ਗਰਾਮਰ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ
ਗਰਾਮਰ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ
Publish Date: Mon, 11 May 2026 03:19 PM (IST)
Updated Date: Mon, 11 May 2026 03:21 PM (IST)

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫ਼ਿਰੋਜ਼ਪੁਰ : ਗਰਾਮਰ ਸੀਨੀਅਰ ਸੈਕੰਡਰੀ ਸਕੂਲ ਦਾ ਇਸ ਸਾਲ ਦਾ ਬੋਰਡ ਨਤੀਜਾ ਸੌ ਫ਼ੀਸਦੀ ਰਿਹਾ, ਜਿਸ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਪੜ੍ਹਾਈ ਦੇ ਖੇਤਰ ਵਿਚ ਉੱਤਮ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਮਾਪਿਆਂ ਵੱਲੋਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ। ਸਕੂਲ ਦੀ ਹੋਣਹਾਰ ਅੰਕ ਹਾਸਲ ਕਰਕੇ ਸਕੂਲ ਵਿਚ ਰਾਜਾ ਕੁਮਾਰ ਨੇ 89 ਪ੍ਰਤੀਸ਼ਤ ਨੰਬਰ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਦਮਨਦੀਪ ਸਿੰਘ ਨੇ 88 ਪ੍ਰਤੀਸ਼ਤ ਲੈ ਕੇ ਦੂਜਾ ਸਥਾਨ ਹਾਸਲ ਕੀਤਾ ਅਤੇ ਵਿਦਿਆਰਥਣ ਦਿਵਿਆ ਸ਼ਰਮਾ ਨੇ 85 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਅਤੇ ਵਿਦਿਆਰਥੀ ਦਿਲਪ੍ਰੀਤ ਸਿੰਘ ਨੇ 83 ਪ੍ਰਤੀਸ਼ਤ ਅੰਕ ਹਾਸਲ ਕੀਤੇ। ਵਿਦਿਆਰਥੀਆਂ ਦੀ ਇਸ ਕਾਮਯਾਬੀ ਨਾਲ ਸਕੂਲ ਦੇ ਅਧਿਆਪਕਾਂ ਅਤੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸੋਨੀਆ ਰਾਣਾ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਉਨ੍ਹਾਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾਂ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇਣ ਲਈ ਵਚਨਬੱਧ ਹੈ। ਵਾਈਸ ਪ੍ਰਿੰਸੀਪਲ ਇੰਦੂ ਸ਼ਰਮਾ ਨੇ ਵੀ ਸਾਰੇ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜਾ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਾਬਤ ਹੋਵੇਗਾ। ਅਧਿਆਪਕ ਰਾਜਬੀਰ ਸਿੰਘ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਲਗਾਤਾਰ ਅਭਿਆਸ ਅਤੇ ਆਤਮ ਵਿਸ਼ਵਾਸ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਇਸ ਦੌਰਾਨ ਅਧਿਆਪਕ ਦਿਵਿਆ ਸ਼ਰਮਾ, ਸ਼ਾਲੂ ਸੰਗੀਤਾ, ਜੋਤੀ ਅਤੇ ਮਾਨਵੀ ਆਦਿ ਨੇ ਸਾਰੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।