ਰੇਲਵੇ ਸਟੇਸ਼ਨ ’ਤੇ ਜੀਆਰਪੀ ਦਾ ਸਰਚ ਅਪ੍ਰੇਸ਼ਨ, ਬਾਰੀਕੀ ਨਾਲ ਜਾਂਚ ਰੇਲਵੇ ਸਟੇਸ਼ਨ ’ਤੇ ਜੀਆਰਪੀ ਦਾ ਸਰਚ ਅਪ੍ਰੇਸ਼ਨ, ਯਾਤਰੀਆਂ ਦੀ ਸੁਰੱਖਿਆ ਲਈ ਕੀਤੀ ਬਾਰੀਕੀ ਨਾਲ ਜਾਂਚ
Publish Date: Fri, 11 Sep 2026 05:02 PM (IST)
Updated Date: Fri, 11 Sep 2026 05:04 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਫਿਰੋਜ਼ਪੁਰ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜੀਆਰਪੀ ਥਾਣਾ ਫਿਰੋਜ਼ਪੁਰ ਵੱਲੋਂ ਵਿਸ਼ੇਸ਼ ਪੈਸੰਜਰ ਅਵੇਰਨੈੱਸ ਅਤੇ ਸਰਚ ਅਪ੍ਰੇਸ਼ਨ ਚਲਾਇਆ ਗਿਆ। ਪੁਲਿਸ ਟੀਮ ਨੇ ਪਲੇਟਫਾਰਮਾਂ, ਰੇਲ ਗੱਡੀਆਂ, ਵੇਟਿੰਗ ਏਰੀਆ, ਪਾਰਕਿੰਗ ਅਤੇ ਐਂਟਰੀ-ਐਗਜ਼ਿਟ ਗੇਟਾਂ ਸਮੇਤ ਵੱਖ-ਵੱਖ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਦੌਰਾਨ ਕੋਈ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਨਹੀਂ ਮਿਲੀ। ਯਾਤਰੀਆਂ ਨੂੰ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਦੇਣ ਲਈ ਵੀ ਜਾਗਰੂਕ ਕੀਤਾ ਗਿਆ। ਇਹ ਕਾਰਵਾਈ ਸਪੈਸ਼ਲ ਡੀਜੀਪੀ, ਜੀਆਰਪੀ ਪੰਜਾਬ, ਪਟਿਆਲਾ ਅਤੇ ਡੀਐੱਸਪੀ ਜ਼ੋਨਲ ਜੀਆਰਪੀ ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤੀ ਗਈ। ਪੈਸੰਜਰ ਅਵੇਰਨੈੱਸ ਅਤੇ ਸਰਚ ਅਪ੍ਰੇਸ਼ਨ ਤਹਿਤ ਪੁਲਿਸ ਟੀਮ ਵੱਲੋਂ ਰੇਲਵੇ ਸਟੇਸ਼ਨ ਦੇ ਪਲੇਟਫਾਰਮਾਂ, ਵੱਖ-ਵੱਖ ਰੇਲ ਗੱਡੀਆਂ, ਵੇਟਿੰਗ ਏਰੀਆ, ਮੋਟਰਸਾਈਕਲ ਪਾਰਕਿੰਗ, ਐਂਟਰੀ ਅਤੇ ਐਗਜ਼ਿਟ ਗੇਟਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਸਟੇਸ਼ਨ ’ਤੇ ਮੌਜ਼ੂਦ ਸ਼ੱਕੀ ਵਿਅਕਤੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਵੀ ਪੂਰੀ ਤਰ੍ਹਾਂ ਤਲਾਸ਼ੀ ਲਈ ਗਈ। ਚੈਕਿੰਗ ਦੌਰਾਨ ਪੁਲਿਸ ਟੀਮ ਨੇ ਹਰ ਪੱਖੋਂ ਸਾਵਧਾਨੀ ਵਰਤਦਿਆਂ ਸਟੇਸ਼ਨ ਦੇ ਵੱਖ-ਵੱਖ ਹਿੱਸਿਆਂ ਦੀ ਜਾਂਚ ਕੀਤੀ। ਹਾਲਾਂਕਿ ਇਸ ਦੌਰਾਨ ਕੋਈ ਵੀ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤੂ ਨਹੀਂ ਮਿਲੀ। ਇਸ ਕਾਰਵਾਈ ਦਾ ਮੁੱਖ ਉਦੇਸ਼ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ ਅਤੇ ਯਾਤਰੀਆਂ ਨੂੰ ਬਿਨਾਂ ਕਿਸੇ ਡਰ ਦੇ ਸੁਰੱਖਿਅਤ ਸਫ਼ਰ ਦਾ ਮਾਹੌਲ ਮੁਹੱਈਆ ਕਰਵਾਉਣਾ ਰਿਹਾ। ਇਸ ਮੌਕੇ ਜੀਆਰਪੀ ਪੁਲਿਸ ਵੱਲੋਂ ਰੇਲਵੇ ਯਾਤਰੀਆਂ ਨੂੰ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਨਵੀਨ ਕੁਮਾਰ, ਇੰਸਪੈਕਟਰ ਅਤੇ ਮੁੱਖ ਅਫ਼ਸਰ ਥਾਣਾ ਜੀਆਰਪੀ ਫਿਰੋਜ਼ਪੁਰ ਨੇ ਯਾਤਰੀਆਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਨੂੰ ਸਟੇਸ਼ਨ ਜਾਂ ਰੇਲ ਗੱਡੀ ਵਿਚ ਕੋਈ ਸ਼ੱਕੀ ਵਿਅਕਤੀ, ਸ਼ੱਕੀ ਵਸਤੂ ਜਾਂ ਲਾਵਾਰਿਸ ਸਾਮਾਨ ਨਜ਼ਰ ਆਉਂਦਾ ਹੈ ਤਾਂ ਉਹ ਖੁਦ ਉਸ ਨੂੰ ਹੱਥ ਨਾ ਲਗਾਉਣ ਅਤੇ ਤੁਰੰਤ ਇਸ ਸਬੰਧੀ ਨਜ਼ਦੀਕੀ ਜੀਆਰਪੀ ਜਾਂ ਆਰਪੀਐੱਫ ਨੂੰ ਸੂਚਿਤ ਕਰਨ। ਪੁਲਿਸ ਨੇ ਯਾਤਰੀਆਂ ਨੂੰ ਇਹ ਵੀ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਹਰ ਵਿਅਕਤੀ ਨੂੰ ਚੌਕਸ ਰਹਿਣਾ ਚਾਹੀਦਾ ਹੈ ਅਤੇ ਸ਼ੱਕੀ ਗਤੀਵਿਧੀ ਸਬੰਧੀ ਜਾਣਕਾਰੀ ਤੁਰੰਤ ਸੁਰੱਖਿਆ ਏਜੰਸੀਆਂ ਤੱਕ ਪਹੁੰਚਾਉਣੀ ਚਾਹੀਦੀ ਹੈ। ਇਸ ਮੌਕੇ ਨਵੀਨ ਕੁਮਾਰ ਇੰਸਪੈਕਟਰ ਵੱਲੋਂ ਯਾਤਰੀ ਸੁਰੱਖਿਆ ਨੂੰ ਲੈ ਕੇ ਲਗਾਤਾਰ ਚੌਕਸੀ ਬਣਾਈ ਰੱਖਣ ਦੀ ਗੱਲ ਕਹੀ ਗਈ।