ਗਰਾਮਰ ਸਕੂਲ ਦੇ ਪੜ੍ਹਿਆਂ ਨੇ ਸਕੂਲ ਦਾ ਨਾਮ ਕੀਤਾ ਰੋਸ਼ਨ
ਗਰਾਮਰ ਸੀਨੀਅਰ ਸੈਕੰਡਰੀ ਸਕੂਲ ਦੇ ਪੜ੍ਹਿਆਂ ਨੇ ਸਕੂਲ ਦਾ ਨਾਮ ਕੀਤਾ ਰੌਸ਼ਨ
Publish Date: Fri, 15 May 2026 03:26 PM (IST)
Updated Date: Fri, 15 May 2026 03:27 PM (IST)
ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫ਼ਿਰੋਜ਼ਪੁਰ: ਗਰਾਮਰ ਸੀਨੀਅਰ ਸੈਕੰਡਰੀ ਸਕੂਲ ਦਾ ਇਸ ਵਾਰ ਬਾਹਰਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿਚ ਨਤੀਜਾ ਬੇਹੱਦ ਸ਼ਾਨਦਾਰ ਰਿਹਾ। ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਸਕੂਲ ਦੇ ਹੋਣਹਾਰ ਵਿਦਿਆਰਥੀ ਪ੍ਰਭਮੀਤ ਸਿੰਘ ਸਾਮਾ ਨੇ 95 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਵਿਦਿਆਰਥਣ ਮੰਨਤ ਨੇ 91 ਪ੍ਰਤੀਸ਼ਤ ਅਤੇ ਵਿਦਿਆਰਥਣ ਸਾਕਸ਼ੀ ਨੇ 89 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਆਪਣੀ ਯੋਗਤਾ ਦਾ ਸਬੂਤ ਦਿੱਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸੋਨੀਆ ਰਾਣਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਬੱਚਿਆਂ ਦੀ ਕਠਿਨ ਮਿਹਨਤ, ਅਧਿਆਪਕਾਂ ਦੀ ਨਿਰੰਤਰ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾਂ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਭਵਿੱਖ ਵਿਚ ਵੀ ਸਿੱਖਿਆ ਦੇ ਖੇਤਰ ਵਿਚ ਨਵੇਂ ਮਾਪਦੰਡ ਸਥਾਪਿਤ ਕਰਦਾ ਰਹੇਗਾ। ਇਸ ਦੌਰਾਨ ਇੰਦੂ ਸ਼ਰਮਾ, ਰਾਜਬੀਰ ਸਿੰਘ, ਦਿਵਿਆ ਸ਼ਰਮਾ, ਸ਼ਾਲੂ, ਜੋਤੀ, ਸੰਗੀਤਾ ਅਤੇ ਮਾਨਵੀ ਸਮੇਤ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ। ਸਟਾਫ ਨੇ ਵਿਦਿਆਰਥੀਆਂ ਨੂੰ ਮਿੱਠਾਈ ਖਵਾ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।