ਸਰਕਾਰੀ ਪ੍ਰਾਇਮਰੀ ਸਕੂਲ ਛਾਂਗਾ ਰਾਏ ਹਿਠਾੜ ਨੇ ਨਤੀਜੇ ਐਲਾਨੇ
ਸਰਕਾਰੀ ਪ੍ਰਾਇਮਰੀ ਸਕੂਲ ਛਾਂਗਾ ਰਾਏ ਹਿਠਾੜ ਦਾ ਨਤੀਜਾ ਐਲਾਨਿਆ
Publish Date: Mon, 30 Mar 2026 03:34 PM (IST)
Updated Date: Mon, 30 Mar 2026 03:36 PM (IST)
ਰਵੀ ਮੌਂਗਾ, ਪੰਜਾਬੀ ਜਾਗਰਣ, ਗੁਰੂਹਰਸਹਾਏ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਾਇਮਰੀ ਸਕੂਲ ਛਾਂਗਾ ਰਾਏ ਹਿਠਾੜ ਸਕੂਲ ਵਿਖੇ ਪ੍ਰੀ ਪ੍ਰਾਇਮਰੀ ਦੇ ਵਿਦਿਆਰਥੀਆਂ ਦੀ ਗ੍ਰੈਜੂਏਸ਼ਨ ਸੈਰਾਮਨੀ, ਪਹਿਲੀ ਦੂਸਰੀ ਜਮਾਤ ਦਾ (ਐੱਫਐੱਲਐੱਨ) ਮੇਲਾ ਅਤੇ ਸਾਲਾਨਾ ਨਤੀਜਾ ਐਲਾਨਿਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਬੜੇ ਹੀ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਗਈ। ਪ੍ਰਥਮ ਟੀਮ ਦੇ ਜ਼ੋਨਲ ਅਸਿਸਟੈਂਟ ਕੋਆਰਡੀਨੇਟਰ ਹਰਮੀਤ ਸਿੰਘ ਅਤੇ ਅਸਿਸਟੈਂਟ ਜ਼ਿਲ੍ਹਾ ਕੋਆਰਡੀਨੇਟਰ ਹਰਜਿੰਦਰ ਸਿੰਘ ਵੀ ਮੌਜ਼ੂਦ ਰਹੇ। ਸਕੂਲ ਮੁਖੀ ਅਸ਼ੋਕ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ ਹੈ। ਸਾਲਾਨਾ ਪ੍ਰੀਖਿਆ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਪ੍ਰੀ-ਪ੍ਰਾਇਮਰੀ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਵੇਖਦੇ ਹੋਏ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ ਜੋਗਿੰਦਰ ਸਿੰਘ ਆਦਿ ਅਧਿਆਪਕ ਹਾਜ਼ਰ ਸਨ।