ਹਾਸ਼ਮਤੀ ਆਯੁਰਵੈਦਿਕ ਕਾਲਜ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ
ਗੁਰੂ ਰਵੀਦਾਸ ਆਯੁਰਵੈਦਿਕ ਯੂਨੀਵਰਸਿਟੀ ਵੱਲੋਂ ਬੀਏਐੱਮਐੱਸ ਦਾ ਨਤੀਜਾ ਘੋਸ਼ਿਤ
Publish Date: Wed, 22 Apr 2026 04:23 PM (IST)
Updated Date: Wed, 22 Apr 2026 04:28 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਗੁਰੂ ਰਵੀਦਾਸ ਆਯੁਰਵੈਦਿਕ ਯੂਨੀਵਰਸਿਟੀ, ਹੁਸ਼ਿਆਰਪੁਰ ਵੱਲੋਂ ਬੀਏਐੱਮਐੱਸ ਦੇ ਦੂਜੇ ਪ੍ਰੋਫੈਸ਼ਨਲ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਨਤੀਜਿਆਂ ਵਿਚ ਹਾਸ਼ਮਤੀ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਦੀ ਹੋਣਹਾਰ ਵਿਦਿਆਰਥਣ ਕੁਮਾਰੀ ਰਿਧੀਮਾ ਨੇ ਯੂਨੀਵਰਸਿਟੀ ਭਰ ਵਿੱਚੋਂ ਤੀਜਾ ਸਥਾਨ ਪ੍ਰਾਪਤ ਕਰਕੇ ਇਕ ਵੱਡੀ ਉਪਲਬੱਧੀ ਹਾਸਲ ਕੀਤੀ ਹੈ, ਜਦਕਿ ਕਾਲਜ ਵਿੱਚੋਂ ਉਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕਾਲਜ ਦੇ ਹੋਰਨਾਂ ਵਿਦਿਆਰਥੀਆਂ ਵਿੱਚੋਂ ਕੁਮਾਰੀ ਪਰਮਪ੍ਰੀਤ ਅਤੇ ਕੁਮਾਰੀ ਪ੍ਰਗਤੀ ਨੇ ਸਾਂਝੇ ਤੌਰ ’ਤੇ ਕਾਲਜ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਕਸ਼ਿਸ਼ ਅਤੇ ਕੁਮਾਰੀ ਚੰਦਾ ਨੇ ਕਾਲਜ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫਲਤਾ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਲਜ ਦੀ ਪ੍ਰਿੰਸੀਪਲ ਸੁਮਨ ਲਤਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਕਾਲਜ ਦੇ ਚੇਅਰਮੈਨ ਧਰਮਪਾਲ ਬਾਂਸਲ ਨੇ ਵੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸ਼ਲਾਘਾ ਕੀਤੀ।