ਪ੍ਰਕਾਸ਼ ਸਿੰਘ ਵੜਵਾਲ ਨੇ ਸੁਣੀਆਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਲੱਖਾ ਸਿੰਘ ਵਾਲਾ ਹਿਠਾੜ ’ਚ ‘ਆਪ’ ਦੀ ਅਹਿਮ ਮੀਟਿੰਗ
Publish Date: Sat, 22 Aug 2026 04:04 PM (IST)
Updated Date: Sat, 22 Aug 2026 04:06 PM (IST)
ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਆਮ ਆਦਮੀ ਪਾਰਟੀ ਦੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਲੱਖਾ ਸਿੰਘ ਵਾਲਾ ਹਿਠਾੜ ਵਿਖੇ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੀ ਅਗਵਾਈ ਰਾਇ ਸਿੱਖ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਪ੍ਰਕਾਸ਼ ਸਿੰਘ ਵੜਵਾਲ ਨੇ ਆਪਣੀ ਟੀਮ ਨਾਲ ਕੀਤੀ। ਇਸ ਦੌਰਾਨ ਪਿੰਡ ਵਾਸੀਆਂ ਦੀਆਂ ਦਰਪੇਸ਼ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣ ਕੇ ਮੌਕੇ ’ਤੇ ਹੀ ਨਿਪਟਾਰਾ ਕਰਨ ਦਾ ਹਰ ਸੰਭਵ ਯਤਨ ਕੀਤਾ ਗਿਆ। ਮੀਟਿੰਗ ਦੌਰਾਨ ਚੇਅਰਮੈਨ ਵੜਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਹੀ ਪੰਜਾਬ ਸਰਕਾਰ ਦੀ ਮੁੱਖ ਪਹਿਲ ਹੈ। ਇਸ ਮੌਕੇ ਸਾਬਕਾ ਸਰਪੰਚ ਮੰਗਲ ਸਿੰਘ, ਜਸਵਿੰਦਰ ਸਿੰਘ, ਡਾ. ਰੂਪ ਸਿੰਘ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ ‘ਆਪ’, ਬਗੀਚਾ ਸਿੰਘ ਸਰਪੰਚ ਹਬੀਬ ਵਾਲਾ, ਤਰਸੇਮ ਸਿੰਘ ਨੰਬਰਦਾਰ ਅਤੇ ਸੋਨਾ ਸਿੰਘ ਬਲਾਕ ਪ੍ਰਧਾਨ ਐੱਸ.ਸੀ. ਵਿੰਗ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਮੌਜ਼ੂਦ ਸਨ। ਇਸ ਤੋਂ ਇਲਾਵਾ ਦਲਵਿੰਦਰ ਸਿੰਘ ਗੋਰਾ, ਜਤਿੰਦਰ ਸਿੰਘ ਸਰਾਰੀ ਦੇ ਨਿੱਜੀ ਸਕੱਤਰ, ਮੱਲ੍ਹਾਂ ਸਿੰਘ (ਮੈਂਬਰ ਹਬੀਬ ਵਾਲਾ) ਅਤੇ ਹੋਰ ਸਥਾਨਕ ਆਗੂਆਂ ਨੇ ਵੀ ਵੱਡੀ ਗਿਣਤੀ ਵਿਚ ਹਾਜ਼ਰੀ ਲਵਾਈ।