ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਭੁੱਖ ਹੜਤਾਲ 17ਵੇਂ ਦਿਨ ਲਗਾਤਾਰ ਜਾਰੀ
ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਭੁੱਖ ਹੜਤਾਲ 17ਵੇਂ ਦਿਨ ਲਗਾਤਾਰ ਜਾਰੀ
Publish Date: Sun, 18 Jan 2026 03:27 PM (IST)
Updated Date: Sun, 18 Jan 2026 03:31 PM (IST)

ਕੇਵਲ ਆਹੂਜਾ, ਪੰਜਾਬੀ ਜਾਗਰਣ ਮਖੂ : ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਹੜ੍ਹ ਪੀੜਤ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿਚ ਹਰੀਕੇ ਹੈੱਡ ਵਰਕਸ ’ਤੇ ਲਗਾਇਆ ਹੋਇਆ ਧਰਨਾ 17ਵੇ ਦਿਨ ਵੀ ਜਾਰੀ ਰਿਹਾ। ਜਿਸ ਵਿੱਚ ਵੱਖ-ਵੱਖ ਕਿਸਾਨ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਨੇ ਭਾਗ ਲਿਆ ਹੋਇਆ ਹੈ। ਇਸ ਧਰਨੇ ਦੌਰਾਨ ਰੋਜ਼ਾਨਾ ਵੱਖ ਵੱਖ ਕਿਸਾਨ ਭੁੱਖ ਹੜਤਾਲ ਤੇ ਬੈਠ ਰਹੇ ਹਨ। ਇਸ ਵਾਰ 17ਵੇਂ ਦਿਨ ਭੁੱਖ ਹੜਤਾਲ ’ਤੇ ਸਾਹਿਬ ਸਿੰਘ, ਧਰਮਿੰਦਰ ਸਿੰਘ, ਮੁਖਤਿਆਰ ਸਿੰਘ, ਸਤਨਾਮ ਸਿੰਘ, ਨਿਰਮਲ ਸਿੰਘ ਬੈਠੇ ਹੋਏ ਸਨ। ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦ ਤੱਕ ਹੜ੍ਹ ਪ੍ਰਭਾਵਿਤ ਕਿਸਾਨਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਦ ਤੱਕ ਇਹ ਧਰਨਾ ਜਾਰੀ ਰਹੇਗਾ। ਹੜ੍ਹ ਪੀੜਤਾਂ ਵੱਲੋਂ ਲਗਾਤਾਰ ਭੁੱਖ ਹੜਤਾਲ ਤੋਂ ਕੀਤੀ ਜਾ ਰਹੀ ਹੈ ਅਗਰ ਕਿਸੇ ਵੀ ਕਿਸਾਨ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿਚ 19 ਜਨਵਰੀ ਦਿਨ ਸੋਮਵਾਰ ਨੂੰ ਵੱਡਾ ਇੱਕਠ ਕਰਕੇ ਵੱਡਾ ਐਕਸ਼ਨ ਲੈਣਗੇ। ਇਸ ਮੌਕੇ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ, ਸ਼ਮਸ਼ੇਰ ਸਿੰਘ, ਜਸਵਿੰਦਰ ਸਿੰਘ, ਗੁਰਜੀਤ ਸਿੰਘ, ਬਲਜਿੰਦਰ ਸਿੰਘ, ਬਲਦੀਪ ਸਿੰਘ ਆਦਿ ਤੋਂ ਇਲਾਵਾ ਹੋਰ ਵੱਡੀ ਗਿਣਤੀ ਵਿਚ ਹੜ੍ਹ ਪ੍ਰਭਾਵਿਤ ਕਿਸਾਨ ਹਾਜ਼ਰ ਸਨ।