ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਸੁਣਵਾਈ ਕੈਂਪ ਕੱਲ੍ਹ
ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਜ਼ੀਰਾ ਵਿਖੇ ਸੁਣਵਾਈ ਕੈਂਪ 24 ਨੂੰ
Publish Date: Thu, 22 Oct 2026 03:56 PM (IST)
Updated Date: Fri, 23 Oct 2026 04:01 AM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਪੰਜਾਬ ਰਾਜ ਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਲੋਕਾਂ ਦੀਆਂ ਮਨੁੱਖੀ ਅਧਿਕਾਰਾਂ ਨਾਲ ਸਬੰਧਿਤ ਸਮੱਸਿਆਵਾਂ ਸੁਣਨ ਲਈ ਮਿਤੀ 24 ਅਕਤੂਬਰ ਨੂੰ ਜ਼ੀਰਾ ਵਿਖੇ ਖੁੱਲ੍ਹੀ ਸੁਣਵਾਈ ਕੈਂਪ ਲਗਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਰ ਕਮੇਟੀ ਮੈਂਬਰ ਅਮਰਜੀਤ ਕੌਰ ਛਾਬੜਾ ਨੇ ਦੱਸਿਆ ਕਿ ਮਿਤੀ 24 ਅਕਤੂਬਰ ਨੂੰ ਜਨ ਕਲਿਆਣ ਭਵਨ ਕੋਟ ਈਸੇ ਖਾਂ ਰੋਡ ਜ਼ੀਰਾ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ੀਰਾ ਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕ ਪ੍ਰਸ਼ਾਸਨ ਕੋਲ ਆਪਣੀਆਂ ਲੰਬੇ ਸਮੇਂ ਤੋਂ ਪੈਂਡਿੰਗ ਪਈਆਂ ਸ਼ਿਕਾਇਤਾਂ ਜਿੰਨਾਂ ਦਾ ਹੱਲ ਨਹੀਂ ਹੋ ਰਿਹਾ ਜਾਂ ਇਨਸਾਫ ਲੈਣ ਵਿੱਚ ਮੁਸ਼ਕਲ ਆ ਰਹੀ ਹੈ ਤਾਂ ਆਪਣੇ ਲੋੜੀਂਦੇ ਦਸਤਾਵੇਜ਼ ਲਿਆ ਕਿ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਸੁਣਨਾ, ਸਮੱਸਿਆਵਾਂ ਦੇ ਹੱਲ ਲਈ ਯਤਨ ਕਰਨਾ ਅਤੇ ਇਨਸਾਫ਼ ਦੀ ਉਮੀਦ ਨੂੰ ਮਜ਼ਬੂਤ ਕਰਨਾ ਸਾਡਾ ਉਦੇਸ਼ ਹੈ। ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੁਣਵਾਈ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ।