ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਭੁੱਖ ਹੜਤਾਲ 10ਵੇਂ ਦਿਨ ਵੀ ਰਹੀ ਜਾਰੀ
ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਭੁੱਖ ਹੜਤਾਲ ਦਸਵੇਂ ਦਿਨ ’ਚ ਦਾਖ਼ਲ
Publish Date: Sun, 11 Jan 2026 04:30 PM (IST)
Updated Date: Sun, 11 Jan 2026 04:33 PM (IST)

ਕੇਵਲ ਆਹੂਜਾ, ਪੰਜਾਬੀ ਜਾਗਰਣ ਮਖੂ (ਫਿਰੋਜ਼ਪੁਰ) : ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਹਰੀਕੇ ਹੈਂਡ ਵਰਕਸ ਤੇ ਲਗਾਇਆ ਹੋਇਆ ਲਗਾਤਾਰ ਜਾਰੀ ਹੈ। ਜਿਸ ਵਿੱਚ ਵੱਖ-ਵੱਖ ਕਿਸਾਨ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਨੇ ਭਾਗ ਲਿਆ ਤੇ ਵੱਖ-ਵੱਖ ਆਗੂਆਂ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਸੰਬੋਧਨ ਕੀਤਾ। ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦ ਤੱਕ ਹੜ੍ਹ ਪ੍ਰਭਾਵਿਤ ਕਿਸਾਨਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਦ ਤੱਕ ਇਹ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਾਡੀਆਂ ਮੰਗਾਂ ਮੰਨਣ ਲਈ ਜੇਕਰ ਸਰਕਾਰ ਨੇ ਸਾਨੂੰ ਮਿਲਣ ਦਾ ਸਮਾਂ ਨਾ ਦਿੱਤਾ ਤਾਂ 19 ਜਨਵਰੀ ਨੂੰ ਵਿਸ਼ਾਲ ਇਕੱਠ ਕਰਕੇ ਸਰਕਾਰ ਵਿਰੁੱਧ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਵਲੋਂ ਰੱਖੀ ਗਈ ਭੁੱਖ ਹੜਤਾਲ ਦਸਵੇ ਦਿਨ ਵਿਚ ਦਾਖਲ ਹੋ ਗਈ ਹੈ ਤੇ ਜੇਕਰ ਕਿਸੇ ਵੀ ਕਿਸਾਨ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਇਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ। ਇਸ ਮੌਕੇ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ, ਸੁਖਵੰਤ ਸਿੰਘ ਗਿੱਲ ਨਿਜ਼ਾਮਦੀਨ ਵਾਲਾ ਸੂਬਾ ਖ਼ਜ਼ਾਨਚੀ, ਗੁਰਮਨ ਗਿੱਲ ਪ੍ਰੈੱਸ ਸਕੱਤਰ ਪੰਜਾਬ, ਜਜਵਿੰਦਰ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ ਸ੍ਰੀ ਤਰਨਤਾਰਨ ਸਾਹਿਬ, ਰਸ਼ਪਾਲ ਸਿੰਘ, ਸ਼ਮਸ਼ੇਰ ਸਿੰਘ, ਪ੍ਰਧਾਨ ਕੇਵਲ ਸਿੰਘ, ਸੁਰਜੀਤ ਸਿੰਘ, ਪਲਵਿੰਦਰ ਸਿੰਘ, ਮਨਜਿੰਦਰ ਸਿੰਘ, ਜਗਤਾਰ ਸਿੰਘ ਨਿਜਾਮਦੀਨ ਵਾਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਹੜ੍ਹ ਪ੍ਰਭਾਵਿਤ ਕਿਸਾਨ ਹਾਜ਼ਰ ਸਨ।