ਗੌਰਵ ਗੌੜ ਜੌਲੀ, ਜ਼ੀਰਾ

ਬੀਕੇਯੂ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ ਨੇ ਅੱਜ ਸੰਯੁਕਤ ਮੋਰਚਾ ਕਿਸਾਨ ਮੋਰਚਾ ਵੱਲੋਂ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਦੇਣ ਉਪਰੰਤ ਉਨਾਂ੍ਹ ਕਿਹਾ ਕਿ ਅਗਨੀਪਥ ਯੋਜਨਾ ਬਿਲਕੁਲ ਵੀ ਦੇਸ਼ ਹਿੱਤ ਵਿੱਚ ਨਹੀਂ ਹੈ ਅਤੇ ਇਸ ਨੂੰ ਤੁਰੰਤ ਵਾਪਸ ਲਿਆ ਜਾਵੇ। ਇਸ ਦੇ ਲਾਗੂ ਹੋਣ ਨਾਲ ਦੇਸ਼ ਹੋਰ ਨਿਘਾਰ ਵੱਲ ਜਾਵੇਗਾ ਅਤੇ ਫੌਜ਼ ਵਿੱਚ ਸਿਆਸੀ ਦਖਲ ਵੀ ਵਧ ਸਕਦਾ ਹੈ। ਬੁਲਾਰਿਆਂ ਵੱਲੋਂ ਲੋਕਾਂ ਨੂੰ ਸੁਚੇਤ ਕੀਤਾ ਗਿਆ ਕਿ ਵਿਸ਼ਾਲ ਏਕਤਾ ਕਾਇਮ ਕਰ ਕੇ ਸਰਕਾਰ ਦੀਆਂ ਗਲਤ ਨੀਤੀਆਂ ਦਾ ਜ਼ੋਰਦਾਰ ਵਿਰੋਧ ਕਰਕੇ ਹੀ ਇਹ ਨੀਤੀਆਂ ਵਿੱਚ ਬਦਲਾਅ ਕੀਤਾ ਜਾ ਸਕਦਾ ਹੈ। ਸਰਕਾਰ ਕਦੇ ਮਜ਼ਦੂਰਾਂ ਨੂੰ ਕਦੇ ਕਿਸਾਨਾਂ ਨੂੰ ਅਤੇ ਕਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਨੀਤੀਆਂ ਲਾਗੂ ਕਰ ਰਹੀ ਹੈ। ਹੁਣ ਅਗਨੀਪਥ ਯੋਜਨਾ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਤਬਾਹ ਕਰ ਰਹੀ ਹੈ ਪਰ ਕਿਸਾਨ ਅਤੇ ਨੌਜਵਾਨ ਸਾਰੇ ਵਰਗਾਂ ਦੇ ਸਹਿਯੋਗ ਨਾਲ ਇਸ ਨੂੰ ਵਾਪਸ ਕਰਵਾਉਣ ਲਈ ਅਣਥੱਕ ਸੰਘਰਸ਼ ਕਰ ਕੇ ਇਸ ਨੂੰ ਲਾਗੂ ਨਹੀਂ ਹੋਣ ਦੇਣਗੇ।ਇਹ ਮੰਗ ਪੱਤਰ ਭਾਰਤੀ ਯੂਨੀਅਨ ਏਕਤਾ ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਬੀਕੇਯੂ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਅਜਨਾਲਾ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਕੁੱਲ ਹਿੰਦ ਕਿਸਾਨ ਸਭਾ ਦੇ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਬੀਕੇਯੂ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਬਲਵਿੰਦਰ ਸਿੰਘ ਅੌਲਖ, ਆਲ ਇੰਡੀਆ ਕਿਸਾਨ ਸੰਘਰਸ਼ ਕਮੇਟੀ ਦੇ ਸਤਨਾਮ ਸਿੰਘ ਬਹਿਰੂ, ਭਾਰਤੀ ਕਿਸਾਨ ਮੰਚ ਦੇ ਬੂਟਾ ਸਿੰਘ ਸ਼ਾਦੀਪੁਰ, ਦੋਆਬਾ ਕਿਸਾਨ ਕਮੇਟੀ ਦੇ ਜੰਗਬੀਰ ਚੌਹਾਨ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਮੁਕੇਸ਼ ਚੰਦਰ, ਕਿਸਾਨ ਬਚਾਓ ਮੋਰਚਾ ਦੇ ਕਿਰਪਾ ਸਿੰਘ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਕਿਰਨਜੀਤ ਸਿੰਘ ਸੇਖੋਂ, ਦੋਆਬਾ ਕਿਸਾਨ ਯੂਨੀਅਨ ਦੇ ਕੁਲਦੀਪ ਸਿੰਘ ਵਜ਼ੀਦਪੁਰ ,ਬਿੰਦਰ ਸਿੰਘ ਗੋਲੇਵਾਲਾ (ਕੌਮੀ ਕਿਸਾਨ ਯੂਨੀਅਨ), ਹਰਜੀਤ ਸਿੰਘ ਰਵੀ (ਕਿਸਾਨ ਸੰਘਰਸ਼ ਕਮੇਟੀ, ਪੰਜਾਬ) ਮਲੂਕ ਸਿੰਘ (ਭਾਰਤੀ ਕਿਸਾਨ ਯੂਨੀਅਨ, ਮਾਲਵਾ), ਵੀਰ ਸਿੰਘ ਬੜਵਾ ਕਿਰਤੀ ਕਿਸਾਨ ਮੋਰਚਾ, ਰੋਪੜ), ਭੁਪਿੰਦਰ ਸਿੰਘ ਤੀਰਥਪੁਰ (ਸਬਜ਼ੀ ਉਤਪਾਦਕ ਕਿਸਾਨ ਸੰਗਠਨ) ਤੇ ਕੁਲਜਿੰਦਰ ਸਿੰਘ ਘੁੰਮਣ (ਕੰਢੀ ਕਿਰਸਾਨ ਸੰਘਰਸ਼ ਕਮੇਟੀ ਆਦਿ ਵੱਲੋਂ ਸਾਂਝੇ ਤੌਰ ਤੇ ਭੇਟ ਕੀਤਾ ਗਿਆ।