ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਜੱਥੇਬੰਦੀ ਸਿਵਲ ਸਰਜਨ ਖ਼ਿਲਾਫ਼ ਰੋਸ ਰੈਲੀ ਕੱਢੇਗੀ
ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ 7 ਮਈ ਤੱਕ ਨਾ ਕੀਤਾ ਤਾਂ 8 ਮਈ ਨੂੰ ਜੱਥੇਬੰਦੀ ਸਿਵਲ ਸਰਜਨ ਫਿਰੋਜ਼ਪੁਰ ਖਿਲਾਫ
Publish Date: Thu, 30 Apr 2026 03:16 PM (IST)
Updated Date: Thu, 30 Apr 2026 03:19 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਜ਼ਿਲ੍ਹਾ ਫਿਰੋਜ਼ਪੁਰ ਦੀ ਅਹਿਮ ਮੀਟਿੰਗ ਰਮਨ ਅੱਤਰੀ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਕੀਤੀ ਗਈ। ਜਿਸ ਵਿਚ ਬਲਾਕਾਂ ਤੋਂ ਸਾਥੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਰਮਨ ਅੱਤਰੀ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਦਾ ਮੰਗ ਪੱਤਰ 26 ਫਰਵਰੀ ਨੂੰ ਸਿਵਲ ਸਰਜਨ ਫਿਰੋਜ਼ਪੁਰ ਨੂੰ ਦਿੱਤਾ ਗਿਆ ਸੀ, ਪਰ ਅੱਜ ਤੱਕ ਇਨ੍ਹਾਂ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਗਿਆ। ਮੁਲਾਜ਼ਮਾਂ ਦੀਆਂ ਮੰਗਾਂ ਜਿਵੇਂ ਕਿ ਐੱਮਪੀਐੱਚ ਡਬਲਯੂ ਮੇਲ ਦੀਆਂ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਲਗਾਈਆਂ ਡਿਊਟੀਆਂ ਰੱਦ ਕੀਤੀਆਂ ਜਾਣ, ਇਹ ਡਿਊਟੀਆਂ ਕਾਰਨ ਵਿਭਾਗ ਦਾ ਡੇਂਗੂ, ਮਲੇਰੀਆ ਦਾ ਕੰਮ ਵੱਡੇ ਪੱਧਰ ’ਤੇ ਪ੍ਰਭਾਵਿਤ ਹੋ ਰਿਹਾ ਹੈ। ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਜਿਨ੍ਹਾਂ ਚਿਰ ਇਹ ਡਿਊਟੀਆਂ ਕੱਟੀਆਂ ਨਹੀਂ ਜਾਂਦੀਆਂ ਉਨ੍ਹਾਂ ਚਿਰ ਐੱਨਵੀਬੀਡੀਸੀਪੀ ਰਿਪੋਰਟਾਂ ਦਾ ਬਾਈਕਾਟ ਕੀਤਾ ਜਾਵੇਗਾ। ਇਹ ਡਿਊਟੀਆਂ ਪੰਜਾਬ ਭਰ ਵਿਚ ਜ਼ਿਲ੍ਹਾ ਫਿਰੋਜ਼ਪੁਰ ਨੂੰ ਛੱਡ ਕੇ ਕਿਤੇ ਵੀ ਨਹੀਂ ਲੱਗਿਆ ਹਨ ਆਦਿ ਮੰਗਾਂ ਦਾ ਨਿਪਟਾਰਾ 7 ਮਈ ਤੱਕ ਨਾ ਕੀਤਾ ਗਿਆ ਤਾਂ ਜੱਥੇਬੰਦੀ ਮਿਤੀ 8 ਮਈ ਨੂੰ ਸਿਵਲ ਸਰਜਨ ਫਿਰੋਜ਼ਪੁਰ ਵਿਰੁੱਧ ਰੋਸ ਰੈਲੀ ਕਰੇਗੀ। ਜਿਸ ਦੀ ਸਾਰੀ ਜ਼ਿੰਮੇਵਾਰੀ ਸਿਵਲ ਸਰਜਨ ਫਿਰੋਜ਼ਪੁਰ ਦੀ ਹੋਵੇਗੀ। ਇਸ ਮੌਕੇ ਰਾਜ ਕੁਮਾਰ ਕੁੱਕੜ, ਰਾਕੇਸ਼ ਗਿੱਲ, ਸੁਤੰਤਰ ਸਿੰਘ, ਪੁਨੀਤ ਮਹਿਤਾ, ਰਵਿੰਦਰ ਕੁਮਾਰ, ਰਾਕੇਸ਼ ਕੰਬੋਜ, ਪਿੰਕੀ ਗਿੱਲ, ਵੀਰ ਪਾਲ ਕੌਰ, ਬੰਦਨਾ, ਮਨਦੀਪ ਕੌਰ, ਅਰੁਣ ਕੁਮਾਰ, ਰਾਧੇ ਸ਼ਾਮ, ਅਜੀਤ ਸਿੰਘ, ਮਨਪ੍ਰੀਤ ਸਿੰਘ, ਗੁਰਸੰਤ ਸਿੰਘ ਆਦਿ ਹਾਜ਼ਰ ਸਨ।