ਸੰਗਰਾਮ ਦੇ ਸੰਘਰਸ਼ੀ ਯੋਧਿਆਂ ਨੂੰ ਸਮਰਪਿਤ ਗੈਲਰੀ ਸਥਾਪਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਜ਼ਾਦੀ ਸੰਗਰਾਮ ਦੇ ਸੰਘਰਸ਼ੀ ਯੋਧਿਆਂ ਨੂੰ ਸਮਰਪਿਤ ਗੈਲਰੀ ਸਥਾਪਿਤ
Publish Date: Sat, 28 Nov 2026 05:41 PM (IST)
Updated Date: Sat, 28 Nov 2026 05:43 PM (IST)
ਪਰਮਿੰਦਰ ਸਿੰਘ ਥਿੰਦ,ਪੰਜਾਬੀ ਜਾਗਰਣ, ਫਿਰੋਜ਼ਪੁਰ; ਜ਼ਿਲ੍ਹੇ ਨਾਲ ਸਬੰਧਤ ਅਜਾਦੀ ਘੁਲਾਟੀਆਂ ਨੂੰ ਬਣਦਾ ਮਾਣ ਸਤਿਕਾਰ ਦਿੰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਵਿਲੱਖਣ ਕਦਮ ਚੁੱਕਿਆ ਗਿਆ ਹੈ। ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਜ਼ਿਲ੍ਹੇ ਦੇ ਇੰਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਸਮਰਪਿਤ ਇੱਕ ਵਿਸ਼ੇਸ਼ ਪੋਰਟਰੇਟ ਗੈਲਰੀ (ਤਸਵੀਰਾਂ ਦੀ ਗੈਲਰੀ) ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਵਿਖੇ ਸਥਾਪਿਤ ਕੀਤੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਕ੍ਰਿਸ਼ਨਾ ਪਾਲ ਰਾਜਪੂਤ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਿਕ ਮੈਂਬਰਾਂ ਨਾਲ ਇਸ ਗੈਲਰੀ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਦੇ ਮੈਂਬਰ ਵੀ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਉਨ੍ਹਾਂ ਸੂਰਬੀਰਾਂ ਨੂੰ ਜਨਤਕ ਤੌਰ ਤੇ ਬਣਦਾ ਮਾਣ-ਸਨਮਾਨ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਉਹਨਾਂ ਕਿਹਾ ਕਿ ਇਹਨਾਂ ਆਜ਼ਾਦੀ ਘੁਲਾਟਿਆਂ ਦੇ ਦੇਸ਼ ਲਈ ਦਿਤੇ ਬਲੀਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਪ੍ਰਬੰਧਕੀ ਕੰਪਲੈਕਸ ਵਿੱਚ ਉਨ੍ਹਾਂ ਦੀਆਂ ਤਸਵੀਰਾਂ ਸਥਾਪਤ ਕਰਨ ਨਾਲ ਨਵੀਂ ਪੀੜੀ ਨੂੰ ਪ੍ਰੇਰਣਾ ਮਿਲੇਗੀ । ਇਸ ਦੌਰਾਨ ਉਹਨਾਂ ਆਜ਼ਾਦੀ ਘੁਲਾਟਿਆਂ ਦੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਸਰਕਾਰੀ ਦਫਤਰਾਂ ਵਿੱਚ ਉਨਾਂ ਦੇ ਕੰਮ ਕਾਜ ਪਹਿਲ ਦੇ ਅਧਾਰ ਤੇ ਕੀਤੇ ਜਾਣਗੇ ਅਤੇ ਉਹਨਾਂ ਨੂੰ ਕਦੇ ਵੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ । ਇਸ ਮੌਕੇ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਇਕਾਈ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਪ੍ਰਵੀਨ ਕੁਮਾਰ ਜਿੰਦਲ, ਸਕੱਤਰ ਸਤਨਾਮ ਸਿੰਘ, ਕੁਲਦੀਪ ਸਿੰਘ ਖਜਾਨਚੀ ਸਮੇਤ ਹੋਰ ਮੈਂਬਰ ਹਾਜ਼ਰ ਸਨ!