- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਸਬੰਧ ਵਿਚ ਥਾਣਾ ਕੁੱਲਗੜ੍ਹੀ ਪੁਲਿਸ ਨੇ ਔਰਤ ਦੇ ਪਤੀ ਸਮੇਤ ਦੋ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਤਾਰਾ ਸਿੰਘ ਵਾਸੀ ਪਿੰਡ ਵਲੂਰ ਨੇ ਦੱਸਿਆ ਕਿ ਉਸ ਦੀ ਪੁੱਤਰੀ ਅਨਮੋਲਪ੍ਰੀਤ ਕੌਰ ਦਾ ਵਿਆਹ ਉਡੀਕ ਸਿੰਘ ਵਾਸੀ ਪਿੰਡ ਵਲੂਰ ਨਾਲ ਹੋਇਆ ਸੀ।

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਥਾਣਾ ਕੁੱਲਗੜ੍ਹੀ ਦੇ ਅਧੀਨ ਆਉਂਦੇ ਪਿੰਡ ਵਲੂਰ ਵਿਖੇ ਇਕ ਵਿਆਹੁਤਾ ਵੱਲੋਂ ਆਪਣੇ ਪਤੀ ਦੇ ਕਿਸੇ ਔਰਤ ਨਾਲ ਨਾਜਾਇਜ਼ ਸਬੰਧ ਤੋਂ ਦੁਖੀ ਹੋ ਕੇ ਉਸ ਵੱਲੋਂ ਪੱਖੇ ਨਾਲ ਚੁੰਨੀ ਬੰਨ੍ਹ ਕੇ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਕੁੱਲਗੜ੍ਹੀ ਪੁਲਿਸ ਨੇ ਔਰਤ ਦੇ ਪਤੀ ਸਮੇਤ ਦੋ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਤਾਰਾ ਸਿੰਘ ਵਾਸੀ ਪਿੰਡ ਵਲੂਰ ਨੇ ਦੱਸਿਆ ਕਿ ਉਸ ਦੀ ਪੁੱਤਰੀ ਅਨਮੋਲਪ੍ਰੀਤ ਕੌਰ ਦਾ ਵਿਆਹ ਉਡੀਕ ਸਿੰਘ ਵਾਸੀ ਪਿੰਡ ਵਲੂਰ ਨਾਲ ਹੋਇਆ ਸੀ। ਉਡੀਕ ਸਿੰਘ ਦੇ ਬਾਹਰ ਕਿਸੇ ਹੋਰ ਔਰਤ ਨਾਲ ਨਾਜਾਇਜ਼ ਸਬੰਧ ਸੀ, ਜਿਸ ਤੋਂ ਦੁੱਖੀ ਹੋ ਕੇ ਉਸ ਦੀ ਲੜਕੀ ਅਨਮੋਲਪ੍ਰੀਤ ਕੌਰ (25 ਸਾਲ) ਵੱਲੋਂ ਪੱਖੇ ਨਾਲ ਚੁੰਨੀ ਬੰਨ੍ਹ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਵਿਆਹੁਤਾ ਔਰਤ ਦੇ ਪਤੀ ਉਡੀਕ ਸਿੰਘ ਅਤੇ ਤੀਰਥ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਝੋਕ ਹਰੀਹਰ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।