ਕੁਰੀਤੀਆ, ਨਸ਼ਿਆ, ਭ੍ਰਿਸ਼ਟਾਚਾਰ ਤੋਂ ਦੂਰ ਰਹਿਣ ਅਤੇ ਸਭ ਤੋਂ ਪਹਿਲਾ ਇਕ ਚੰਗੇ ਨਾਗਰਿਕ ਬਣਨ ਕਿਉਂਕਿ ਨਰਸਿੰਗ ਇੱਕੋ ਅਜਿਹਾ ਕਿੱਤਾ ਹੈ, ਜਿਸ ਵਿਚ ਤੁਸੀਂ ਕੰਮ ਦੇ ਨਾਲ-ਨਾਲ ਸਮਾਜਿਕ ਭਲਾਈ ਤੇ ਮਨੁੱਖਤਾ ਦੀ ਸੇਵਾ ਕਰ ਸਕਦੇ ਹੋ ਅਤੇ ਨਰਸਿੰਗ ਕਿੱਤੇ ਨੂੰ ਚੁਣਨ ਵਾਸਤੇ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਵੀ ਧੰਨਵਾਦ ਕੀਤਾ ਗਿਆ। ਧਰਮਪਾਲ ਬਾਂਸਲ ਸਾਰੇ ਵਿਦਿਆਰਥੀਆਂ ਨੂੰ ਆਪਣੇ ਕਿੱਤੇ ਪ੍ਰਤੀ ਇਮਾਨਦਾਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਵੱਖ-ਵੱਖ ਮੁਕਾਬਲੇ ਜਿਵੇਂ ਕਿ ਮੋਡਲਿੰਗ, ਭਾਸ਼ਣ ਮੁਕਾਬਲੇ, ਚਾਰਟ ਪ੍ਰਤੀਯੋਗਤਾ, ਰੰਗੋਲੀ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਨਸ਼ੇ ਅਤੇ ਨਰਸਿੰਗ ਕਿੱਤੇ ਨਾਲ ਸਬੰਧਤ ਕੋਰਉਗ੍ਰਾਫੀ ਵੀ ਪੇਸ਼ ਕੀਤੀ ਗਈ। ਕਿਰਨ ਬਾਸਂਲ ਅਤੇ ਪ੍ਰਿੰਸੀਪਲ ਸੁਖਦੀਪ ਕੌਰ ਵੱਲੋਂ ਵਿਦਿਆਰਥੀਆਂ ਨੂੰ ਜੀ ਜਾਨ ਨਾਲ ਆਪਣੇ ਕਿੱਤੇ ਨੂੰ ਮੁੱਖ ਰੱਖਦੇ ਹੋਏ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਆ ਗਿਆ, ਵਿਦਿਆਰਥੀਆ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ। ਵਿਦਿਆਰਥੀਆਂ ਵੱਲੋਂ ਗਿੱਧੇ ਅਤੇ ਭੰਗੜੇ ਦੀਆਂ ਆਈਟਮਾਂ ਪੇਸ਼ ਕੀਤੀਆਂ ਗਈਆਂ। ਮਿਸਟਰ ਫੇਅਰਵੈੱਲ ਮਿਸ ਫੇਅਰਵੈੱਲ ਚੁਣੇ ਗਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮੂਹ ਕਾਲਜ ਸਟਾਫ ਡਾ. ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਰਬਿਕਾ, ਸੰਗੀਤਾ ਹਾਂਡਾ, ਗੁਰਮੀਤ ਕੌਰ, ਖੁਸ਼ਪਾਲ ਕੌਰ, ਪ੍ਰਿੰਯਕਾ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਪੂਨਮ, ਪੂਜਾ, ਅਮਨਦੀਪ ਕੌਰ, ਕੋਮਲਜੀਤ ਕੌਰ, ਮਮਤਾ, ਅਮਨਦੀਪ ਕੌਰ, ਬਲਵਿੰਦਰ ਕੌਰ, ਕੋਮਲਪ੍ਰੀਤ ਕੌਰ, ਸੁਖਵੀਰ ਕੌਰ, ਅਮਨਦੀਪ ਕੌਰ, ਮਨਪ੍ਰੀਤ ਕੌਰ, ਆਂਚਲ ਆਦਿ ਸ਼ਾਮਲ ਸਨ।