ਮਹਾਤਮਾ ਹੰਸਰਾਜ ਦੀ ਜੈਅੰਤੀ ਮੌਕੇ ਹਵਨ ਕਰਵਾਇਆ
ਡੀਏਵੀ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਕੈਂਟ ਵਿਖੇ ਮਹਾਤਮਾ ਹੰਸਰਾਜ ਦੀ ਜਯੰਤੀ ਦੇ ਪਵਿੱਤਰ ਮੌਕੇ ’ਤੇ ਹਵਨ ਯੱਗ ਦਾ ਆਯੋਜਨ
Publish Date: Sat, 18 Apr 2026 06:38 PM (IST)
Updated Date: Sat, 18 Apr 2026 06:42 PM (IST)

ਅੰਗਰੇਜ਼ ਭੁੱਲਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਡੀਏਵੀ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਕੈਂਟ ਵਿਖੇ ਮਹਾਤਮਾ ਹੰਸਰਾਜ ਦੀ ਜੈਅੰਤੀ ਮੌਕੇ ਹਵਨ ਦਾ ਆਯੋਜਨ ਕੀਤਾ ਗਿਆ। ਸਾਰੇ ਹਾਜ਼ਰ ਵਿਅਕਤੀਆਂ ਨੇ ਵੈਦਿਕ ਮੰਤਰਾਂ ਦੇ ਉਚਾਰਨ ਨਾਲ ਹਵਨ ਕੁੰਡ ਵਿੱਚ ਆਹੁਤੀਆਂ ਪਾਈਆਂ ਅਤੇ ਮਹਾਤਮਾ ਹੰਸਰਾਜ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਆਦਰਸ਼ਾਂ ਨੂੰ ਯਾਦ ਕੀਤਾ।ਪ੍ਰੋਗਰਾਮ ਦੀ ਸ਼ੁਰੂਆਤ ਵਿਧੀਵਤ ਤਰੀਕੇ ਨਾਲ ਗਾਇਤਰੀ ਮੰਤਰ ਦੇ ਉਚਾਰਨ ਨਾਲ ਹੋਈ। ਵਿਦਿਆਰਥਣਾਂ ਨੇ ਵੀ ਪੂਰੇ ਉਤਸ਼ਾਹ ਅਤੇ ਅਨੁਸ਼ਾਸਨ ਨਾਲ ਇਸ ਧਾਰਮਿਕ ਅਨੁਸ਼ਠਾਨ ਵਿਚ ਭਾਗ ਲਿਆ। ਇਸ ਮੌਕੇ ਸਥਾਨਕ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਚੇਅਰਮੈਨ ਪੰਡਿਤ ਸਤੀਸ਼ ਸ਼ਰਮਾ, ਪਵਨ ਸ਼ਰਮਾ ਅਤੇ ਵਿਜੇ ਕੁਮਾਰ ਕੱਕੜ ਨੇ ਆਪਣੀ ਭਰੀ। ਉਨ੍ਹਾਂ ਨੇ ਇਸ ਆਯੋਜਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿਚ ਭਾਰਤੀ ਸੰਸਕ੍ਰਿਤੀ, ਸੰਸਕਾਰਾਂ ਅਤੇ ਨੈਤਿਕ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕਤਾ ਪੈਦਾ ਕਰਦੇ ਹਨ। ਕਾਲਜ ਦੀ ਪ੍ਰਿੰਸੀਪਲ ਡਾ. ਸੀਮਾ ਅਰੋੜਾ ਨੇ ਵਿਦਿਆਰਥਣਾਂ ਨੂੰ ਮਹਾਤਮਾ ਹੰਸਰਾਜ ਜੀ ਦੇ ਆਦਰਸ਼ਾਂ ਅਨੁਸ਼ਾਸਨ, ਨਿਰਸਵਾਰਥ ਸੇਵਾ, ਤਿਆਗ ਅਤੇ ਸਮਰਪਣ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮਹਾਤਮਾ ਹੰਸਰਾਜ ਦਾ ਜੀਵਨ ਸਾਨੂੰ ਸਿਖਾਉਂਦਾ ਹੈ ਕਿ ਸੱਚੀ ਸਿੱਖਿਆ ਉਹੀ ਹੈ ਜੋ ਵਿਅਕਤੀ ਨੂੰ ਇੱਕ ਚੰਗਾ ਇਨਸਾਨ ਬਣਨ ਲਈ ਪ੍ਰੇਰਿਤ ਕਰੇ। ਪ੍ਰੋਗਰਾਮ ਦੀ ਸਮਾਪਤੀ ਸ਼ਾਂਤੀ ਪਾਠ ਅਤੇ ਪ੍ਰਾਰਥਨਾ ਨਾਲ ਹੋਈ, ਜਿਸ ਵਿਚ ਸਾਰਿਆਂ ਦੇ ਸੁੱਖ-ਸਮ੍ਰਿੱਧੀ, ਸਿਹਤ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।