ਡੀਸੀਐੱਮ ਸਕੂਲ ’ਚ ਗ੍ਰੈਜੂਏਸ਼ਨ ਸੈਰੇਮਨੀ ਕਰਵਾਈ
ਡੀਸੀਐਮ ਇੰਟਰਨੈਸ਼ਨਲ ਸਕੂਲ ਵਿਚ ਗ੍ਰੈਜੂਏਸ਼ਨ ਸੈਰੇਮਨੀ ਦਾ ਆਯੋਜਨ
Publish Date: Fri, 10 Apr 2026 04:24 PM (IST)
Updated Date: Fri, 10 Apr 2026 04:26 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਡੀਸੀਐਮ ਇੰਟਰਨੈਸ਼ਨਲ ਸਕੂਲ ਵਿਚ ਗ੍ਰੈਜੂਏਸ਼ਨ ਸੈਰੇਮਨੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਵਿਦਿਆਰਥੀਆਂ ਨੂੰ ਡਿਗਰੀਆਂ ਭੇਟ ਕੀਤੀਆਂ ਗਈਆਂ। ਪ੍ਰਿੰਸੀਪਲ ਅਨੁਰਾਧਾ ਚੰਦੇਲ ਨੇ ਦੱਸਿਆ ਕਿ ਦੀਕਸ਼ਾਂਤ ਸਮਾਰੋਹ ਵਿਚ ਜੋਤੀ ਪ੍ਰਚੰਡ ਕੀਤੀ ਗਈ ਅਤੇ ਸਰਸਵਤੀ ਵੰਦਨਾ ਦਾ ਆਯੋਜਨ ਹੋਇਆ। ਉਨ੍ਹਾਂ ਨੇ ਦੱਸਿਆ ਕਿ ਪ੍ਰੈਪ-2 ਤੋਂ ਗ੍ਰੇਡ-1 ਅਤੇ ਜਮਾਤ ਤੀਜੀ ਤੋਂ ਜਮਾਤ ਚੌਥੀ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਭੇਂਟ ਕਰਕੇ ਉਨ੍ਹਾਂ ਨੂੰ ਅਗਲੀਆਂ ਵੱਡੀਆਂ ਕਲਾਸਾਂ ਵਿਚ ਆਉਣ ਦੀ ਵਧਾਈ ਦਿੱਤੀ ਗਈ। ਸਾਰੇ ਵਿਦਿਆਰਥੀਆਂ ਨੇ ਦੀਕਸ਼ਾਂਤ ਸਮਾਰੋਹ ਦਾ ਭਰਪੂਰ ਆਨੰਦ ਮਾਣਿਆ। ਪ੍ਰਿੰਸੀਪਲ ਨੇ ਵਿੱਦਿਅਕ ਉੱਤਮਤਾ ਅਤੇ ਸਰਵਪੱਖੀ ਵਿਕਾਸ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਦਾ ਆਤਮ-ਵਿਸ਼ਵਾਸ ਨਾਲ ਸਾਹਮਣਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗ੍ਰੈਜੂਏਸ਼ਨ ਸੈਰੇਮਨੀ ਦੇ ਮਾਧਿਅਮ ਰਾਹੀਂ ਵਿਦਿਆਰਥੀਆਂ ਵਿਚ ਉਤਸ਼ਾਹ ਅਤੇ ਆਤਮ-ਨਿਰਭਰਤਾ ਦੀ ਭਾਵਨਾ ਪੈਦਾ ਹੁੰਦੀ ਹੈ।