- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੈਂਟ ਰਾਊ ਦਾਸ ਗੁਰਕੂਲ ਵਿਚ ਗਾਂਧੀ ਜਯੰਤੀ ਮਨਾਈ ਗਈ

ਰਵੀ ਮੌਂਗਾ, ਪੰਜਾਬੀ ਜਾਗਰਣ, ਗੁਰੂਹਰਸਹਾਏ : ਸੈਂਟ ਰਾਊ ਦਾਸ ਗੁਰਕੂਲ ਗੋਲੂਕਾ ਮੋੜ ਵਿਖੇ ਸਕੂਲ ਦੇ ਪ੍ਰਿੰਸੀਪਲ ਤੇ ਮੈਨੇਜਮੈਂਟ ਕਮੇਟੀ ਦੇ ਮੈਂਬਰ ਪ੍ਰਸੰਨਤਾ ਰਾਣੀ ਦੀ ਅਗਵਾਈ ਹੇਠ ਮਹਾਤਮਾ ਗਾਂਧੀ ਜੀ ਦੀ ਜਯੰਤੀ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਗਾਂਧੀ ਜੀ ਦੀ ਤਸਵੀਰ ਅੱਗੇ ਫੁੱਲ ਭੇਟ ਕਰ ਕੇ ਕੀਤੀ ਗਈ। ਵਿਦਿਆਰਥੀਆਂ ਨੇ ਗਾਂਧੀ ਜੀ ਦੇ ਜੀਵਨ, ਸਾਦਗੀ, ਸੱਚ ਤੇ ਅਹਿੰਸਾ ਦੇ ਸਿਧਾਂਤਾਂ ਬਾਰੇ ਭਾਸ਼ਣ ਦਿੱਤੇ।ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ਅਤੇ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗਾਂਧੀ ਜੀ ਦੇ ਵਿਚਾਰਾਂ ’ਤੇ ਚੱਲਣ ਤੇ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਫ਼ਾਈ ਅਭਿਆਨ ਵੀ ਚਲਾਇਆ ਗਿਆ। ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਨੇ ਆਪਣੇ ਭਾਸ਼ਣ ਦੌਰਾਨ ਸਾਰੇ ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਵੀ ਗਾਂਧੀ ਜੀ ਦੇ ਸੱਚ, ਅਹਿੰਸਾ ਅਤੇ ਸਫ਼ਾਈ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਸਮਾਗਮ ਬੜੇ ਉਤਸ਼ਾਹ ਨਾਲ ਸੰਪੂਰਨ ਹੋਇਆ।