Punjab News : ਕੌਮੀ ਇਨਸਾਫ਼ ਮੋਰਚੇ ਦੇ ਦਿੱਲੀ ਮਾਰਚ ਲਈ ਕਿਸਾਨਾਂ ਤੇ ਨੌਜਵਾਨਾਂ ਦੇ ਜੱਥੇ ਫਿਰੋਜ਼ਪੁਰ ਤੋਂ ਰਵਾਨਾ
ਅੱਜ ਕੌਮੀ ਇਨਸਾਫ਼ ਮੋਰਚਾ ਦੇ ਸੱਦੇ ਉਪਰ ਦਿੱਲੀ ਮਾਰਚ ਕਰਨ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਕਿਸਾਨ ਸਟੂਡੈਂਟ ਯੂਨੀਅਨ ਦੀ ਅਗਵਾਈ ਵਿਚ ਕਿਸਾਨਾਂ ਤੇ ਨੌਜਵਾਨਾਂ ਦਾ ਜੱਥਾ ਫਿਰੋਜ਼ਪੁਰ ਤੋਂ ਰਵਾਨਾ ਹੋਇਆ। ਇਕੱਤਰ ਹੋਏ ਲੋਕਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਧੱਕੇਸ਼ਾਹੀ ਕਰਨ ਦੇ ਰੋਸ ਵਜੋਂ ਨਾਅਰੇਬਾਜੀ ਕੀਤੀ।
Publish Date: Fri, 14 Nov 2025 11:22 AM (IST)
Updated Date: Fri, 14 Nov 2025 11:29 AM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਅੱਜ ਕੌਮੀ ਇਨਸਾਫ਼ ਮੋਰਚਾ ਦੇ ਸੱਦੇ ਉਪਰ ਦਿੱਲੀ ਮਾਰਚ ਕਰਨ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਕਿਸਾਨ ਸਟੂਡੈਂਟ ਯੂਨੀਅਨ ਦੀ ਅਗਵਾਈ ਵਿਚ ਕਿਸਾਨਾਂ ਤੇ ਨੌਜਵਾਨਾਂ ਦਾ ਜੱਥਾ ਫਿਰੋਜ਼ਪੁਰ ਤੋਂ ਰਵਾਨਾ ਹੋਇਆ। ਇਕੱਤਰ ਹੋਏ ਲੋਕਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਧੱਕੇਸ਼ਾਹੀ ਕਰਨ ਦੇ ਰੋਸ ਵਜੋਂ ਨਾਅਰੇਬਾਜੀ ਕੀਤੀ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੂਬਾ ਪ੍ਰੈਸ ਸਕੱਤਰ ਅਵਤਾਰ ਸਿੰਘ ਮਹਿਮਾ ਨੇ ਕਿਹਾ ਕਿ ਭਾਰਤੀ ਕਾਨੂੰਨ ਪ੍ਰਬੰਧ ਵੱਲੋਂ ਧਾਰਮਿਕ ਘੱਟ ਗਿਣਤੀਆਂ ਨਾਲ ਹਮੇਸ਼ਾ ਧੱਕਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਦੰਗਾਕਾਰੀ ਅਤੇ ਬਲਾਤਕਾਰੀ ਤਾ ਰਿਹਾਅ ਕੀਤੇ ਜਾ ਰਹੇ ਹਨ ਪਰ ਦੂੱਜੇ ਪਾਸੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਅਤੇ ਸਰਕਾਰ ਦੇ ਸਿਆਸੀ ਵਿਰੋਧੀਆਂ ਨੂੰ ਨਾ ਰਿਹਾਅ ਕੀਤਾ ਜਾ ਰਿਹਾ ਪੈਰੋਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੀਆਂ ਕੇਂਦਰ ਅਤੇ ਸੂਬਾ ਸਰਕਾਰਾਂ ਇਕ ਮੱਤ ਹਨ ਤੇ ਲੋਕ ਵਿਰੋਧੀ ਫੈਸਲੇ ਲੈਂਦੀਆਂ ਹਨ।
ਆਗੂਆਂ ਨੇ ਕਿਹਾ ਕਿ ਸਾਰੇ ਲੋਕ ਵਿਰੋਧੀ ਯੂਏਪੀਏ, ਐੱਨਐੱਸਏ ਵਰਗੇ ਕਾਨੂੰਨ ਖਤਮ ਕਰਕੇ ਸਾਰੇ ਸਿੱਖ ਅਤੇ ਸਿਆਸੀ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸ ਮੌਕੇ ਜਗਰੂਪ ਸਿੰਘ ਭੁੱਲਰ, ਕਸ਼ਮੀਰ ਸਿੰਘ ਭੇਖਾ, ਤਜਿੰਦਰ ਸਿੰਘ, ਜਸਕਰਨ ਸਿੰਘ ਮਹਿਮ, ਵਿਕਰਮ ਬਾਰੇ ਕੇ, ਸਾਬ ਸਿੰਘ ਫੱਤੂਵਾਲਾ, ਗੁਰਚਰਨ ਸਿੰਘ ਅਜੀਜ ਵਾਲੀ, ਜਬਸੀਰ ਮੱਲਵਾਲ, ਕਵੀ ਔਲਖ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ ਮਹਿਮਾ, ਸੁਖਦੀਪ ਸਿੰਘ ਭੇਖਾ ਆਦਿ ਵੱਡੀ ਗਿਣਤੀ ਆਗੂ ਹਾਜ਼ਰ ਸਨ।