ਹਰਮੀਤ ਸਿੰਘ ਸੰਧੂ ਖਾਈ ਨੇ ਸੰਭਾਲਿਆ ਮਾਰਕੀਟ ਕਮੇਟੀ ਫਿਰੋਜ਼ਪੁਰ ਸ਼ਹਿਰ ਦੇ ਚੇਅਰਮੈਨ ਦਾ ਅਹੁਦਾ ਹਰਮੀਤ ਸਿੰਘ ਸੰਧੂ ਖਾਈ ਨੇ ਸੰਭਾਲਿਆ ਮਾਰਕੀਟ ਕਮੇਟੀ ਫਿਰੋਜ਼ਪੁਰ ਸ਼ਹਿਰ ਦੇ ਚੇਅਰਮੈਨ ਦਾ ਅਹੁਦਾ
Publish Date: Thu, 01 Oct 2026 05:17 PM (IST)
Updated Date: Fri, 02 Oct 2026 04:05 AM (IST)
ਵਿਧਾਇਕ ਰਣਬੀਰ ਭੁੱਲਰ ਸਮੇਤ ‘ਆਪ’ ਆਗੂਆਂ ਨੇ ਦਿੱਤੀ ਵਧਾਈ ਮਿਹਨਤੀ ਵਰਕਰਾਂ ਅਤੇ ਨੌਜਵਾਨ ਆਗੂਆਂ ਨੂੰ ਜ਼ਿੰਮੇਵਾਰੀਆਂ ਦੇ ਕੇ ਮਾਣ-ਸਨਮਾਨ ਦੇ ਰਹੀ ਹੈ ਆਮ ਆਦਮੀ ਪਾਰਟੀ ; ਰਣਬੀਰ ਸਿੰਘ ਭੁੱਲਰ ,ਵਿਧਾਇਕ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ; ਆਮ ਆਦਮੀ ਪਾਰਟੀ ਵੱਲੋਂ ਬੀਤੇ ਦਿਨੀਂ ਐਲਾਣ ਕੀਤੇ ਗਏ ਮਾਰਕੀਟ ਕਮੇਟੀ ਫਿਰੋਜ਼ਪੁਰ ਦੇ ਚੇਅਰਮੈਨ ਹਰਮੀਤ ਸਿੰਘ ‘ਸੰਧੂ’ ਖਾਈ ਨੇ ਬੁੱਧਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ । ਮਾਰਕੀਟ ਕਮੇਟੀ ਫਿਰੋਜ਼ਪੁਰ ਸ਼ਹਿਰ ਦੇ ਦਫਤਰ ਵਿਖੇ ਕਰਵਾਏ ਗਏ ਸਮਾਗਮ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਦੇ ਆਗੂਆਂ ਤੋਂ ਇਲਾਵਾ ਮਾਲਵਾ ਦੇ ਕਈ ਸਿਰਕੱਢ੍ ਆਗੂਆਂ ਅਤੇ ਉਨ੍ਹਾ ਦੇ ਨੁੰਮਾਇੰਦਿਆਂ ਨੇ ਸ਼ਿਰਕੱਤ ਕਰਦਿਆਂ ਨਵ-ਨਿਯੁਕਤ ਚੇਅਰਮੈਨ ਨੂੰ ਵਧਾਈ ਦਿੱਤੀ। ਸਮਾਗਮ ਦੌਰਾਨ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ, ਹਲਕਾ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆ, ਗੁਰੂਹਰਸਹਾਏ ਦੇ ਵਿਧਾਇਕ ਫੌਜਾ ਸਿੰਘ ਸਰਾਰੀ, ਦਿਲਬਾਗ ਸਿੰਘ ਨੰਡਾ ਚੇਅਰਮੈਨ ਪੰਚਾਇਤ ਸੰਮਤੀ ਫਿਰੋਜ਼ਪੁਰ , ਸ਼ੰਕਰ ਕਟਾਰੀਆ, ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈਡ ਪੰਜਾਬ, ਅਰਸ਼ ਸਿੱਧੂ, ਹਰਦੀਪ ਸਿੰਘ ਸਰਾ ਚੇਅਰਮੈਨ ਪਲਾਨਿੰਗ ਬੋਰਡ ਬਠਿੰਡਾ ਅਤੇ ਬਿਕਰਮਬਾਜ ਸਿੰਘ ਬਰਾੜ ਸਮੇਤ ਹੋਰ ਆਗੂ ਮੌਜੂਦ ਰਹੇ। ਆਗੂਆਂ ਨੇ ਹਰਮੀਤ ਸਿੰਘ ਸੰਧੂ ਖਾਈ ਦਾ ਮੂੰਹ ਮਿੱਠਾ ਕਰਵਾਉਂਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪਾਰਟੀ ਆਪਣੇ ਮਿਹਨਤੀ ਵਰਕਰਾਂ ਤੇ ਨੌਜਵਾਨ ਆਗੂਆਂ ਨੂੰ ਜ਼ਿੰਮੇਵਾਰੀਆਂ ਦੇ ਕੇ ਮਾਣ-ਸਨਮਾਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਹਰਮੀਤ ਸਿੰਘ ਸੰਧੂ ਖਾਈ ਨੇ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਉਮੀਦ ਹੈ ਕਿ ਉਹ ਮਾਰਕੀਟ ਕਮੇਟੀ ਨਾਲ ਜੁੜੇ ਕਿਸਾਨਾਂ ਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕਰਨਗੇ।ਇਸ ਮੋਕੇ ਹਰਮੀਤ ਸਿੰਘ ਸੰਧੂ ਖਾਈ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਲੀਡਰਸ਼ਿਪ ਤੇ ਵਿਧਾਇਕ ਰਣਬੀਰ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ, ਵਪਾਰੀਆਂ ਅਤੇ ਮਾਰਕੀਟ ਕਮੇਟੀ ਨਾਲ ਸਬੰਧਤ ਹੋਰ ਵਰਗਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਇਸ ਮੋਕੇ ਰਾਜਬਹਾਦੁਰ ਸਿੰਘ ਗਿੱਲ, ਦਿਲਬਾਗ ਸਿੰਘ ਨੰਡਾ ਚੇਅਰਮੈਨ ਬਲਾਕ ਸੰਮਤੀ ਫਿਰੋਜ਼ਪੁਰ, ਕਿੱਕਰ ਸਿੰਘ ਕੁੱਤਬੇ ਵਾਲਾ , ਨੇਕ ਪ੍ਰਤਾਪ ਸਿੰਘ , ਹਿਮਾਂਸ਼ੂ ਠੱਕਰ , ਮੇਜਰ ਸਿੰਘ ਕੌਂਸਲਰ, ਸੁਖਚੈਨ ਸਿੰਘ ਖਾਈ ਮੈਂਬਰ ਬਲਾਕ ਸੰਮਤੀ, ਲਖਵਿੰਦਰ ਸਿੰਘ ਕੌਂਸਲਰ,ਨਰੇਸ਼ ਕੰਤੋੜ ਕੌਸਲਰ, ਗੁਰਭੇਜ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।