ਇਗਨੂ ਦਾ 39ਵਾਂ ਕਨਵੋਕੇਸ਼ਨ ਸ਼ਾਨਦਾਰ ਢੰਗ ਨਾਲ ਸਮਾਪਤ
ਇਗਨੂ ਦਾ 39ਵਾਂ ਕਨਵੋਕੇਸ਼ਨ ਸ਼ਾਨਦਾਰ ਢੰਗ ਨਾਲ ਸੰਪੰਨ
Publish Date: Sat, 11 Apr 2026 03:40 PM (IST)
Updated Date: Sat, 11 Apr 2026 03:41 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ: ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ ਵੱਲੋਂ 39ਵਾਂ ਕਨਵੋਕੇਸ਼ਨ ਸਮਾਰੋਹ ਨਵੀਂ ਦਿੱਲੀ ਦੇ ਡਾ. ਅੰਬੇਡਕਰ ਨੈਸ਼ਨਲ ਸੈਂਟਰ ਵਿੱਚ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਦੇਸ਼ ਦੇ ਮਾਣਯੋਗ ਉਪ-ਰਾਸ਼ਟਰਪਤੀ ਸੀ.ਪੀ ਰਾਧਾਕ੍ਰਿਸ਼ਨਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਰੋਹ ਦੌਰਾਨ ਲਗਭਗ 3.24 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਡਿਗਰੀਆਂ, ਡਿਪਲੌਮੇ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ।ਦੇਸ਼ ਭਰ ਦੇ ਵੱਖ-ਵੱਖ ਰੀਜਨਲ ਸੈਂਟਰਾਂ ਵਿੱਚ ਵੀ ਇਹ ਕਨਵੋਕੇਸ਼ਨ ਇਕੱਠੇ ਹੀ ਆਯੋਜਿਤ ਕੀਤਾ ਗਿਆ। ਸੈਂਟਰ ਖੰਨਾ ਵੱਲੋਂ ਵੀ ਇਹ ਸਮਾਰੋਹ ਬੜੇ ਹੀ ਸੁਚੱਜੇ ਢੰਗ ਨਾਲ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪ੍ਰੋਫੈਸਰ ਰਤਨ ਸਿੰਘ ਵਾਈਸ ਚਾਂਸਲਰ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਨੇ ਸ਼ਿਰਕਤ ਕਰਦੇ ਹੋਏ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਅਤੇ ਸਿੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਿਆ ਕਿਸੇ ਵੀ ਉਮਰ ਵਿਚ ਪ੍ਰਾਪਤ ਕੀਤੀ ਜਾ ਸਕਦੀ ਹੈ ਅਤੇ ਪੁਰਾਣੇ ਵਿਦਿਆਰਥੀਆਂ ਲਈ ਇੱਕ ਬਿਹਤਰੀਨ ਵਿਕਲਪ ਹੈ। ਇਸ ਮੌਕੇ ਸੀਨੀਅਰ ਰੀਜਨਲ ਡਾਇਰੈਕਟਰ ਡਾ. ਸੰਤੋਸ਼ ਕੁਮਾਰੀ ਅਤੇ ਰੀਜਨਲ ਡਾਇਰੈਕਟਰ ਡਾ. ਮੰਜੂ ਗੋਇਲ ਨੇ ਸਾਰੇ ਮਹਿਮਾਨਾਂ ਦਾ ਤਹਿ ਦਿਲੋਂ ਸਵਾਗਤ ਕੀਤਾ।ਇਸ ਮੌਕੇ ਸੰਤ ਕਬੀਰ ਕਾਲਜ ਜ਼ੀਰਾ ਦੇ ਪ੍ਰਿੰਸੀਪਲ ਡਾ. ਵੀਰਪਾਲ ਅਤੇ ਡਾਇਰੈਕਟਰ ਡਾ. ਸੁਖਦੇਵ ਸਿੰਘ ਵੀ ਸ਼ਾਮਲ ਰਹੇ।