ਟੀਬੀ ਮੁਕਤ ਭਾਰਤ ਅਭਿਆਨ ਦੇ ਦੂਜੇ ਪੜਾਅ ਦੀ ਸ਼ੁਰੂਆਤ
ਸਿਹਤ ਵਿਭਾਗ ਵੱਲੋਂ ਟੀਬੀ ਮੁਕਤ ਭਾਰਤ ਅਭਿਆਨ ਦੇ ਦੂਜੇ ਪੜਾਅ ਦੀ ਕੀਤੀ ਗਈ ਸ਼ੁਰੂਆਤ
Publish Date: Mon, 16 Feb 2026 03:26 PM (IST)
Updated Date: Mon, 16 Feb 2026 03:27 PM (IST)

ਬਗੀਚਾ ਸਿੰਘ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੰਜਾਬ ਸਰਕਾਰ ਅਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਫਿਰੋਜ਼ਪੁਰ ਵੱਲੋਂ ਟੀਬੀ ਦੇ ਖਾਤਮੇ ਲਈ ਟੀਬੀ ਮੁਕਤ ਭਾਰਤ ਅਭਿਆਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਆਮ ਆਦਮੀ ਕਲੀਨਿਕ ਖਾਈ ਫੇਮੇ ਕੀ ਤੋਂ ਕੀਤੀ ਗਈ। ਡਾ. ਰਾਜੀਵ ਪਰਾਸ਼ਰ ਸਿਵਲ ਸਰਜਨ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਦੂਜੇ ਪੜਾਅ ਤਹਿਤ ਮਰੀਜ਼ਾਂ ਦੀ ਐਕਸਰੇ ਸਕ੍ਰੀਨਿੰਗ ਲਈ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਡਾ. ਸੁਸ਼ਮਾ ਠੱਕਰ ਸਹਾਇਕ ਸਿਵਲ ਸਰਜਨ ਅਤੇ ਡਾ ਮੀਨਾਕਸ਼ੀ ਜ਼ਿਲਾ ਟੀਕਾਕਰਨ ਅਫ਼ਸਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋ, ਕੈਂਪ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ ਟੀਬੀ ਅਫ਼ਸਰ ਡਾ. ਸਤਿੰਦਰ ਓਬਰਾਏ, ਡਾ. ਰੇਖਾ ਐੱਸਐੱਮਓ ਮਮਦੋਟ, ਡਾ. ਪੂਨਮ ਜਿੰਦਲ, ਡਾ. ਰਵਨੀਤ ਕੌਰ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਆਫੀਸਰ, ਅਮਨ ਕੰਬੋਜ਼ ਬੀਈਈ ਹਾਜ਼ਰ ਸਨ। ਇਸ ਮੌਕੇ ਡਾ. ਮੀਨਾਕਸ਼ੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 142 ਹਾਈ ਰਿਸਕ ਆਬਾਦੀ ਵਾਲੇ ਪਿੰਡਾਂ ਦੀ ਸ਼ਨਾਖ਼ਤ ਹੋਈ ਹੈ, ਜਿਸ ਵਿਚ ਸਿਹਤ ਵਿਭਾਗ ਦੀਆ ਟੀਮਾ ਵੱਲੋ ਹਰ ਵਿਅਕਤੀ ਦੀ ਟੀਬੀ ਦੀ ਸਕ੍ਰੀਨਿੰਗ ਕੀਤੀ ਜਾਵੇਗੀ। ਇਸ ਦੌਰਾਨ ਐਕਸਰੇ ਤੇ ਟੈਸਟ ਕੀਤੇ ਜਾਣਗੇ ਅਤੇ ਜਾਂਚ ਵਿੱਚ ਪੋਸਟਿਵ ਪਾਏ ਜਾਣ ਵਾਲੇ ਮਰੀਜ਼ਾ ਦਾ ਇਲਾਜ ਕੀਤਾ ਜਾਵੇਗਾ ।ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਟੀਬੀ ਖ਼ਾਤਮੇ ਲਈ ਸਿਹਤ ਵਿਭਾਗ ਦੀਆਂ ਟੀਮਾਂ ਦਾ ਪੂਰਾ ਸਹਿਯੋਗ ਕੀਤਾ ਜਾਵੇ। ਜ਼ਿਲ੍ਹਾ ਟੀਬੀ ਅਫ਼ਸਰ ਡਾ. ਸਤਿੰਦਰ ਓਬਰਾਏ ਨੇ ਦੱਸਿਆ ਕਿ ਟੀਬੀ ਮੁਕਤ ਭਾਰਤ ਅਭਿਆਨ ਦੇ ਪਹਿਲੇ ਪੜਾਅ ਵਿਚ 100 ਦਿਨਾਂ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਟੀਬੀ ਦੇ ਸ਼ੱਕੀ ਮਰੀਜ਼ਾਂ ਦੀ ਪਛਾਣ ਕਰਕੇ ਟੈਸਟ ਅਤੇ ਇਲਾਜ ਕੀਤਾ ਸੀ ਅਤੇ ਹੁਣ ਜਿੰਨ੍ਹੇ ਵੀ ਹਾਈ ਰਿਸਕ ਪਿੰਡਾਂ ਦੀ ਸ਼ਨਾਖ਼ਤ ਹੋਈ ਹੈ, ਉੱਥੇ ਹਰ ਵਿਅਕਤੀ ਦੀ ਸਕ੍ਰੀਨਿੰਗ ਹੋਵੇਗੀ। ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਮੂਲੀਅਤ ਦੇ ਨਾਲ ਨਾਲ ਹੋਰ ਵਿਭਾਗਾਂ ਦਾ ਵੀ ਸਹਿਯੋਗ ਲਿਆ ਜਾਵੇਗਾ।ਇਸ ਮੌਕੇ ਸੁਖਵਿੰਦਰ ਸਿੰਘ ਰੇਡੀਓਗ੍ਰਾਫ਼ਰ, ਸ਼ਕਤੀ ਧਵਨ ਸੀਨੀਅਰ ਸਹਾਇਕ, ਹਰਮਿੰਦਰ ਪਾਲ ਸਿੰਘ, ਕਮਲ ਜੀਤ ਸਿੰਘ, ਦਰਸ਼ਨ ਲਾਲ ਮਪਹਵ (ਮੇਲ), ਰਾਜੇਸ਼ ਕੁਮਾਰ ਐੱਮਐੱਲਟੀ ਹਾਜ਼ਰ ਸਨ।