ਜ਼ੀਰਾ ਰੈਲੀ ਨੂੰ ਲੈ ਕੇ ਅਕਾਲੀ ਵਰਕਰਾਂ ’ਚ ਉਤਸ਼ਾਹ : ਠੁਕਰਾਲ
ਸ਼੍ਰੋਮਣੀ ਅਕਾਲੀ ਦਲ ਦੀ ਜ਼ੀਰਾ ਵਿਖੇ ਹੋ ਰਹੀ ਰੈਲੀ ਦੇ ਸਬੰਧ ’ਚ ਲੋਕਾਂ ਵਿੱਚ ਭਾਰੀ ਉਤਸ਼ਾਹ : ਠੁਕਰਾਲ
Publish Date: Tue, 17 Feb 2026 05:15 PM (IST)
Updated Date: Tue, 17 Feb 2026 05:18 PM (IST)
ਕੇਵਲ ਆਹੂਜਾ, ਪੰਜਾਬੀ ਜਾਗਰਣ, ਮਖੂ : ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਪੰਜਾਬ ਬਚਾਓ, ਸੁਖਬੀਰ ਸਿੰਘ ਬਾਦਲ ਲਿਆਓ’ ਚਲਾਈ ਹੋਈ ਮੁਹਿੰਮ ਤਹਿਤ ਪੰਜਾਬ ਵਿਚ ਕਰਵਾਈਆਂ ਜਾ ਰਹੀਆਂ ਰੈਲੀਆਂ ਤਹਿਤ ਵਿਧਾਨ ਸਭਾ ਹਲਕਾ ਜ਼ੀਰਾ ਵਿੱਚ ਹੋ ਰਹੀ ਰੈਲੀ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਸ਼ਾਲ ਠੁਕਰਾਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਜ਼ੀਰਾ ਦੇ ਹਲਕਾ ਇੰਚਾਰਜ਼ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਵਿਚ 20 ਫਰਵਰੀ ਨੂੰ ਜ਼ੀਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਹੋ ਰਹੀ ਰੈਲੀ ਦੇ ਸਬੰਧ ਵਿੱਚ ਹਲਕਾ ਇੰਚਾਰਜ਼ ਹਰਪ੍ਰੀਤ ਸਿੰਘ ਹੀਰੋ ਵੱਲੋਂ ਵਿਧਾਨ ਸਭਾ ਹਲਕਾ ਜ਼ੀਰਾ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਨੂੰ ਰੈਲੀ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਜ਼ੀਰਾ ਵਿਖੇ ਹੋ ਰਹੀ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਹੋਰ ਉੱਚ ਕੋਟੀ ਦੇ ਲੀਡਰ ਰੈਲੀ ਨੂੰ ਸੰਬੋਧਨ ਕਰਨਗੇ। ਇਸ ਰੈਲੀ ਦੇ ਸਬੰਧ ਵਿੱਚ ਵਿਧਾਨ ਸਭਾ ਹਲਕਾ ਜ਼ੀਰਾ ਦੇ ਹਲਕਾ ਇੰਚਾਰਜ਼ ਹਰਪ੍ਰੀਤ ਸਿੰਘ ਹੀਰੋ ਵੱਲੋਂ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਰੈਲੀ ਦੇ ਸਬੰਧ ਵਿੱਚ ਲੋਕਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।