ਸਕੂਲ ’ਚ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਾਇਆ
ਜੈਨੇਸਿਸ ਡੈਂਟਲ ਕਾਲਜ ਅਤੇ ਹਸਪਤਾਲ ਫਿਰੋਜ਼ਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਵਿਖੇ ਦੰਦਾਂ ਦਾ ਮੁਫਤ ਜਾਂਚ ਕੈਂਪ ਲਗਾਇਆ ਗਿਆ
Publish Date: Sat, 25 Apr 2026 05:03 PM (IST)
Updated Date: Sat, 25 Apr 2026 05:07 PM (IST)
- 300 ਦੇ ਕਰੀਬ ਵਿਦਿਆਰਥੀਆਂ ਦੇ ਦੰਦਾਂ ਦੀ ਕੀਤੀ ਜਾਂਚ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਵਿਖੇ ਸਕੂਲ ਦੇ ਪ੍ਰਿੰਸੀਪਲ ਮਨਜਿੰਦਰ ਕੌਰ ਦੀ ਅਗਵਾਈ ਹੇਠ ਜੈਨੇਸਿਸ ਡੈਂਟਲ ਕਾਲਜ ਅਤੇ ਹਸਪਤਾਲ ਫਿਰੋਜ਼ਪੁਰ ਵੱਲੋਂ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਾਇਆ ਗਿਆ। ਇਸ ਦੌਰਾਨ ਡਾ. ਰਾਹੁਲ ਯਾਦਵ ਅਤੇ ਡਾ. ਨਵਚੰਦਨ ਕੌਰ ਵੱਲੋਂ 300 ਦੇ ਕਰੀਬ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕੀਤੀ ਗਈ ਅਤੇ ਦੰਦਾਂ ਦੀ ਸਫ਼ਾਈ, ਦੰਦਾਂ ਦੀਆਂ ਬਿਮਾਰੀਆਂ ਤੋਂ ਬਚਾਅ ਅਤੇ ਇਲਾਜ ਬਾਰੇ ਦੱਸਿਆ। ਡਾ. ਨਵਚੰਦਨ ਕੌਰ ਨੇ ਵਿਦਿਆਰਥੀਆਂ ਨੂੰ ਦੰਦਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜੇਕਰ ਦੰਦ ਨਿਕਲ ਜਾਣ ਤਾਂ ਸਵਾਦ ਵੀ ਖ਼ਤਮ ਹੋ ਜਾਂਦਾ ਹੈ, ਜੇਕਰ ਦੰਦ ਹੋਣ ਤਾਂ ਅਸੀਂ ਤੰਦਰੁਸਤ ਰਹਿ ਸਕਦੇ ਹਾਂ। ਉਨ੍ਹਾਂ ਨੇ ਮਰੀਜ਼ਾਂ ਨੂੰ ਖਾਣ-ਪੀਣ ਵਾਲੀਆਂ ਵਸਤੂਆਂ ਨਾਲ ਦੰਦਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਣਕਾਰੀ ਦਿੰਦਿਆਂ ਸਿਹਤਮੰਦ ਭੋਜਨ ਖਾਣ ਲਈ ਪੇ੍ਰਿਤ ਕੀਤਾ। ਇਸ ਮੌਕੇ ਸਕੂਲ ਦੇ ਸਮੂਹ ਸਟਾਫ ਵੱਲੋਂ ਡਾਕਟਰਾਂ ਨੂੰ ਪੂਰਾ ਸਹਿਯੋਗ ਦਿੱਤਾ ਗਿਆ। ਇਸ ਮੌਕੇ ਪੀਆਰਓ ਰਣਜੀਤ ਸਿੰਘ, ਮਨਜੀਤ ਸਿੰਘ ਆਦਿ ਵੱਲੋਂ ਵਿਦਿਆਰਥੀਆਂ ਨੂੰ ਟੂਥਪੇਸਟ ਵੀ ਵੰਡੇ ਗਏ। ਇਸ ਮੌਕੇ ਸਕੂਲ ਪ੍ਰਿੰਸੀਪਲ ਮਨਜਿੰਦਰ ਕੌਰ, ਗੁਰਾਦਿੱਤਾ ਮਲਹੋਤਰਾ, ਲਖਵਿੰਦਰ ਸਿੰਘ, ਨਿਰਮਲਜੀਤ ਕੌਰ, ਅਮਨਦੀਪ ਸਿੰਘ ਆਦਿ ਹਾਜ਼ਰ ਸਨ।