- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਅਨੁਸਾਰ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨੈਸ਼ਨਲ ਹਾਈਵੇ 'ਤੇ ਜਾ ਰਹੇ ਇੱਕ ਟਰੱਕ ਅਤੇ ਦੋ ਕਾਰਾਂ ਦੀ ਆਪਸ ਵਿੱਚ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬਾਬਾ ਅਮਰੀਕ ਸਿੰਘ ਦੀ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ 'ਤੇ ਪਲਟ ਗਈ, ਜਿਸ ਕਾਰਨ ਵਾਹਨਾਂ ਦਾ ਕਾਫ਼ੀ ਨੁਕਸਾਨ ਹੋਇਆ।

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ। ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 'ਤੇ ਜ਼ੀਰਾ ਅਧੀਨ ਪੈਂਦੇ ਪਿੰਡ ਮਹੀਆਂ ਵਾਲਾ ਕਲਾਂ ਨਜ਼ਦੀਕ ਇੱਕ ਟਰੱਕ ਅਤੇ ਦੋ ਕਾਰਾਂ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਭਿਆਨਕ ਸੜਕ ਹਾਦਸੇ ਦੌਰਾਨ ਡੇਰਾ ਬਾਬਾ ਭਾਈ ਹਰ ਜੀ ਖੁਖਰਾਣਾ ਦੇ ਮੁਖੀ ਬਾਬਾ ਅਮਰੀਕ ਸਿੰਘ ਦੀ ਗੱਡੀ ਬੇਕਾਬੂ ਹੋ ਕੇ ਸੜਕ 'ਤੇ ਪਲਟ ਗਈ।
.jpg)
ਹਾਲਾਂਕਿ, ਗਨੀਮਤ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
.jpg)
ਜਾਣਕਾਰੀ ਅਨੁਸਾਰ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨੈਸ਼ਨਲ ਹਾਈਵੇ 'ਤੇ ਜਾ ਰਹੇ ਇੱਕ ਟਰੱਕ ਅਤੇ ਦੋ ਕਾਰਾਂ ਦੀ ਆਪਸ ਵਿੱਚ ਟੱਕਰ ਹੋ ਗਈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਬਾਬਾ ਅਮਰੀਕ ਸਿੰਘ ਦੀ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ 'ਤੇ ਪਲਟ ਗਈ, ਜਿਸ ਕਾਰਨ ਵਾਹਨਾਂ ਦਾ ਕਾਫ਼ੀ ਨੁਕਸਾਨ ਹੋਇਆ।