- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਤਪਾਲ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀਅਨ ਨੇ ਇਨ੍ਹਾਂ ਚਾਰਾਂ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ’ਚ ਭਰਤੀ ਕਰਵਾਉਣ ਦੇ ਨਾਮ ’ਤੇ ਧੋਖਾਧੜੀ ਕਰਦਿਆਂ ਕੁੱਲ 39 ਲੱਖ ਰੁਪਏ ਦੀ ਮੋਟੀ ਰਕਮ ਵਸੂਲ ਕਰ ਲਈ। ਸਤਪਾਲ ਨੇ ਦੱਸਿਆ ਕਿ ਪੈਸੇ ਲੈਣ ਤੋਂ ਬਾਅਦ ਜਦੋਂ ਉਸ ਨੇ ਨੌਕਰੀ ਬਾਰੇ ਪੁੱਛਿਆ ਤਾਂ ਦੋਸ਼ੀਅਨ ਨੇ ਉਨ੍ਹਾਂ ਨੂੰ ਨੌਕਰੀ ਦੀ ਜੁਆਇਨਿੰਗ ਸਬੰਧੀ ਫਰਜ਼ੀ ਅਤੇ ਜਾਅਲੀ ਜੁਆਇਨਿੰਗ ਲੈਟਰ ਦੇ ਦਿੱਤੇ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ: ਸਰਕਾਰੀ ਵਿਭਾਗਾਂ ਵਿਚ ਨੌਕਰੀ ਦਿਵਾਉਣ ਦੇ ਨਾਮ ’ਤੇ ਭੋਲੇ-ਭਾਲੇ ਨੌਜਵਾਨਾਂ ਨੂੰ ਠੱਗਣ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਹੋਇਆ ਹੈ। ਇਸ ਗਿਰੋਹ ਨੇ ਵੱਖ-ਵੱਖ ਮਹਿਕਮਿਆਂ ਵਿਚ ਸਰਕਾਰੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਨੌਜਵਾਨਾਂ ਦੇ ਪਰਿਵਾਰਾਂ ਕੋਲੋਂ ਕੋਲੋਂ ਲੱਖਾਂ ਰੁਪਏ ਹੜੱਪ ਲਏ। ਥਾਣਾ ਸਿਟੀ ਜ਼ੀਰਾ ਪੁਲਿਸ ਨੇ 10 ਲੋਕਾਂ ਖਿਲਾਫ 420, 465, 467, 468, 471, 120-ਬੀ ਅਤੇ 66-ਡੀ ਆਈ.ਟੀ. ਐਕਟ 2000 ਅਧੀਨ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤਕਰਤਾ ਸਤਪਾਲ ਸਿੰਘ ਪੁੱਤਰ ਲਾਲ ਸਿੰਘ ਵਾਸੀ ਪਿੰਡ ਦੋਲੇ ਵਾਲਾ, ਥਾਣਾ ਕੋਟ ਈਸੇ ਖਾਂ, ਜ਼ਿਲ੍ਹਾ ਮੋਗਾ ਨੇ ਦੱਸਿਆ ਕਿ ਦੋਸ਼ੀਅਨ ਕੁਲਵਿੰਦਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਫੇਜ਼-2 ਨੇੜੇ ਗਿਆਨ ਜੋਤੀ ਸਕੂਲ ਮੁਹਾਲੀ, ਰਵੀਸ਼ ਅਗਰਵਾਲ, ਹਰਵਿੰਦਰ ਸਿੰਘ ਸੰਧੂ, ਨਰੇਸ਼ ਚੌਧਰੀ, ਕਿਰਨਦੀਪ, ਅਮਨਦੀਪ ਕੌਰ, ਕਰਨ ਔਲਖ, ਅਭਿਸ਼ੇਕ, ਨਿਰਮਲ ਸਿੰਘ ਅਤੇ ਅਭਿਨਵ ਰਾਠੋੜ ਨੇ ਆਪਸ ’ਚ ਸਾਜ਼ਿਸ਼ ਰਚ ਕੇ ਉਸ ਦੇ ਲੜਕੇ ਅਮਰਜੀਤ ਸਿੰਘ ਨੂੰ ਇਨਕਮ ਟੈਕਸ ਵਿਭਾਗ ਵਿਚ, ਸ਼ਰਨਜੀਤ ਸਿੰਘ ਨੂੰ ਰੇਲਵੇ ਵਿਭਾਗ ਵਿਚ, ਅਕਾਸ਼ਦੀਪ ਅਤੇ ਚੰਦਰ ਪ੍ਰਕਾਸ਼ ਨੂੰ ਡਾਕ ਵਿਭਾਗ ਅਤੇ ਰੇਲਵੇ ਵਿਭਾਗ ਵਿਚ ਨੌਕਰੀ ਲਗਵਾਉਣ ਦਾ ਝਾਂਸਾ ਦਿੱਤਾ ਸੀ। ਸਤਪਾਲ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀਅਨ ਨੇ ਇਨ੍ਹਾਂ ਚਾਰਾਂ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ’ਚ ਭਰਤੀ ਕਰਵਾਉਣ ਦੇ ਨਾਮ ’ਤੇ ਧੋਖਾਧੜੀ ਕਰਦਿਆਂ ਕੁੱਲ 39 ਲੱਖ ਰੁਪਏ ਦੀ ਮੋਟੀ ਰਕਮ ਵਸੂਲ ਕਰ ਲਈ। ਸਤਪਾਲ ਨੇ ਦੱਸਿਆ ਕਿ ਪੈਸੇ ਲੈਣ ਤੋਂ ਬਾਅਦ ਜਦੋਂ ਉਸ ਨੇ ਨੌਕਰੀ ਬਾਰੇ ਪੁੱਛਿਆ ਤਾਂ ਦੋਸ਼ੀਅਨ ਨੇ ਉਨ੍ਹਾਂ ਨੂੰ ਨੌਕਰੀ ਦੀ ਜੁਆਇਨਿੰਗ ਸਬੰਧੀ ਫਰਜ਼ੀ ਅਤੇ ਜਾਅਲੀ ਜੁਆਇਨਿੰਗ ਲੈਟਰ ਦੇ ਦਿੱਤੇ। ਇਸ ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।