ਮਮਦੋਟ ਇਲਾਕੇ ’ਚ ਤੇਜ਼ ਮੀਂਹ ਦੇ ਨਾਲ ਪਏ ਭਾਰੀ ਗੜੇ, ਕਿਸਾਨਾਂ ਦੇ ਸਾਹ ਸੂਤੇ
ਮਮਦੋਟ ਇਲਾਕੇ ’ਚ ਤੇਜ਼ ਮੀਂਹ ਦੇ ਨਾਲ ਪਏ ਭਾਰੀ ਗੜੇ, ਕਿਸਾਨਾਂ ਦੇ ਸਾਹ ਸੂਤੇ
Publish Date: Tue, 31 Mar 2026 07:08 PM (IST)
Updated Date: Tue, 31 Mar 2026 07:10 PM (IST)
ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਮਮਦੋਟ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਅੱਜ ਸ਼ਾਮ ਅਚਾਨਕ ਮੌਸਮ ਨੇ ਕਰਵਟ ਲਈ ਅਤੇ ਤੇਜ਼ ਹਵਾਵਾਂ ਦੇ ਨਾਲ-ਨਾਲ ਭਾਰੀ ਮੀਂਹ ਅਤੇ ਗੜੇਮਾਰੀ ਸ਼ੁਰੂ ਹੋ ਗਈ। ਸ਼ਾਮ ਕਰੀਬ 4 ਵਜੇ ਪਏ ਇਨ੍ਹਾਂ ਗੜਿਆਂ ਨੇ ਪੂਰੇ ਇਲਾਕੇ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਆਮ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ। ਇਸ ਤੇਜ਼ ਮੀਂਹ ਅਤੇ ਹਵਾ ਨਾਲ ਬਿਜਲੀ ਦੇ ਖੰਭੇ ਵੀ ਟੇਢੇ ਹੋ ਗਏ ਅਤੇ ਬਿਜਲੀ ਦੀਆਂ ਤਾਰਾਂ ਦੀ ਟੁੱਟ ਗਈਆਂ ਹਨ, ਜਿਸ ਨਾਲ ਬਿਜਲੀ ਸਪਲਾਈ ਬੰਦ ਹੋ ਗਈ ਹੈ। ਸੜਕਾਂ ਅਤੇ ਖੇਤਾਂ ਵਿਚ ਚਿੱਟੀ ਚਾਦਰ ਵਿਛੀ ਨਜ਼ਰ ਆ ਰਹੀ ਸੀ, ਜਿਸ ਨੇ ਲੋਕਾਂ ਨੂੰ ਚਿੰਤਾ ਵਿਚ ਪਾ ਦਿੱਤਾ। ਇਸ ਬੇਮੌਸਮੀ ਗੜੇਮਾਰੀ ਨੇ ਮਾਰ ਖੇਤਾਂ ਵਿਚ ਕਣਕ ਦੀ ਫਸਲ ਲਗਭਗ ਪੱਕ ਕੇ ਤਿਆਰ ਸੀ ਜਿਸ ’ਤੇ ਪਈ ਹੈ, ਪਰ ਅੱਜ ਦੀ ਇਸ ਕੁਦਰਤੀ ਆਫਤ ਨੇ ਕਿਸਾਨਾਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ ਹੈ। ਮਾਹਿਰਾਂ ਅਤੇ ਕਿਸਾਨਾਂ ਅਨੁਸਾਰ, ਗੜੇਮਾਰੀ ਕਾਰਨ ਕਣਕ ਦਾ ਦਾਣਾ ਟੁੱਟਣ ਅਤੇ ਫਸਲ ਦੇ ਖੇਤਾਂ ਵਿੱਚ ਵਿਛ ਜਾਣ ਦਾ ਖਦਸ਼ਾ ਹੈ, ਜਿਸ ਨਾਲ ਝਾੜ ਵਿਚ ਭਾਰੀ ਗਿਰਾਵਟ ਆ ਸਕਦੀ ਹੈ।ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਵੀ ਅਸਮਾਨ ਵਿੱਚ ਬੱਦਲਵਾਈ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਕਾਰਨ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ।