ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ’ਚ ਸਾਲਾਨਾ ਸਮਾਗਮ ਕਰਵਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਵੱਲੋਂ ਸਲਾਨਾ ਸਮਾਗਮ ਕਰਵਾਇਆ
Publish Date: Fri, 13 Feb 2026 03:57 PM (IST)
Updated Date: Fri, 13 Feb 2026 04:00 PM (IST)

ਕੇਵਲ ਆਹੂਜਾ, ਪੰਜਾਬੀ ਜਾਗਰਣ ਮਖੂ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕਿਆਂ) ਮਖੂ ਦੇ ਵਿਦਿਆਰਥੀਆਂ ਵੱਲੋਂ ਸਾਲ 2025 ’ਚ ਵਿਦਿਅਕ ਅਤੇ ਖੇਡ ਖੇਤਰ ’ਚ ਪ੍ਰਾਪਤ ਕੀਤੀਆਂ ਗਈਆਂ ਉਪਲਬਧੀਆਂ ਦੇ ਸਬੰਧ ਵਿਚ ਸਕੂਲ ’ਚ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਨਰਿੰਦਰ ਕਟਾਰੀਆ ਪ੍ਰਧਾਨ ਨਗਰ ਪੰਚਾਇਤ ਮਖੂ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਆੜ੍ਹਤੀਆਂ ਐਸੋਸੀਏਸ਼ਨ ਮਖੂ ਦੇ ਪ੍ਰਧਾਨ ਰਿਸ਼ੂ ਖੁਰਾਣਾ, ਐੱਮਸੀ ਮਨਜਿੰਦਰ ਸਿੰਘ ਹਾਜ਼ਰ ਸਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੁਖਵਿੰਦਰ ਸਿੰਘ ਦੱਸਿਆ ਕਿ ਸਾਇੰਸ ਸਟ੍ਰੀਮ ਦੀ ਵਿਦਿਆਰਥਣ ਹਰਨੀਤ ਕੌਰ ਤੇ ਵਿਦਿਆਰਥੀ ਹਰਜੀਤ ਸਿੰਘ ਨੇ ਨੀਟ ਦੀ ਪ੍ਰੀਖਿਆ ਪਾਸ ਕਰਕੇ ਐੱਮਬੀਬੀਐੱਸ ਦੀ ਸੀਟ ਹਾਸਲ ਕੀਤੀ। ਇਸ ਸਮਾਗਮ ਨੂੰ ਨੇਪੜੇ ਚਾੜਨ ਵਿੱਚ ਵਿਸ਼ੇਸ਼ ਤੌਰ ’ਤੇ ਸਕੂਲ ਦੇ ਪ੍ਰਿੰਸੀਪਲ ਸੁਖਵਿੰਦਰ ਸਿੰਘ, ਸੀਨੀਅਰ ਵਾਈਸ ਪ੍ਰਿੰਸੀਪਲ ਲੈਕਚਰਾਰ ਸੁਖਦੇਵ ਸਿੰਘ ਸ਼ੀਹਾਂਪਾੜੀ ਵੱਲੋਂ ਭੂਮਿਕਾ ਨਿਭਾਈ ਗਈ। ਇਸ ਸਮਾਗਮ ਵਿੱਚ ਲੈਕਚਰਾਰ ਸੁਖਵਿੰਦਰ ਸਿੰਘ, ਸੁਖਦੇਵ ਸਿੰਘ, ਸ਼੍ਰੀਮਤੀ ਰਵਨੀਤ ਕੌਰ, ਸੰਦੀਪ ਕੌਰ, ਮੁਕੇਸ਼, ਮਨਦੀਪ ਸ਼ਰਮਾ, ਬਲਜਿੰਦਰ ਸਿੰਘ, ਕਿਰਨ ਬਾਲਾ, ਹਿਮਾਨ, ਦੀਪਿਕਾ, ਹਰਪ੍ਰੀਤ ਕੌਰ, ਰਜਨੀ ਰਾਣੀ, ਗੁਰਇਕਬਾਲ ਸਿੰਘ, ਗੁਰਵੀਰ ਸਿੰਘ, ਜੋਤ ਸਰੂਪ ਸਿੰਘ, ਸ਼੍ਰੀਮਤੀ ਉਪਮਾ, ਨਵਦੀਪ ਸਿੰਘ, ਮਾਸਟਰ ਬਲਜਿੰਦਰ ਸਿੰਘ, ਵਿਦਿਆਰਥੀ ਅਤੇ ਹੋਰ ਇਲਾਕਾ ਨਿਵਾਸੀ ਹਾਜ਼ਰ ਸਨ।