ਪੱਤਰ ਪ੍ਰਰੇਰਕ, ਗੁਰੂਹਰਸਹਾਏ : ਸਥਾਨਕ ਸ਼ਹਿਰ ਦੇ ਫਰੀਦਕੋਟ ਰੋਡ ਸਥਿਤ ਰਾਜ ਕਰਨੀ ਮਲਹੋਤਰਾ ਵਿਚ ਪਿੰ੍ਸੀਪੀਲ ਡਾ. ਰਾਜਨ ਛਾਬੜਾ ਦੀ ਪ੍ਰਧਾਨਗੀ ਵਿਚ ਹਿੰਦੀ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਿ੍ਪ੍ਰੰਸੀਪਲ ਡਾ. ਰਾਜਨ ਛਾਬੜਾ ਨੇ ਦੱਸਿਆ ਕਿ ਇਸ ਮੌਕੇ ਸਕੂਲੀ ਵਿਦਿਆਰਥੀਆਂ ਦੇ ਵਿਚਾਲੇ ਵਿਸ਼ੇ ਨਾਲ ਸਬੰਧਤ ਭਾਸ਼ਣ, ਕਵਿਤਾ ਅਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ਸਵੇਰ ਦੀ ਪ੍ਰਰਾਥਨਾ ਵਿਚ ਵਿਦਿਆਰਥੀਆਂ ਨੇ ਹਿੰਦੀ ਵਿਸ਼ੇ 'ਤੇ ਵੀ ਕਵਿਤਾਵਾਂ ਪੇਸ਼ ਕੀਤੀਆਂ ਗਈਆਂ ਅਤੇ ਇਸ ਮੌਕੇ ਹਿੰਦੀ ਅਧਿਆਪਕ ਮੀਨੂੰ ਬਜਾਜ ਵੱਲੋਂ ਹਿੰਦੀ ਦੀ ਮਹੱਤਤਾ ਸਬੰਧੀ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਪਿ੍ਰੰਸੀਪਲ ਡਾ. ਰਾਜਨ ਛਾਬੜਾ ਨੇ ਵਿਦਿਆਰਥੀਆਂ ਨੂੰ ਹਿੰਦੀ ਨਾਲ ਸਬੰਧਤ ਕਈ ਰੋਚਕ ਗੱਲਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਹਿੰਦੀ ਵਿਸ਼ੇ ਤੇ ਕਰਵਾਏ ਗਏ ਮੁਕਾਬਲਿਆਂ ਵਿਚ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।