ਬੇਮੌਸਮੀ ਬਾਰਸ਼ ਦੇ ਮੁਆਵਜ਼ੇ ਅਤੇ ਨਹਿਰੀ ਪਾਣੀ ਦੇ ਮੁੱਦੇ ’ਤੇ ਚਰਚਾ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਫਿਰੋਜ਼ਪੁਰ ਵਿਖੇ ਅਹਿਮ ਮੀਟਿੰਗ
Publish Date: Fri, 10 Apr 2026 03:39 PM (IST)
Updated Date: Fri, 10 Apr 2026 03:41 PM (IST)

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਅੱਜ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਸਾਰਾਗੜ੍ਹੀ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਖਹਿਰਾ ਦੀ ਯੋਗ ਅਗਵਾਈ ਹੇਠ ਸੰਪੰਨ ਹੋਈ। ਇਸ ਮੀਟਿੰਗ ਦੌਰਾਨ ਪ੍ਰੈਸ ਸਕੱਤਰ ਗੁਰਕੀਰਤ ਸਿੰਘ ਅਤੇ ਹੋਰ ਕਿਸਾਨ ਆਗੂਆਂ ਨੇ ਖੇਤੀਬਾੜੀ ਅਤੇ ਕਿਸਾਨੀ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਇਲਾਕਿਆਂ ਦੀ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਪੀੜਤ ਕਿਸਾਨਾਂ ਨੂੰ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਰਾਸ਼ੀ ਦਿੱਤੀ ਜਾਵੇ। ਕਿਸਾਨਾਂ ਨੇ ਮੰਗ ਕੀਤੀ ਕਿ ਖੇਤੀਬਾੜੀ ਲਈ ਰਾਤ ਵੇਲੇ ਦਿੱਤੀ ਜਾਣ ਵਾਲੀ ਬਿਜਲੀ ਦੀ ਬਜਾਏ, ਸਪਲਾਈ ਸਵੇਰੇ 7 ਵਜੇ ਤੱਕ ਯਕੀਨੀ ਬਣਾਈ ਜਾਵੇ। ਨਾਲ ਹੀ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਖੇਤਾਂ ਤੱਕ ਪਾਣੀ ਪਹੁੰਚਾਉਣ ਲਈ ਅੰਡਰ ਗਰਾਊਂਡ ਪਾਈਪਾਂ ਪਾਈਆਂ ਜਾਣ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਮਹਿੰਦਰ ਸਿੰਘ, ਜ਼ਿਲ੍ਹਾ ਕਮੇਟੀ ਮੈਂਬਰ ਜੋਗਾ ਸਿੰਘ, ਬਲਵਿੰਦਰ ਸਿੰਘ, ਬਲਦੇਵ ਸਿੰਘ, ਬਲਜੀਤ ਸਿੰਘ ਭੰਗਾਲੀ, ਗੁਰਮੇਲ ਸਿੰਘ, ਵਣ ਸਿੰਘ, ਨਸੀਬ ਸਿੰਘ, ਗੁਰਜੀਤ ਸਿੰਘ, ਪਰਮਜੀਤ ਸਿੰਘ, ਜਸਵੀਰ ਸਿੰਘ, ਗੁਰਬੰਸ ਸਿੰਘ, ਮਲਕੀਤ ਸਿੰਘ, ਮਨਦੀਪ ਸਿੰਘ, ਭੁਪਿੰਦਰ ਸਿੰਘ, ਦਲੀਪ ਸਿੰਘ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਨਰਿੰਦਰ ਸਿੰਘ, ਗੁਰਬਚਨ ਸਿੰਘ, ਬਲਵਿੰਦਰ ਸਿੰਘ ਸੋਢੀ, ਪ੍ਰਤਾਪ ਸਿੰਘ ਅਤੇ ਜੋਰਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।