ਸਰਕਾਰੀ ਕੰਨਿਆ ਸਮਾਰਟ ਸਕੂਲ ਦੇ ਗੇਟ ਦਾ ਉਦਘਾਟਨ
ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਗੇਟ ਦਾ ਉਦਘਾਟਨ
Publish Date: Mon, 16 Feb 2026 03:23 PM (IST)
Updated Date: Mon, 16 Feb 2026 03:27 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਵਿਧਾਇਕ ਨਰੇਸ਼ ਕਟਾਰੀਆ ਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਸ਼ੰਕਰ ਕਟਾਰੀਆ ਵੱਲੋਂ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਦੇ ਵੱਡੇ ਭਰਾ ਅਤੇ ਨਗਰ ਕੌਂਸਲ ਜ਼ੀਰਾ ਦੇ ਸਾਬਕਾ ਪ੍ਰਧਾਨ ਸਵ. ਗੁਲਸ਼ਨ ਸ਼ਰਮਾ ਦੀ ਨਿੱਘੀ ਯਾਦ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਸ਼ਾਨਦਾਰ ਮੁੱਖ ਗੇਟ ਦਾ ਉਦਘਾਟਨ ਕੀਤਾ ਗਿਆ। ਪ੍ਰਿੰਸੀਪਲ ਰਾਕੇਸ਼ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਵਿਧਾਇਕ ਨਰੇਸ਼ ਕਟਾਰੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਮੁੱਖ ਗੇਟ ਸਿਰਫ਼ ਇਕ ਢਾਂਚਾ ਨਹੀਂ, ਸਗੋਂ ਸੇਵਾ, ਸੰਵੇਦਨਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਇਕ ਜਿਊਂਦੀ ਨਿਸ਼ਾਨੀ ਹੈ। ਇਸ ਦੌਰਾਨ ਵਿਧਾਇਕ ਕਟਾਰੀਆ ਤੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਵੱਲੋਂ ਹੋਣਹਾਰ ਵਿਦਿਆਰਥਣਾਂ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਨਗਰ ਕੌਂਸਲ ਜ਼ੀਰਾ ਦੇ ਪ੍ਰਧਾਨ ਸਰਬਜੀਤ ਕੌਰ, ਸਕੂਲ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਜੱਜ,ਆੜ੍ਹਤੀਆ ਐਸੋਸੀਏਸ਼ਨ ਜ਼ੀਰਾ ਦੇ ਪ੍ਰਧਾਨ ਰਾਜੇਸ਼ ਢੰਡ, ਟਰੱਕ ਯੂਨੀਅਨ ਜ਼ੀਰਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ, ਨਗਰ ਕੌਂਸਲ ਜ਼ੀਰਾ ਦੇ ਸਾਬਕਾ ਪ੍ਰਧਾਨ ਧਰਮਪਾਲ ਚੁੱਘ, ਪ੍ਰਧਾਨ ਰਿਸ਼ੀ ਕੁਮਾਰ, ਪ੍ਰਧਾਨ ਨੀਰਜ ਕੁਮਾਰ ਗਿੰਨੀ ਖੰਡ ਮਿੱਲ ਮੰਦਰ, ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ।