ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਮੁਲਜ਼ਮ ਗ੍ਰਿਫ਼ਤਾਰ ਜੀ.ਆਰ.ਪੀ. ਪੁਲਿਸ ਨੇ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਮੁਲਜ਼ਮ ਕੀਤਾ ਗ੍ਰਿਫ਼ਤਾਰ
Publish Date: Fri, 20 Nov 2026 05:59 PM (IST)
Updated Date: Sat, 21 Nov 2026 04:01 AM (IST)
14 ਦਿਨਾਂ ਦੇ ਨਿਆਂਇਕ ਰਿਮਾਂਡ ’ਤੇ ਭੇਜਿਆ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਖੇ ਕੀਤਾ ਬੰਦ ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਉੱਚ ਅਧਿਕਾਰੀਆਂ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਥਾਣਾ ਜੀ.ਆਰ.ਪੀ. ਫਿਰੋਜ਼ਪੁਰ ਦੀ ਪੁਲਿਸ ਵੱਲੋਂ ਵੱਖ-ਵੱਖ ਮੁਕੱਦਮਿਆਂ ਵਿੱਚ ਭਗੌੜੇ ਐਲਾਨੇ ਗਏ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਇੱਕ ਮਾਮਲੇ ’ਚ ਮਾਣਯੋਗ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਗਏ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਾਣਕਾਰੀ ਦਿੰਦੇ ਹੋਏ ਮੁੱਖ ਅਫ਼ਸਰ ਥਾਣਾ ਜੀਆਰਪੀ ਨੇ ਦੱਸਿਆ ਕਿ ਥਾਣਾ ਜੀਆਰਪੀ ਫਿਰੋਜ਼ਪੁਰ ’ਚ ਨਾਮਜ਼ਦ ਮੁਲਜ਼ਮ ਰਾਹੁਲ ਪੁੱਤਰ ਜੋਗਿੰਦਰ ਸਿੰਘ, ਵਾਸੀ ਗੱਜਣ ਸਿੰਘ ਕਾਲੋਨੀ, ਥਾਣਾ ਕੁੱਲਗੜ੍ਹੀ, ਜ਼ਿਲ੍ਹਾ ਫਿਰੋਜ਼ਪੁਰ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ। ਇਸ ਸਬੰਧੀ ਅੱਜ ਏ.ਐੱਸ.ਆਈ. ਜਤਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦਿਆਂ ਮੁਲਜ਼ਮ ਰਾਹੁਲ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰੀ ਉਪਰੰਤ ਮੁਲਜ਼ਮ ਨੂੰ ਮਾਨਯੋਗ ਅਦਾਲਤ ਰਾਜਿੰਦਰ ਸਿੰਘ ਤੇਜੀ, ਜੇ.ਐੱਮ.ਆਈ.ਸੀ. ਫਿਰੋਜ਼ਪੁਰ ਵਿਖੇ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਮੁਲਜ਼ਮ ਨੂੰ 14 ਦਿਨਾਂ ਦੇ ਨਿਆਂਇਕ ਰਿਮਾਂਡ ’ਤੇ ਭੇਜਣ ਦੇ ਹੁਕਮ ਜਾਰੀ ਕੀਤੇ ਗਏ, ਜਿਸ ਤੋਂ ਬਾਅਦ ਉਸ ਨੂੰ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਖੇ ਬੰਦ ਕਰਵਾ ਦਿੱਤਾ ਗਿਆ।