- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਹਿੰਦੀ ਪੁਸਤਕ ਪ੍ਰਦਰਸ਼ਨੀ, ਕਰਮਚਾਰੀਆਂ ਨੇ ਦਿਖਾਈ ਸਾਹਿਤ ’ਚ ਦਿਲਚਸਪੀ

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਜਲੰਧਰ/ਫਿਰੋਜ਼ਪੁਰ : ਰਾਜਭਾਸ਼ਾ ਹਿੰਦੀ ਦੇ ਪ੍ਰਚਾਰ-ਪ੍ਰਸਾਰ ਅਤੇ ਰੇਲਵੇ ਕਰਮਚਾਰੀਆਂ ਵਿਚ ਹਿੰਦੀ ਸਾਹਿਤ ਪ੍ਰਤੀ ਰੁਚੀ ਵਧਾਉਣ ਦੇ ਉਦੇਸ਼ ਨਾਲ ਜਲੰਧਰ ਸਿਟੀ ਰੇਲਵੇ ਸਟੇਸ਼ਨ ਵਿਖੇ ਸਥਿਤ ਉਪਿੰਦਰ ਨਾਥ ਅਸ਼ਕ ਹਿੰਦੀ ਪੁਸਤਕਾਲਾ ਵਿਚ ਹਿੰਦੀ ਪੁਸਤਕ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਹਿੰਦੀ ਸਾਹਿਤ ਦੀਆਂ ਪੁਸਤਕਾਂ ਪ੍ਰਦਰਸ਼ਿਤ ਕੀਤੀਆਂ ਗਈਆਂ। ਪ੍ਰਦਰਸ਼ਨੀ ਦੌਰਾਨ ਸਟੇਸ਼ਨ ਅਧੀਕਸ਼ਕ ਹਰਿਦੱਤ ਸ਼ਰਮਾ ਸਮੇਤ ਰੇਲਵੇ ਦੇ ਹੋਰ ਸੀਨੀਅਰ ਨਿਗਰਾਨ ਅਧਿਕਾਰੀ ਅਤੇ ਕਰਮਚਾਰੀ ਵੀ ਮੌਜ਼ੂਦ ਰਹੇ। ਪੁਸਤਕ ਪ੍ਰਦਰਸ਼ਨੀ ਦਾ ਸੰਚਾਲਨ ਪੁਸਤਕਾਲਾ ਅਧਿਆਕਸ਼ਾ ਸ੍ਰੀਮਤੀ ਮ੍ਰਿਦੁਲਾ ਮਿਸ਼ਰਾ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਹਾਜ਼ਰ ਕਰਮਚਾਰੀਆਂ ਨੂੰ ਪੁਸਤਕਾਂ ਬਾਰੇ ਜਾਣਕਾਰੀ ਦਿੰਦਿਆਂ ਹਿੰਦੀ ਸਾਹਿਤ ਨੂੰ ਪੜ੍ਹਨ ਅਤੇ ਰਾਜਭਾਸ਼ਾ ਦੇ ਪ੍ਰਚਾਰ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।ਪ੍ਰਦਰਸ਼ਨੀ ਵਿਚ ਰੇਲਵੇ ਕਰਮਚਾਰੀਆਂ ਨੇ ਉਤਸ਼ਾਹ ਨਾਲ ਵੱਖ-ਵੱਖ ਹਿੰਦੀ ਪੁਸਤਕਾਂ ਦਾ ਅਵਲੋਕਨ ਕੀਤਾ ਅਤੇ ਆਪਣੀ ਪਸੰਦ ਅਨੁਸਾਰ ਕਿਤਾਬਾਂ ਪ੍ਰਾਪਤ ਕੀਤੀਆਂ। ਕਰਮਚਾਰੀਆਂ ਨੇ ਕਿਹਾ ਕਿ ਅਜਿਹੀਆਂ ਪੁਸਤਕ ਪ੍ਰਦਰਸ਼ਨੀਆਂ ਨਾ ਸਿਰਫ਼ ਹਿੰਦੀ ਭਾਸ਼ਾ ਪ੍ਰਤੀ ਰੁਚੀ ਵਧਾਉਂਦੀਆਂ ਹਨ, ਸਗੋਂ ਸਾਹਿਤਕ ਗਿਆਨ ਵਿੱਚ ਵੀ ਵਾਧਾ ਕਰਦੀਆਂ ਹਨ। ਇਸ ਮੌਕੇ ਰਾਜਭਾਸ਼ਾ ਹਿੰਦੀ ਦੇ ਪ੍ਰਚਾਰ-ਪ੍ਰਸਾਰ ਲਈ ਸਾਰਿਆਂ ਵੱਲੋਂ ਸਹਿਯੋਗ ਦੇਣ ਦਾ ਸੰਦੇਸ਼ ਦਿੱਤਾ ਗਿਆ।