ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : 2018 ਬੈਚ ਦੇ ਆਈਏਐੱਸ (ਅੰਡਰ ਟ੍ਰੇਨਿੰਗ) ਵਿਰਾਜ ਸ਼ਾਮਕਰਨ ਤਿੜਕੇ, ਟੀਬੇਨਿਥ, ਵਰਜੀਤ ਵਾਲੀਆ ਅਤੇ ਅੰਕੁਰਜੀਤ ਸਿੰਘ ਵੱਲੋਂ 'ਪੰਜਾਬ ਦਰਸ਼ਨ' ਪ੍ਰੋਗਰਾਮ ਤਹਿਤ ਮੰਗਲਵਾਰ ਨੂੰ ਿਫ਼ਰੋਜ਼ਪੁਰ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਫਿਰੋਜ਼ਪੁਰ ਪਹੰੁਚਣ 'ਤੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨਾਲ ਪ੍ਰਸ਼ਾਸਕੀ ਕੰਮਾਂ ਬਾਰੇ ਕੁਝ ਗੱਲਾਂ ਸਾਂਝੀਆਂ ਕੀਤੀਆਂ। ਡੀਸੀ ਵੱਲੋਂ ਇਨ੍ਹਾਂ ਨਵੇਂ ਆਈਏਐੱਸ ਅਧਿਕਾਰੀਆਂ ਨੂੰ ਆਪਣੇ ਪ੍ਰਸ਼ਾਸਕੀ ਤਜਰਬਿਆਂ, ਸਰਕਾਰੀ ਵਿਭਾਗਾਂ, ਦਫ਼ਤਰਾਂ, ਸੇਵਾ ਕੇਂਦਰਾਂ ਆਦਿ ਦੇ ਕੰਮ-ਕਾਜ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਤੋਂ ਪਹਿਲਾਂ ਇਨ੍ਹਾਂ ਅਧਿਕਾਰੀਆਂ ਵੱਲੋਂ ਹਰੀਕੇ ਵੈਂਟਲੈਡ (ਜਲਗਾਹ) ਵੇਖੀ ਗਈ ਅਤੇ ਦੁਪਹਿਰ ਬਾਅਦ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਤੋਂ ਬਾਅਦ ਉਨ੍ਹਾਂ ਪਾਕਿ-ਭਾਰਤ ਸੀਮਾ 'ਤੇ ਹੁੰਦੀ ਰੀਟਰੀਟ ਸਰਮਨੀ ਵੀ ਦੇਖੀ ਅਤੇ ਉੱਥੇ ਬੀਐੱਸਐੱਫ ਦੇ ਉੱਚ ਅਧਿਕਾਰੀਆਂ ਨਾਲ ਮੁਲਕਾਤ ਕਰਕੇ ਬਾਰਡਰ ਏਰੀਏ ਦੀਆਂ ਕੁਝ ਖਾਸ ਗੱਲਾਂ ਬਾਰੇ ਜਾਣਕਾਰੀ ਲਈ। ਇਸ ਦੌਰਾਨ ਉਨ੍ਹਾਂ ਨਾਲ ਨਿਯੁਕਤ ਲਾਇਜਨ ਅਫਸਰ ਡਾ. ਸਤਿੰਦਰ ਨੇ ਉਨ੍ਹਾਂ ਨੂੰ ਫਿਰੋਜ਼ਪੁਰ ਦੇ ਇਤਿਹਾਸ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ। ਇਹ ਅਧਿਕਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦੇ ਕੁਝ ਵਿਦਿਆਰਥੀਆਂ ਨਾਲ ਰੂਬਰੂ ਵੀ ਹੋਏ ਅਤੇ ਉਨ੍ਹਾਂ ਵਿਦਿਆਰਥੀਆਂ ਨਾਲ ਆਪਣੀ ਸਫਲਤਾ ਦੇ ਗੁਰ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਸਖਤ ਮਿਹਤਨ ਕਰਨ ਲਈ ਪੇ੍ਰਰਿਤ ਕੀਤਾ। ਆਈਏਐੱਸ ਵਿਰਾਜ ਸ਼ਾਮਕਰਨ ਤਿੜਕੇ, ਸ਼ਟੀ ਬੇਨਿਥ, ਵਰਜੀਤ ਵਾਲੀਆ ਅਤੇ ਅੰਕੁਰਜੀਤ ਸਿੰਘ ਨੇ ਕਿਹਾ ਕਿ ਿਫ਼ਰੋਜ਼ਪੁਰ ਵਿਖੇ ਆ ਕੇ ਜਿੱਥੇ ਸੀਨੀਅਰ ਅਧਿਕਾਰੀਆਂ ਦੇ ਤਜਰਬੇ ਤੋਂ ਉਨ੍ਹਾਂ ਨੂੰ ਬੜਾ ਕੁੱਝ ਸਿੱਖਣ ਨੂੰ ਮਿਲੇਗਾ ਉੱਥੇ ਹੀ ਆਉਣ ਵਾਲੇ ਸਮੇਂ ਵਿਚ ਇਹ ਉਨ੍ਹਾਂ ਲਈ ਲਾਭਕਾਰੀ ਹੋਵੇਗਾ। ਇਸ ਮੌਕੇ ਉਨ੍ਹਾਂ ਨਾਲ ਡੀਸੀ ਦਫਤਰ ਤੋਂ ਦਿਨੇਸ਼ ਕੁਮਾਰ ਵੀ ਹਾਜ਼ਰ ਸਨ।