ਸਿਹਤ ਵਿਭਾਗ ਨੇ ਕੇਂਦਰੀ ਜੇਲ੍ਹ ’ਚੋਂ ਖਾਣ ਵਾਲੀ ਵਸਤੂਆਂ ਦੇ ਸੈਂਪਲ ਲਏ
ਸਿਹਤ ਵਿਭਾਗ ਵੱਲੋਂ ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚ ਖਾਣ ਵਾਲੀ ਵਸਤੂਆਂ ਦੇ ਸੈਂਪਲ ਲਏ
Publish Date: Fri, 20 Mar 2026 03:53 PM (IST)
Updated Date: Fri, 20 Mar 2026 03:55 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਲੋਕਾਂ ਦੀ ਸਿਹਤ ਨਾਲ ਖਿਲਵਾੜ ਰੋਕਣ ਅਤੇ ਸ਼ੁੱਧ ਖਾਣ-ਪੀਣ ਦੀਆਂ ਵਸਤੂਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਵੱਲੋਂ ਵਿੱਢੀ ਮੁਹਿੰਮ ਤਹਿਤ ਅੱਜ ਇਕ ਅਹਿਮ ਕਾਰਵਾਈ ਕੀਤੀ ਗਈ। ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਦੀ ਫੂਡ ਬ੍ਰਾਂਚ ਟੀਮ ਨੇ ਸਥਾਨਕ ਸੈਂਟਰਲ ਜੇਲ੍ਹ ਦਾ ਦੌਰਾ ਕਰ ਖਾਣ ਵਾਲੀਆਂ ਵਸਤੂਆਂ ਦੇ ਸੈਂਪਲ ਲਏ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਅਮਰਵੀਰ ਸਿੰਘ ਸਿੱਧੂ ਨੇ ਦੱਸਿਆ ਕੀ ਚੈਕਿੰਗ ਦੌਰਾਨ ਟੀਮ ਵੱਲੋਂ ਜੇਲ੍ਹ ਦੀ ਰਸੋਈ ਅਤੇ ਕੰਟੀਨ ਵਿਚ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤੂਆਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ। ਇਸ ਮੌਕੇ ’ਤੇ ਮੌਜ਼ੂਦ ਫੂਡ ਸੇਫਟੀ ਅਫ਼ਸਰਾਂ ਨੇ ਖਾਣ ਪੀਣ ਦੀਆ ਵਸਤੂਆਂ ਦੇ ਸੈਂਪਲ ਭਰੇ ਤਾਂ ਜੋ ਇਨ੍ਹਾਂ ਦੀ ਸ਼ੁੱਧਤਾ ਦੀ ਜਾਂਚ ਲੈਬਾਰਟਰੀ ਵਿਚ ਕੀਤੀ ਜਾ ਸਕੇ। ਡਾ. ਅਮਰਵੀਰ ਸਿੰਘ ਨੇ ਜੇਲ੍ਹ ਪ੍ਰਸ਼ਾਸਨ ਨੂੰ ਰਸੋਈ ਵਿੱਚ ਸਾਫ਼-ਸਫ਼ਾਈ ਦੇ ਪੁਖ਼ਤਾ ਪ੍ਰਬੰਧ ਰੱਖਣ ਅਤੇ ਸਿਰਫ਼ ਮਿਆਰੀ ਵਸਤੂਆਂ ਹੀ ਵਰਤਣ ਲਈ ਕਿਹਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਚਾਹੇ ਕੋਈ ਆਮ ਨਾਗਰਿਕ ਹੋਵੇ ਜਾਂ ਜੇਲ੍ਹ ਦਾ ਕੈਦੀ, ਹਰ ਕਿਸੇ ਨੂੰ ਮਿਆਰੀ ਅਤੇ ਸਿਹਤਮੰਦ ਭੋਜਨ ਮਿਲੇ। ਉਨ੍ਹਾਂ ਦੱਸਿਆ ਕਿ ਲਏ ਗਏ ਸੈਂਪਲਾਂ ਦੀ ਗੁਣਵੱਤਾ ਜਾਂਚ ਲਈ ਸਟੇਟ ਫੂਡ ਲੈਬਾਰਟਰੀ ਭੇਜਿਆ ਜਾ ਰਿਹਾ ਹੈ।