ਵਿਸ਼ਵ ਮਲੇਰੀਆ ਦਿਵਸ : ਆਪਣਾ ਆਲਾ-ਦੁਆਲਾ ਸਾਫ ਰੱਖੋ
ਵਿਸ਼ਵ ਮਲੇਰੀਆ ਦਿਵਸ ਤੇ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਸੈਮੀਨਾਰ ਆਯੋਜਿਤ
Publish Date: Sat, 25 Apr 2026 03:36 PM (IST)
Updated Date: Sat, 25 Apr 2026 03:40 PM (IST)
ਮਮਦੋਟ : ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਰੇਖਾ ਭੱਟੀ ਦੇ ਹੁਕਮਾਂ ਅਨੁਸਾਰ ਅੱਜ ਵਿਸ਼ਵ ਮਲੇਰੀਆ ਦਿਵਸ ਨੂੰ ਸਮਰਪਿਤ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਇਸੇ ਲੜੀ ਤਹਿਤ ਬਲਾਕ ਮਮਦੋਟ ਦੇ ਅਦੀਨ ਆਉਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਾ ਹਾਜੀ ਵਿਚ ਜਾਗਰੂਕਤਾ ਕੈਂਪ ਲਗਾਇਆ ਗਿਆ। ਸਕੂਲ ਇਸ ਮੌਕੇ ਸਿਹਤ ਕਰਮਚਾਰੀ ਅਮਰਜੀਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਬੁਖਾਰ ਮਾਦਾ ਮੱਛਰ ਐਨਾਫਲੀਜ ਦੇ ਕੱਟਣ ਨਾਲ ਹੁੰਦਾ ਹੈ, ਜੋ ਕਿ ਖੜੇ ਪਾਣੀ ਤੇ ਪੈਦਾ ਹੁੰਦਾ ਹੈ ਤੇ ਅਕਸਰ ਸਾਡੇ ਘਰਾਂ ਦੇ ਆਲੇ ਦੁਆਲੇ ਟੋਇਆਂ ਵਿਚ ਘਰਾਂ ਦੀਆਂ ਛੱਤਾਂ ਤੇ ਪਏ ਟਾਇਰ ਅਤੇ ਵਾਧੂ ਕਬਾੜ ਅਤੇ ਪਾਣੀ ਦੀਆਂ ਹੌਦੀਆਂ ਦੀ ਸਮੇਂ ਸਿਰ ਸਫਾਈ ਨਾ ਹੋਣ ਕਾਰਨ ਪੈਦਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਹ ਮੱਛਰ ਮਨੁੱਖ ਨੂੰ ਰਾਤ ਵੇਲੇ ਕੱਟਦਾ ਹੈ। ਇਸ ਬੁਖ਼ਾਰ ਦੀਆਂ ਨਿਸ਼ਾਨੀਆਂ ਤੇਜ਼ ਬੁਖ਼ਾਰ, ਸਿਰ ਦਰਦ, ਕਾਂਬਾ ਲੱਗਣਾ, ਜੀਅ ਕੱਚਾ ਮੁੱਖ ਨਿਸ਼ਾਨੀਆਂ ਹਨ। ਬੁਖ਼ਾਰ ਹੋਣ ’ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿਚ ਜਾ ਕੇ ਆਪਣੇ ਖੂਨ ਦੀ ਜਾਂਚ ਕਰਵਾ ਕੇ ਬਣਦਾ ਇਲਾਜ ਕਰਵਾਇਆ ਜਾ ਸਕੇ। ਇਸ ਮੌਕੇ ਸਕੂਲ ਟੀਚਰ ਤੇ ਸਕੂਲੀ ਬਚੇ ਹਾਜ਼ਰ ਸਨ।