ਮੋਗਾ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਕੀਤੀ ਚਰਚਾ
ਮੋਗਾ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਭਾਜਪਾ ਦੀ ਅਹਿਮ ਮੀਟਿੰਗ
Publish Date: Tue, 03 Mar 2026 04:00 PM (IST)
Updated Date: Tue, 03 Mar 2026 04:02 PM (IST)

ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਆਗਾਮੀ 14 ਮਾਰਚ ਨੂੰ ਮੋਗਾ ਦੇ ਪਿੰਡ ਕਿਲੀ ਚਹਿਲਾ ਵਿਖੇ ਹੋਣ ਜਾ ਰਹੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵਿਸ਼ਾਲ ਰੈਲੀ ਨੂੰ ਸਫਲ ਬਣਾਉਣ ਲਈ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧੀ ਭਾਜਪਾ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬੌਬੀ ਬਾਠ ਦੀ ਅਗਵਾਈ ਹੇਠ ਮੰਡਲ ਸਦਰਦੀਨ ਅਤੇ ਮੰਡਲ ਮਮਦੋਟ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਪੋਜੋ ਕੇ ਉਤਾੜ ਵਿਖੇ ਮੰਡਲ ਪ੍ਰਧਾਨ ਵਿਕਰਮਜੀਤ ਸਿੰਘ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਨੇ ਵੱਖ-ਵੱਖ ਮੰਡਲਾਂ ਦੇ ਅਹੁਦੇਦਾਰਾਂ ਅਤੇ ਸੀਨੀਅਰ ਆਗੂਆਂ ਨਾਲ ਰਣਨੀਤੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਦੀ ਇਸ ਰੈਲੀ ਨੂੰ ਲੈ ਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਫਿਰੋਜ਼ਪੁਰ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿਚ ਲੋਕ ਮੋਗਾ ਪਹੁੰਚਣਗੇ। ਇਸ ਮੌਕੇ ਹਲਕਾ ਦਿਹਾਤੀ ਦੇ ਇੰਚਾਰਜ਼ ਅਸ਼ਵਨੀ ਗਰੋਵਰ ਨੂੰ ਮੰਡਲ ਸਦਰਦੀਨ ਦੇ ਪ੍ਰਧਾਨ ਵਿਕਰਮਜੀਤ ਸਿੰਘ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਮੀਟਿੰਗ ਵਿਚ ਸੁਰਜੀਤ ਸਿੰਘ ਸਦਰਦੀਨ ਕਾਰਜਕਾਰੀ ਮੈਂਬਰ ਪੰਜਾਬ, ਅਮਰਜੀਤ ਸਿੰਘ ਘਾਰੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਕਾਕੜ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਮੰਡਲ ਪ੍ਰਧਾਨ ਸੰਦੀਪ ਚਾਵਲਾ, ਬਲਾਕ ਸੰਮਤੀ ਮੈਂਬਰ ਸੁਖਚੈਨ ਸਿੰਘ, ਜਨਰਲ ਸਕੱਤਰ ਬਲਵਿੰਦਰ ਸਿੰਘ ਤੇ ਸੰਦੀਪ ਸਿੰਘ, ਕਿਸਾਨ ਮੋਰਚਾ ਪ੍ਰਧਾਨ ਗੁਰਮੇਜ ਸਿੰਘ, ਅਸ਼ੋਕ ਕੁਮਾਰ ਜ਼ਿਲ੍ਹਾ ਵਾਈਸ ਪ੍ਰਧਾਨ ਵਪਾਰ ਸੈੱਲ, ਜੋਤਾ ਸਿੰਘ, ਕੁਲਦੀਪ ਸਿੰਘ, ਸੁਖਬੀਰ ਸਿੰਘ ਓਬੀਸੀ ਮੋਰਚਾ, ਸਤਪਾਲ ਖੁੱਲਰ, ਸ਼ਿੰਦਾ ਸਿੰਘ, ਬਲਵੰਤ ਸਿੰਘ, ਸੁਰਜੀਤ ਸਿੰਘ ਲੱਖਾ ਹਾਜੀ, ਅਤੇ ਪ੍ਰੇਮ ਸਿੰਘ ਐੱਸਸੀ ਮੋਰਚਾ ਪ੍ਰਧਾਨ ਸਮੇਤ ਵੱਡੀ ਗਿਣਤੀ ਵਿਚ ਆਗੂ ਮੌਜ਼ੂਦ ਸਨ।